spot_img
Friday, June 14, 2024

ਵਾਹਿਗੁਰੂ

spot_img
spot_img

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਿੱਖ ਕੌਮ ਇਕਜੁਟ ਹੋ ਕੇ ਪੰਥ ਵਿਰੋਧੀ ਸ਼ਕਤੀਆਂ ਦਾ ਕਰੇ ਟਾਕਰਾ: ਐਡਵੋਕੇਟ ਧਾਮੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 23 ਮਈ, 2024

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ 1964 ਨੂੰ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।

ਇਸ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।

ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਵਾਪਰੇ ਸਾਕੇ ’ਚ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਵੱਲੋਂ ਵੱਡੀਆਂ ਸ਼ਹਾਦਤਾਂ ਦੇ ਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਪੰਥਕ ਹੱਥਾਂ ਵਿਚ ਲਿਆ ਗਿਆ।

ਇਸ ਸਾਕੇ ਨੂੰ ਆਪਣੇ ਸਰੀਰ ’ਤੇ ਹੰਢਾਉਣ ਵਾਲੇ ਨਿਹੰਗ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਕੌਮ ਦੀ ਸਤਿਕਾਰਤ ਸ਼ਖ਼ਸੀਅਤ ਹਨ, ਜੋ ਅੱਜ ਵੀ ਕੌਮ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਹਨ। ਉਨ੍ਹਾਂ ਕੌਮ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕਜੁਟ ਹੋ ਕੇ ਪੰਥ ਵਿਰੋਧੀ ਸ਼ਕਤੀਆਂ ਦਾ ਟਾਕਰਾ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਸ੍ਰੀ ਪਾਉਂਟਾ ਸਾਹਿਬ ਦਾ ਸਾਕਾ ਅਜ਼ਾਦ ਭਾਰਤ ਦੇ ਇਤਿਹਾਸ ’ਤੇ ਕਾਲਾ ਧੱਬਾ ਹੈ, ਕਿਉਂਕਿ ਇਹ ਸਰਕਾਰੀ ਸਰਪ੍ਰਸਤੀ ਹੇਠ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਕੂਮਤਾਂ ਸਦਾ ਹੀ ਸਿੱਖ ਵਿਰੋਧੀ ਮਨਸ਼ਾ ਨਾਲ ਕੰਮ ਕਰਦੀਆਂ ਰਹੀਆਂ ਹਨ।

ਉਨ੍ਹਾਂ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕਾਂਗਰਸ ਸਰਕਾਰ ਵੱਲੋਂ ਕੀਤੇ ਹਮਲੇ ਦੀ 40ਵੀਂ ਸਾਲਾਨਾ ਯਾਦ ਵਿਚ 1 ਜੂਨ ਤੋਂ 6 ਜੂਨ ਤੱਕ ਹਰ ਸਿੱਖ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਗੁਰਬਾਣੀ ਜਾਪ ਕਰਕੇ ਸ਼ਹੀਦਾਂ ਨੂੰ ਸ਼ਰਧਾਜਲੀ ਅਰਪਤ ਕਰਨ ਦੀ ਅਪੀਲ ਵੀ ਕੀਤੀ।

ਇਸ ਦੌਰਾਨ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਕਿਹਾ ਕਿ ਗੁਰੂ ਘਰਾਂ ਅੰਦਰ ਪੰਥਕ ਮਰਯਾਦਾ ਬਹਾਲ ਰੱਖਣ ਲਈ ਕੌਮ ਨੇ ਹਮੇਸ਼ਾ ਹੀ ਕੁਰਬਾਨੀਆਂ ਦਿੱਤੀਆਂ ਹਨ ਅਤੇ ਸ੍ਰੀ ਪਾਉਂਟਾ ਸਾਹਿਬ ਦਾ ਪ੍ਰਬੰਧ ਲੈਣ ਲਈ ਇਹ ਸੇਵਾ ਗੁਰੂ ਸਾਹਿਬ ਵੱਲੋਂ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਨੂੰ ਪ੍ਰਾਪਤ ਹੋਈ।

ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਜਥੇਬੰਦੀ ਹਮੇਸ਼ਾ ਪੰਥਕ ਕਾਰਜਾਂ ਲਈ ਵੱਧ ਚੜ੍ਹ ਕੇ ਹਿੱਸਾ ਪਾਉਂਦੀ ਰਹੇਗੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਬਿਆਸੀ ਨੇ ਵੀ ਸੰਬੋਧਨ ਕੀਤਾ ਅਤੇ ਕਥਾ-ਵਿਚਾਰਾਂ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਾਕੇ ਦੇ ਇਤਿਹਾਸ ਨੂੰ ਸੰਗਤ ਨਾਲ ਸਾਂਝਾ ਕੀਤਾ।

ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਬਲਵਿੰਦਰ ਸਿੰਘ ਖੈਰਾਬਾਦ, ਪ੍ਰੋ. ਸੁਖਦੇਵ ਸਿੰਘ, ਸ. ਸ਼ਾਹਬਾਜ਼ ਸਿੰਘ, ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...