Friday, May 24, 2024

ਵਾਹਿਗੁਰੂ

spot_img
spot_img

ਸਿਨਸਿਨੈਟੀ ਦੇ 21ਵੇਂ ਸਾਲਾਨਾ ਕੀਰਤਨ ਸਮਾਗਮ ਵਿੱਚ ਅਮਰੀਕਾ ਅਤੇ ਕੈਨੇਡਾ ਦੀ ਸਿੱਖ ਸੰਗਤ ਨੇ ਕੀਤੀ ਸ਼ਮੂਲੀਅਤ

- Advertisement -

ਯੈੱਸ ਪੰਜਾਬ
ਸਿਨਸਿਨੈਟੀ, ਅਕਤੂਬਰ 30, 2023 (ਸਿਨਸਿਨੈਟੀ, ਅਮਰੀਕਾ)
ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨੈਟੀ ਵਿਖੇ 21ਵਾਂ ਸਲਾਨਾ ਤਿੰਨ ਦਿਨਾਂ ਕੀਰਤਨ ਸਮਾਗਮ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਹਰ ਸਾਲ ਵਾਂਗ, ਇਸ ਵਾਰ ਵੀ ਅਮਰੀਕਾ ਅਤੇ ਕੈਨੇਡਾ ਤੋਂ ਗੁਰਸਿੱਖ ਪਰਿਵਾਰ ਅਨੰਦਮਈ ਕੀਰਤਨ ਅਤੇ ਸੰਗਤ ਲਈ ਕਈ ਘੰਟਿਆਂ ਦੀ ਯਾਤਰਾ ਕਰਕੇ ਪਹੁੰਚੇ।

ਹਰ ਸਾਲ ਸਿਨਸਿਨੈਟੀ ਅਤੇ ਲਾਗਲੇ ਸ਼ਹਿਰਾਂ ਡੇਟਨ ਆਦਿ ਦੀ ਸੰਗਤ ਇਸ ਸਾਲਾਨਾ ਸਮਾਗਮ ਦੀ ਬੇਸਬਰੀ ਨਾਲ ਉਡੀਕ ਕਰਦੀ ਹੈ ਅਤੇ ਗੁਰੂ ਸਾਹਿਬ ਤੇ ਗੁਰੂ ਜੀ ਦੇ ਪਿਆਰੇ ਸਿੱਖਾਂ ਦੀ ਸੰਗਤ ਵਿੱਚ ਤਿੰਨ ਦਿਨ ਬਿਤਾਉਣ ਲਈ ਉਤਸੁਕ ਰਹਿੰਦੀ ਹੈ। ਸਮਾਗਮ ਵਿੱਚ ਭਾਗ ਲੈਣ ਲਈ ਟੋਰਾਂਟੋ, ਬਰੈਮਪਟਨ, ਸੈਨ ਫਰੈਂਸਿਸਕੋ ਅਤੇ ਹਰੋ ਦੂਰ-ਦੁਰਾਡੇ ਤੋਂ ਸੰਗਤ ਪੁੱਜੀ ਅਤੇ ਰੱਸ ਭਿੰਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

ਤਿੰਨ ਦਿਨ ਕੀਰਤਨੀਆਂ ਵੱਲੋਂ, ਕੁੱਲ 18 ਘੰਟੇ, ਜਿਸ ਵਿੱਚ ਬੱਚੇ ਅਤੇ ਨੋਜਵਾਨ ਵੀ ਸ਼ਾਮਲ ਸਨ ਗੁਰਬਾਣੀ ਦਾ ਮਨੋਹਰ ਕੀਰਤਨ ਗਾਇਨ ਕੀਤਾ। ਸਵੇਰੇ ਰੋਜਾਨਾ ਨਿਤਨੇਮ ਤੋਂ ਬਾਦ ਆਸਾ ਦੀ ਵਾਰ ਦਾ ਕੀਰਤਨ ਗਾਇਨ ਕੀਤਾ। ਕੀਰਤਨ ਦੌਰਾਨ ਕੋਈ ਘੋਸ਼ਣਾ ਨਹੀਂ ਕੀਤੀ ਗਈ ਅਤੇ ਸਾਰੇ ਕੀਰਤਨ ਕਰਨ ਵਾਲੇ ਸੇਵਾਦਾਰਾਂ ਨੂੰ ਪਹਿਲਾਂ ਹੀ ਵਾਰੀ ਅਤੇ ਸਮਾਂ ਦਿੱਤਾ ਗਿਆ ਸੀ। ਕਿਸੇ ਹੋਰ ਨੇ ਕੀਰਤਨ ਕਰਨ ਲਈ ਵਾਰੀ ਮੰਗਣ ਬਾਰੇ ਸੋਚਿਆ ਵੀ ਨਹੀਂ ਕਿਉਂਕਿ ਸਾਰੇ ਕੀਰਤਨ ਦੋਰਾਨ ਨਾਮ ਦੇ ਪ੍ਰੇਮ ਵਿੱਚ ਰੰਗੇ ਹੋਏ ਸਨ। ਕਈ ਘੰਟੇ ਬੀਤ ਜਾਣ ਤੋਂ ਬਾਅਦ ਵੀ ਸੰਗਤ ਵਿਚ ਬੈਠੇ ਕਿਸੇ ਨੂੰ ਘਰ ਜਾਣ ਜਾਂ ਸੌਣ ਦੀ ਕੋਈ ਇੱਛਾ ਨਹੀਂ ਸੀ। ਲੰਗਰ ਵਿੱਚ ਸੇਵਾ ਨਿਰੰਤਰ ਚੱਲਦੀ ਰਹੀ ਅਤੇ ਨਾਮ ਦੀ ਗੂੰਜ ਮਹਿਸੂਸ ਹੁੰਦੀ ਰਹੀ।

ਸਿਨਸਿਨੈਟੀ ਵਿਖੇ ਸਾਲ 2003 ਵਿੱਚ ਸੰਗਤਾਂ ਦੇ ਸਹਿਯੋਗ ਨਾਲ ਇਸ ਸਲਾਨਾ ਕੀਰਤਨ ਸਮਾਗਮ ਨੂੰ ਸ਼ੁਰੂ ਕਰਨ ਵਾਲੇ ਨੋਜਵਾਨ ਭਾਈ ਜੈਪਾਲ ਸਿੰਘ, ਬੀਤੇ ਸਾਲ ਮਈ ਮਹੀਨੇ 41 ਸਾਲ ਦੀ ਉਮਰ ਵਿੱਚ ਕੈਂਸਰ ਦੀ ਬਿਮਾਰੀ ਕਾਰਨ ਸੰਗਤਾਂ ਨੂੰ ਵਿਛੋੜਾ ਦੇ ਗਏ। ਹੁਣ ਉਹਨਾਂ ਦੇ ਜਾਣ ਤੋਂ ਬਾਦ ਵੀ ਸਾਰੀ ਸੰਗਤ ਨੇ ਇਸ ਨੂੰ ਜਾਰੀ ਰੱਖਦੇ ਹੋਏ ਇਸ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਜਾਂਦਾ ਹੈ। ਇੱਥੇ ਇਹ ਵੀ ਵਰਨਣਯੋਗ ਹੈ ਕਿ ਜਿਹੜਾ ੳੁੱਧਮ ਅਤੇ ਸਿੱਖੀ ਦਾ ਬੂਟਾ ਜੈਪਾਲ ਸਿੰਘ ਨੇ ਬੀਜਿਆ ਸੀ, ਉਸ ਸਮੇਂ ਜਿਹੜੇ ਬੱਚੇ 6-7 ਸਾਲ ਦੀ ਉਮਰ ਦੇ ਸਨ, ਹੁਣ ਉਹਨਾਂ ਸਭਨਾਂ ਨੋਜਵਾਨਾਂ ਵਲੋਂ ਇਹਨਾਂ ਸਮਾਗਮਾਂ ਵਿੱਚ ਕੀਰਤਨ ਦੀ ਸੇਵਾ ਹਾਲੇ ਵੀ ਜਾਰੀ ਹੈ।

ਸੰਗਤਾਂ ਨੇ ਇਹ ਅਰਦਾਸ ਕੀਤੀ ਕਿ ਇਸ ਸਲਾਨਾ ਸਮਾਗਮ ਦਾ ਆਯੋਜਨ ਸਤੰਬਰ ਜਾਂ ਅਕਤੂਬਰ ਮਹੀਨੇ ਚੋਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਨੇੜੇ ਹੁੰਦਾ ਰਹੇ ਅਤੇ ਇਸੇ ਤਰਾਂ ਹਰ ਸਾਲ ਦੂਰ ਦੁਰਾਂਡੇ ਤੋਂ ਆਕੇ ਸੰਗਤ ਗੁਰਬਾਣੀ ਕੀਰਤਨ ਦਾ ਅਨੰਦ ਮਾਨਣ ਲਈ ਜੁੜਦੀ ਰਹੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...
spot_img

ਸੋਸ਼ਲ ਮੀਡੀਆ

223,103FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...