Friday, April 19, 2024

ਵਾਹਿਗੁਰੂ

spot_img
spot_img

ਦਾਸਤਾਨ-ਏ-ਸਰਹਿੰਦ ਫ਼ਿਲਮ ਦੇ ਵਿਰੋਧ ਵਿੱਚ ਆਈਆਂ ਸਿੱਖ ਜੱਥੇਬੰਦੀਆਂ, ਕਿਹਾ ਕਾਰਟੂਨ ਫ਼ਿਲਮ ਦਾ ਸਹਾਰਾ ਲੈ ਕੇ ਸਿੱਖਾਂ ਨੂੰ ਬੁੱਤਪ੍ਰਸਤੀ ਵੱਲ ਧੱਕਿਆ ਜਾ ਰਿਹਾ

- Advertisement -

ਯੈੱਸ ਪੰਜਾਬ
ਜਲੰਧਰ, 24 ਨਵੰਬਰ, 2022:
‘ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ, ‘ਆਵਾਜ਼-ਏ-ਕੌਮ’ ਜੱਥੇਬੰਦੀ ਅਤੇ ਜਲੰਧਰ ਦੀਆਂ ਸਿੰਘ ਸਭਾਵਾਂ ਅਤੇ ਸਮੂਹ ਜਥੇਬੰਦੀਆਂ ਵੱਲੋਂ ‘ਦਾਸਤਾਨ-ਏ-ਸਰਹਿੰਦ’ ਫ਼ਿਲਮ ਦਾ ਵਿਰੋਧ ਕਰਦਿਆਂ ਕਿਹਾ ਗਿਆ ਹੈ ਕਿ ਇਸ ਤਰ੍ਹਾਂ ਕਾਰਟੂਨ ਫ਼ਿਲਮਾਂ ਦਾ ਸਹਾਰਾ ਲੈ ਕੇ ਸਿੱਖਾਂ ਨੂੰ ਬੁੱਤਪ੍ਰਸਤੀ ਵੱਲ ਧੱਕਿਆ ਜਾ ਰਿਹਾ ਹੈ, ਪਰ ਇਸ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਫ਼ਿਲਮ ਦਾ ਜ਼ੋਰਦਾਰ ਵਿਰੋਧ ਕਰਦਿਆਂ ਇਸਨੂੰ ਰਿਲੀਜ਼ ਨਹੀਂ ਹੋਣ ਦਿੱਤਾ ਜਾਵੇਗਾ।

ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੇ ਕਿਹਾ ਕੇ ਪੰਥ ਨੂੰ ਇੱਕ ਮਜਬੂਤ ਪੈਨਲ ਬਨਾਉਣਾ ਚਾਹੀਦਾ ਹੈ ਜੋ ਬੜੀ ਦੂਰ ਅੰਦੇਸ਼ੀ ਨਾਲ ਨਵੀਂ ਤਕਨੀਕ ਨਾਲ ਸਿੱਖੀ ਦਾ ਪਰਚਾਰ ਕਰਨ ਵਾਲੀਆਂ ਗਤੀ ਵਿਧੀਆਂ ਨੂੰ ਦੇਖੇ ਜਿਸ ਵਿੱਚ ਸ਼੍ਰੋਮਣੀ ਕਮੇਟੀ ਦੀ ਐਗਜੈਕਟਿਵ ਦੀ ਤਰਾਂ ਵਿਰੋਧੀ ਵਿਚਾਰਾਂ ਦੇ ਮੈਂਬਰ ਵੀ ਲਏ ਜਾਣ ਤਾਂ ਜੋ ਆਪਸੀ ਪਾਟੋਧਾੜ ਤੋਂ ਬੱਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਭਾਵੇਂ ਕਿ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਪੈਨਲ ਪਹਿਲਾਂ ਵੀ ਹੈ ਪਰ ਪਿੱਛਲੇ ਲੰਮੇ ਸਮੇ ਤੋਂ ਉਸ ਦੀ ਭੂਮਿਕਾ ਪੰਥ ਦੀਆਂ ਭਾਵਨਾਮਾਂ ਦੀ ਤਰਜਮਾਨੀ ਨਹੀ ਕਰ ਰਹੀ।

ਅਵਾਜ਼ ਏ ਕੋਮ ਜਥੇਬੰਦੀ ਦੇ ਮੁੱਖ ਸੇਵਾਦਾਰ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਕਾਰਟੂਨ ਫਿਲਮਾ ਦਾ ਸਹਾਰਾ ਲੈ ਕਿ ਸਿੱਖਾਂ ਨੂੰ ਬੁੱਤ ਪਰਸਤੀ ਵੱਲ ਧੱਕਣ ਦੀ ਇੱਕ ਗਿਣੀ ਮਿੱਥੀ ਸਾਜਿਸ਼ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਤੋਂ ਕੋਈ ਵੀ ਅਣਜਾਣ ਨਹੀ ਕਿ ਸਿੱਖੀ ਅੰਦਰ ਗੁਰੂ ਸਾਹਿਬ, ਗੁਰੂ ਪ੍ਰੀਵਾਰ ਅਤੇ ਸਤਿਕਾਰਯੋਗ ਸਿੰਘਾਂ ਦਾ ਸੁਆਂਗ ਨਹੀ ਰਚਿਆ ਜਾ ਸਕਦਾ। ਇਸ ਤੋਂ ਪਹਿਲਾਂ ਵੀ ਕਈ ਕਾਰਟੂਨ ਫਿਲਮਾਂ ਦੇ ਬਾਵਜੂਦ ਲਗਾਤਰ ਇਕ ਸਾਜਿਸ਼ ਤਹਿਤ ਇਹ ਫਿਲਮਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।

ਇਸ ਮੌਕੇ ਜੱਥੇਦਾਰ ਜਗਜੀਤ ਸਿੰਘ ਗਾਬਾ ਨੇ ਕਿਹਾ ਕਿ ਗੁਰੂ ਕਾਲ ਵਿੱਚ ਵੀ ਸਿੱਖਾਂ ਨੇ ਬੇਨਤੀ ਕੀਤੀ ਸੀ ਕਿ ਗੁਰੂ ਸਾਹਿਬ ਆਪ ਦੀ ਯਾਦ ਬਣਾਉਣੀ ਚਾਹੀਦੀ ਹੈ ਤਾਂ ਗੁਰੂ ਸਾਹਿਬ ਨੇ ਬੜੀ ਸਖਤੀ ਨਾਲ ਸਿੱਖਾਂ ਨੂੰ ਮਨਾ ਕਰਦੇ ਹੋਏ ਕਿਹਾ ਕਿ ਜਦ ਵੀ ਸਾਡੇ ਦਰਸ਼ਨ ਕਰਨੇ ਸ਼ਬਦ ਵਿੱਚੌਂ ਕੀਤੇ ਜਾਣ।

ਇਸ ਮੌਕੇ ਹਰਜਿੰਦਰ ਸਿੰਘ ਜਥਾ ਨੀਲੀਆਂ ਫੌਜਾਂ, ਉਂਕਾਰ ਸਿੰਘ ਵਾਰਿਸ ਪੰਜਾਬ ਦੇ , ਗੁਰਮੀਤ ਸਿੰਘ ਦੀਵਾਨ ਅਸਥਾਨ ਵੱਲੋਂ ਸਮੂਹ ਸਿੰਘ ਸਭਾਵਾਂ ਜਲੰਧਰ, ਪਰਮਿੰਦਰ ਸਿੰਘ ਦਸ਼ਮੇਸ਼ ਨਗਰ, ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ, ਦਿਲਬਾਗ ਸਿੰਘ, ਨਿਰਵੈਰ ਸਿੰਘ ਸਾਜਨ ਨੇ ਸਾਂਝੇ ਰੂਪ ਵਿੱਚ ਕਿਹਾ ਕਿ ਇਹ ਫਿਲਮ ਦਾਸਤਾਂ -ਏ-ਸਰਹਿੰਦ ਤੇ ਪੂਰਨ ਰੂਪ ਵਿੱਚ ਪਾਬੰਦੀ ਲੱਗਣੀ ਚਾਹੀਦੀ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 19 ਅਪ੍ਰੈਲ, 2024 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...