Friday, December 27, 2024
spot_img
spot_img
spot_img

Sikh ਭਾਵਨਾਵਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਨਗਰ ਨਿਗਮ ਤੇ ਕੌਂਸਲ Elections ਨਾ ਕਰਵਾਵੇ ਰਾਜ ਚੋਣ ਕਮਿਸ਼ਨ: Akali Dal ਨੇ ਜਤਾਇਆ ਰੋਸ

ਯੈੱਸ ਪੰਜਾਬ
ਚੰਡੀਗੜ੍ਹ, 8 ਦਸੰਬਰ, 2024

Shiromani Akali Dal ਨੇ ਰਾਜ ਚੋਣ ਕਮਿਸ਼ਨ ਵੱਲੋਂ ਪੰਜ ਨਗਰ ਨਿਗਮ ਚੋਣਾਂ ਅਤੇ 43 ਨਗਰ ਕੌਂਸਲ ਦੀਆਂ ਚੋਣਾਂ 21 ਦਸੰਬਰ ਨੂੰ ਕਰਵਾਉਣ ਦੇ ਫੈਸਲੇ ਖਿਲਾਫ ਸਖ਼ਤ ਰੋਸ ਜ਼ਾਹਰ ਕੀਤਾ ਅਤੇ ਕਿਹਾ ਕਿ ਜਦੋਂ ਸਮੁੱਚੀ ਸਿੱਖ ਕੌਮ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਦਿਹਾੜੇ ਮਨਾਉਂਦੀ ਹੈ, ਉਦੋਂ ਇਹ ਚੋਣਾਂ ਕਰਵਾਉਣ ਦੇ ਫੈਸਲੇ ਨਾਲ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ Dr Daljit Singh Cheema ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਰਾਜ ਚੋਣ ਕਮਿਸ਼ਨ ਨੇ 21 ਦਸੰਬਰ ਨੂੰ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ ਜਦੋਂ ਕਿ ਇਹ ਦਿਹਾੜਾ ਗੁਰੂ ਸਾਹਿਬ ਦੇ ਦੋ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਵਜੋਂ ਮਨਾਇਆ ਜਾਂਦਾ ਹੈ।

ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਮਿਸ਼ਨਰ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਚੋਣਾਂ ਦਸੰਬਰ ਦੇ ਦੂਜੇ ਅੱਧ ਵਿਚ ਨਾ ਕਰਵਾਉਣ ਲਈ ਕੀਤੀਆਂ ਅਪੀਲਾਂ ਦੇ ਬਾਵਜੂਦ 21 ਦਸੰਬਰ ਨੂੰ ਵੋਟਾਂ ਵਾਲੇ ਦਿਨ ਵਜੋਂ ਚੁਣਿਆ ਹੈ।

Dr Cheema ਨੇ ਕਮਿਸ਼ਨ ਨੂੰ ਆਖਿਆ ਕਿ ਉਹ ਆਪਣਾ ਹੁਕਮ ਵਾਪਸ ਲਵੇ ਅਤੇ ਸਥਾਨਕ ਸਰਕਾਰ ਦੀਆਂ ਚੋਣਾਂ ਜਨਵਰੀ ਵਿਚ ਕਰਵਾਉਣ ਦੇ ਤਾਜ਼ਾ ਹੁਕਮ ਜਾਰੀ ਕਰੇ। ਉਹਨਾਂ ਕਿਹਾ ਕਿ ਅਸੀਂ ਵੇਖਿਆ ਹੈ ਕਿ ਪਵਿੱਤਰ ਦਿਹਾੜਿਆਂ ਤੇ ਦਿਨਾਂ ਦੇ ਮੌਕੇ ਚੋਣਾਂ ਹਮੇਸ਼ਾ ਅੱਗੇ ਪਾ ਦਿੱਤੀਆਂ ਜਾਂਦੀਆਂ ਹਨ। ਉਹਨਾਂ ਕਿਹਾ ਕਿ ਸਿੱਖ ਕੌਮ ਹਮੇਸ਼ਾ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਸੰਬਰ ਦੇ ਦੂਜੇ ਹਫਤੇ ਵਿਚ ਮਨਾਉਂਦੀ ਹੈ ਤੇ ਚੰਗਾ ਹੋਵੇਗਾ ਕਿ ਇਸ ਸਮੇਂ ਦੌਰਾਨ ਚੋਣਾਂ ਨਾ ਕਰਵਾਈਆਂ ਜਾਣ।

ਡਾ. ਚੀਮਾ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਇਹ ਚੋਣਾਂ ਲੜੇਗਾ ਅਤੇ ਪਾਰਟੀ ਉਮੀਦਵਾਰਾਂ ਦੀ ਚੋਣ ਸਮੇਤ ਹੋਰ ਰਣਨੀਤੀ ਤੈਅ ਕਰਨ ਲਈ ਲੋੜੀਂਦੀਆਂ ਮੀਟਿੰਗਾਂ ਵੀ ਹੋਣਗੀਆਂ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ