Friday, April 26, 2024

ਵਾਹਿਗੁਰੂ

spot_img
spot_img

ਸਿਮਰਨਜੀਤ ਸਿੰਘ ਮਾਨ ਨੇ ਦਿੱਤਾ ਗੈਂਗਸਟਰਾਂ ਨੂੰ ਸੱਦਾ, ਕਿਹਾ ਆਉ ‘ਅਗਵਾਈ ਦਿਉ’

- Advertisement -

ਯੈੱਸ ਪੰਜਾਬ
ਰੋਡੇ, ਮੋਗਾ, 29 ਸਤੰਬਰ, 2022:
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਦੇ ਸੰਸਦ ਮੈਂਬਰ ਸ: ਸਿਮਰਨਜੀਤ ਸਿੰਘ ਮਾਨ ਨੇ ਮੋਗਾ ਦੇ ਪਿੰਡ ਰੋਡੇ ਵਿਖ਼ੇ ਨਵੇਂ ਉੱਭਰੇ ਸਿੇੱਖ ਆਗੂ ਅੰਮ੍ਰਿਤਪਾਲ ਸਿੰਘ ਦੇ ਸਮਾਗਮ ਵਿੱਚ ਸੰਬੋਧਨ ਕਰਦਿਆਂ ਗੈਂਗਸਟਰਾਂ ਨੂੰ ਗੈਂਗਸਟਰਵਾਦ ਛੱਡ ਕੇ ਉਹਨਾਂ ਨਾਲ ਆਉਣ ਅਤੇ ਅਗਵਾਈ ਦੇਣ ਦਾ ਸੱਦਾ ਦਿੱਤਾ ਹੈ।

ਆਪਣੇ ਸੰਬੋਧਨ ਵਿੱਚ ਸ: ਮਾਨ ਨੇ ਕਿਹਾ ਕਿ, ‘ਜਿਵੇਂ ਸਿੱਧੂ ਮੂਸੇਵਾਲਾ ਨੂੰ ਮਾਰਿਆ ਗਿਆ, ਸਾਨੂੰ ਦੁੱਖ ਹੋਇਆ। ਜਿਵੇਂ ਤੁਹਾਨੂੰ ਸਰਕਾਰ ਫ਼ੜਕੇ ਮਾਰਦੀ ਹੈ, ਸਾਨੂੰ ਦੁੱਖ ਹੁੰਦੈ। ਤੁਸੀਂ ਭਰਾਵੋ ਵਾਪਸ ਆ ਜਾਉ। ਤੁਸੀਂ ਜੀਂਦੇ ਲੋਕ ਹੋ, ਅਗਵਾਈ ਦਿਓ। ਐਂ ਡਰ ਡਰ ਕੇ ਲੁਕ ਲੁਕ ਕੇ ਰਹਿਣਾ ਸਿੱਖਾਂ ਦਾ ਕੰਮ ਨਹੀਂ ਹੈ।’

ਸ: ਮਾਨ ਦੇ ਇਸ ਬਿਆਨ ਨੇ ਇਕ ਨਵੀਂ ਚਰਚਾ ਛੇੜ ਦਿੱਤੀ ਹੈ। ਕੀ ਸ: ਮਾਨ ਦੇ ਇਸ ਸੱਦੇ ਨੂੰ ਗੈਂਗਸਟਰ ਪ੍ਰਵਾਨ ਕਰਨਗੇ? ਕੀ ਗੈਂਗਸਟਰਾਂ ਨੂੰ ਇਸ ਤਰ੍ਹਾਂ ਹੀ ਸ: ਮਾਨ ਦੇ ਸੱਦੇ ’ਤੇ ਮੁੱਖ ਧਾਰਾ ਵਿੱਚ ਸ਼ਾਮਲ ਹੋਣ ਦਾ ਕਾਨੂੰਨੀ ਰਾਹ ਪੱਧਰਾ ਹੋ ਸਕੇਗਾ? ਜਾਂ ਕੀ ਕੌਮ ਜਾਂ ਪੰਜਾਬ ਇਸ ਤਰ੍ਹਾਂ ਗੈਂਗਸਟਰਾਂ ਦੀ ਅਗਵਾਈ ਸਵੀਕਾਰ ਕਰ ਲਵੇਗੀ?

ਜ਼ਿਕਰਯੋਗ ਹੈ ਕਿ ਗੈਂਗਸਟਰਾਂ ਦੇ ਖਿਲਾਫ਼ ਕਈ ਸੰਗੀਨ ਅਪਰਾਧਕ ਮਾਮਲੇ ਦਰਜ ਹਨ ਜਿਨ੍ਹਾਂ ਵਿੱਚ ਕਤਲ, ਫ਼ਿਰੌਤੀਆਂ, ਰੰਗਦਾਰੀਆਂ, ਇਰਾਦਾ ਏ ਕਤਲ, ਲੁੱਟਾਂ ਖ਼ੋਹਾਂ ਆਦਿ ਜਿਹੇ ਕਈ ਮਾਮਲੇ ਸ਼ਾਮਲ ਹਨ। ਇਸ ਤੋਂ ਇਲਾਵਾ ਨਾ ਕੇਵਲ ਗੈਂਗਸਟਰਾਂ ਦੀਆਂ ਆਪਸੀ ਦੁਸ਼ਮਣੀਆਂ ਹਨ ਸਗੋਂ ਇਸ ਵੇਲੇ ਉਹ ਇਕ ਦੂਜੇ ਦੇ ਖ਼ੂਨ ਦੇ ਪਿਆਸੇ ਬਣੇ ਹੋਏ ਹਨ ਅਤੇ ਇਕ ਦੂਜੇ ਨੂੰ ਚੁਣੌਤੀਆਂ ਦੇਣ ਦਾ ਦੌਰ ਜਾਰੀ ਹੈ। ਇਸ ਬਾਰੇ ਬਹਿਸ ਖੜ੍ਹੀ ਹੋਵੇਗੀ ਕਿ ਕੀ ਸ: ਮਾਨ ਦੇ ਸੱਦੇ ’ਤੇ ਗੈਂਗਸਟਰਾਂ ਦਾ ਇੰਜ ਉਨ੍ਹਾਂ ਦੇ ਨਾਲ ਆਉਣਾ ਸੰਭਵ ਜਾਂ ਫ਼ਿਰ ਵਿਹਾਰਕ ਅਤੇ ਕਾਨੂੂੰਨੀ ਤੌਰ ’ਤੇ ਵਾਜਬ ਹੋ ਸਕੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...