Saturday, May 18, 2024

ਵਾਹਿਗੁਰੂ

spot_img
spot_img

Sikh ਸੰਘਰਸ਼ ਨਾਲ ਸਬੰਧਤ ਬੰਦੀ ਸਿੰਘ Daya Singh Lahoria ਨੂੰ Longowal ਨੇ ਕੀਤਾ ਸਨਮਾਨਿਤ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 23 ਨਵੰਬਰ, 2020 –
ਪਿਛਲੇ ਲੰਮੇ ਅਰਸੇ ਤੋਂ ਭਾਰਤ ਦੀਆਂ ਜ਼ੇਲ੍ਹਾਂ ’ਚ ਨਜ਼ਰਬੰਦ ਚੱਲੇ ਆ ਰਹੇ ਭਾਈ ਦਿਆ ਸਿੰਘ ਲਾਹੌਰੀਆ ਨੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸਿੱਖ ਸੰਘਰਸ਼ ਨਾਲ ਸਬੰਧਤ ਭਾਈ ਲਾਹੌਰੀਆ ਨੂੰ ਹਾਈਕੋਰਟ ਵੱਲੋਂ ਦੂਸਰੀ ਵਾਲ ਕਰੀਬ ਇਕ ਮਹੀਨੇ ਦੀ ਪੈਰੋਲ ਦਿੱਤੀ ਗਈ ਹੈ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਭਾਈ ਦਇਆ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਕੀਤੀ, ਜਿਥੇ ਉਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲੌਂਗੋਵਾਲ ਨੇ ਭਾਈ ਦਿਆ ਸਿੰਘ ਲਾਹੌਰੀਆ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ ਦਾ ਚੈੱਕ ਵੀ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਰਤ ਦੀਆਂ ਵੱਖ-ਵੱਖ ਜ਼ੇਲ੍ਹਾਂ ਅੰਦਰ ਲੰਮੇ ਅਰਸੇ ਤੋਂ ਕਈ ਸਿੱਖ ਨਜ਼ਰਬੰਦ ਹਨ, ਜਿਨ੍ਹਾਂ ਦੀ ਭਾਰਤ ਸਰਕਾਰ ਵੱਲੋਂ ਐਲਾਨ ਕਰਨ ਮਗਰੋਂ ਵੀ ਰਿਹਾਈ ਨਹੀਂ ਕੀਤੀ ਗਈ।

ਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਐਲਾਨ ਕੀਤਾ ਸੀ, ਪਰੰਤੂ ਇਸ ਪੂਰਨ ਰੂਪ ਵਿਚ ਲਾਗੂ ਨਹੀਂ ਕੀਤਾ ਗਿਆ। ਭਾਈ ਲੌਂਗੋਵਾਲ ਨੇ ਮੰਗ ਕੀਤੀ ਕਿ ਦੇਸ਼ ਦੀਆਂ ਜ਼ੇਲ੍ਹਾਂ ਅੰਦਰ ਸਿੱਖ ਸੰਘਰਸ਼ ਨਾਲ ਸਬੰਧਤ ਨਜ਼ਰਬੰਦ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਅਮਰਜੀਤ ਸਿੰਘ ਭਲਾਈਪੁਰ, ਸ਼੍ਰੋਮਣੀ ਕਮੇਟੀ ਮੈਂਬਰ ਸ. ਲਖਮੀਰ ਸਿੰਘ ਕੋਟ ਸ਼ਮੀਰ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਅਮਰਜੀਤ ਸਿੰਘ, ਚੀਫ਼ ਅਕਾਊਂਟੈਂਟ ਸ. ਮਿਲਖਾ ਸਿੰਘ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ. ਸਮੇਤ ਭਾਈ ਦਿਆ ਸਿੰਘ ਲਾਹੌਰੀਆ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...