spot_img
Saturday, June 15, 2024

ਵਾਹਿਗੁਰੂ

spot_img
spot_img

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

- Advertisement -

ਸਮੀਪ ਸਿੰਘ ਗੁਮਟਾਲਾ
ਸਿਨਸਿਨੈਟੀ, ਓਹਾਇਓ, 20 ਮਈ, 2024

ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ ਸਿੱਖ ਬੱਚੇ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਏ। ਸਿੱਖ ਯੂਥ ਅਲਾਇੰਸ ਆਫ ਨਾਰਥ ਅਮਰੀਕਾ (ਸਿਆਨਾ) ਸੰਸਥਾ ਦੀ ਸਰਪ੍ਰਸਤੀ ਹੇਠ ਆਯੋਜਿਤ ਪ੍ਰੋਗਰਾਮ ਵਿੱਚ 6 ਸਾਲ ਤੋਂ ਲੈ ਕੇ 22 ਸਾਲ ਤੱਕ ਦੇ 50 ਬੱਚਿਆਂ ਤੇ ਨੋਜਵਾਨਾਂ ਨੇ ਭਾਗ ਲਿਆ।

ਇਸ ਸਮਾਗਮ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਸਿਨਸਿਨਾਟੀ ਅਤੇ ਡੇਟਨ ਖੇਤਰ ਦੇ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਭਾਗ ਲੈਣ ਵਾਲੇ ਬੱਚਿਆਂ ਨੂੰੰ ਉਮਰ ਅਨੁਸਾਰ ਪੰਜ ਗਰੁੱਪਾਂ ਵਿਚ ਵੰਡਿਆ ਜਾਂਦਾ ਹੈ। ਹਰੇਕ ਗਰੁੱਪ ਨੂੰ 4 ਮਹੀਨੇ ਪਹਿਲਾਂ ਇਕ ਕਿਤਾਬ ਦਿੱਤੀ ਜਾਂਦੀ ਹੈ ਤੇ ਬੱਚਿਆਂ ਨੇ ਉਸ ਦੇ ਵਿਚੋਂ ਦਿੱਤੇ ਗਏ ਤਿੰਨ ਸਵਾਲਾਂ ਦੇ ਜਵਾਬ 5 ਤੋਂ 7 ਮਿੰਟ ਵਿਚ ਭਾਸ਼ਣ ਦੇ ਰੂਪ ਵਿਚ ਦੇਣੇ ਹੁੰਦੇ ਹਨ।

ਇਸ ਸਾਲ ਪਹਿਲੇ ਗਰੁੱਪ ਨੂੰ “ਮਾਈ ਗੁਰੂਜ਼ ਬਲੈਸਿੰਗਜ਼”, ਦੂਜੇ ਨੂੰ “ਟੀਚਿੰਗ ਸਿੱਖ ਹੈਰੀਟੇਜ ਟੂ ਯੂਥ”, ਤੀਜੇ ਨੂੰ “20 ਮਿੰਟ ਗਾਈਡ ਟੂ ਦ ਸਿੱਖ ਫੇਥ” ਅਤੇ ਚੌਥੇ ਨੂੰ “ਕਲੈਸ਼ ਆਫ ਕਲਚਰ” ਪੁਸਤਕ ਦਿੱਤੀ ਗਈ। 1984 ਦੇ ਘੱਲੂਘਾਰੇ ਅਤੇ ਕਤਲੇਆਮ ਦੀ 40ਵੀ ਵਰੇ੍ਹਗੰਡ ਨੂੰ ਸਮਰਪਤ ਪੰਜਵੇਂ ਗਰੁੱਪ ਦਾ ਵਿਸ਼ਾ “1984 ਦਾ ਘੱਲੂਘਾਰਾ ਅਤੇ ਉਸ ਤੋਂ ਬਾਦ ਦਾ ਸਿੱਖ ਸੰਘਰਸ਼” ਰੱਖਿਆ ਗਿਆ ਹੈ।

ਹਰ ਸਾਲ ਵਾਂਗ ਸਿਮਪੋਜ਼ੀਅਮ ਦੀ ਅਰੰਭਤਾ ਅਤੇ ਸਮਾਪਤੀ ਅਰਦਾਸ ਅਤੇ ਹੁਕਮਨਾਮਾ ਲੈ ਕੇ ਹੋਈ। ਆਪਣੇ ਉਦਘਾਟਣੀ ਭਾਸ਼ਣ ਵਿੱਚ ਡਾ. ਕਿਰਨਪਾਲ ਸਿੰਘ ਸੰਘਾ ਨੇ ਭਾਗ ਲੈਣ ਨੌਜਵਾਨਾਂ, ਪਰਿਵਾਰ ਅਤੇ ਭਾਈਚਾਰੇ ਦੇ ਮੈਂਬਰਾਂ ਨੂੰ ਦੱਸਿਆ, “ਸਿਨਸਿਨੈਟੀ ਵਿਖੇ ਸਿਮਪੋਜ਼ੀਅਮ ਦੇ ਆਯੋਜਨ ਦਾ ਇਹ 20ਵਾਂ ਸਾਲ ਹੈ।

2023 ਦੀ ਸਿੱਖ ਕੋਲੀਸ਼ਨ ਦੀ ਰਿਪੋਰਟ ਅਨੁਸਾਰ ਲਗਭਰ 80% ਸਿੱਖ ਨੌਜਵਾਨਾਂ ਨਾਲ ਸਕੂਲ ਵਿੱਚ ਦੂਜੇ ਬੱਚਿਆਂ ਵਲੋਂ ਧੱਕੇਸ਼ਾਹੀ ਹੁੰਦੀ ਹੈ। ਸਿਮਪੋਜ਼ੀਅਮ ‘ਚ ਭਾਗ ਲੈਣ ਵਾਲੇ ਬੱਚਿਆਂ ਦਾ ਆਤਮ ਵਿਸ਼ਵਾਸ ਵਧੇਗਾ ਅਤੇ ਉਹ ਸਾਡੇ ਭਵਿੱਖ ਦੇ ਆਗੂ ਬਣ ਸਕਣਗੇ।”

ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਪੁਰਸਕਾਰ ਅਤੇ ਕਿਤਾਬਾਂ ਨਾਲ ਸਨਮਾਨਿਤ ਕੀਤਾ ਗਿਆ। ਹਰੇਕ ਗਰੁਪ ਦੇ ਜੇਤੂ ਬੱਚੇ ਓਹਾਇਓ ਅਤੇ ਪੈਨਸਲਵੇਨੀਆਂ ਸੂਬੇ ਦੇ ਹੋਰਨਾਂ ਸ਼ਹਿਰਾਂ ਦੇ ਜੇਤੂਆਂ ਨਾਲ ਕਲੀਵਲੈਂਡ ਵਿਖੇ ਹੋਣ ਵਾਲੇ ਰਾਜ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਣਗੇ। ਇਸ ਮੌਕੇ ਮਰਹੂਮ ਜੈਪਾਲ ਸਿੰਘ ਨੂੰ ਵੀ ਯਾਦ ਕੀਤਾ ਗਿਆ ਜਿਸ ਨੇ ਸਿੱਖ ਨੋਜਵਾਨਾਂ ਨੂੰ ਸਾਲ ਦਰ ਸਾਲ ਨਿਰਸਵਾਰਥ ਅਤੇ ਪੂਰੀ ਤਨਦੇਹੀ ਨਾਲ ਸਿੱਖਿਆ ਅਤੇ ਮਾਰਗਦਰਸ਼ਨ ਦਿੱਤਾ।

ਭਾਈਚਾਰੇ ਦੇ ਸੀਨੀਅਰ ਮੈਂਬਰ ਅਤੇ ਜੱਜ ਦੀ ਸੇਵਾ ਕਰ ਰਹੇ ਤਰਲੋਚਨ ਸਿੰਘ ਸੰਧਾਵਾਲੀਆ ਨੇ ਇਸ ਸਮਾਗਮ ਦੀ ਸਫਲਤਾ ਲਈ ਬੱਚਿਆਂ, ਅਧਿਆਪਕਾਂ, ਮਾਪਿਆਂ, ਸੇਵਾਦਾਰਾਂ ਅਤੇ ਪ੍ਰਬੰਧਕਾ ਦਾ ਧੰਨਵਾਦ ਕੀਤਾ ਅਤੇ ਵਧਾਈ ਦਿੱਤੀ। ਉੇਹਨਾਂ ਕਿਹਾ, “ਛੋਟੇ ਬੱਚਿਆਂ ਨੇ ਅੱਜ ਵੱਡੇ ਸੰਦੇਸ਼ ਦਿੱਤੇ, ਭਾਗ ਲੈਣ ਵਾਲੇ ਸਾਰੇ ਬੱਚੇ ਜੇਤੂ ਹਨ। ਮੈਂ ਆਸ ਕਰਦਾ ਹਾਂ ਅਤੇ ਅਰਦਾਸ ਕਰਦਾ ਹਾਂ ਕਿ ਗੁਰੂ ਸਾਹਿਬ ਇਨਾਂ ਬੱਚਿਆਂ ਨੂੰ ਹੋਰ ਗਿਆਨ ਦੇਣ ਅਤੇ ਗੁਰੂ ਨਾਨਕ ਦੀ ਫੁਲਵਾੜੀ ਨੂੰ ਹੋਰ ਵੱਡਾ ਅਤੇ ਸੁੰਦਰ ਬਣਾਉਣ।”

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...