Friday, March 29, 2024

ਵਾਹਿਗੁਰੂ

spot_img
spot_img

ਆਈ.ਏ.ਐਸ. ਅਧਿਕਾਰੀ ਵਿਰੁੱਧ ਖ਼ਟਕੜ ਕਲਾਂ ਸਮਾਗਮ ਬਾਰੇ ਦਰਜ ਕੇਸ ਵਿੱਚ ਦਲੇਰ ਮਹਿੰਦੀ ਨੇ ਬਿਆਨ ਦਰਜ ਕਰਵਾਏ

- Advertisement -

Singer Daler Mehndi deposes as witness in case against former Punjab IAS officer

ਯੈੱਸ ਪੰਜਾਬ
ਜਲੰਧਰ, 16 ਦਸੰਬਰ, 2022:
ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਦੇ ਅਹੁਦੇ ’ਤੇ ਤਾਇਨਾਤ ਰਹੇ ਸਾਬਕਾ ਆਈ.ਏ.ਐਸ. ਅਧਿਕਾਰੀ ਡਾ: ਸਵਰਨ ਸਿੰਘ ’ਤੇ ਸਾਲ 2011 ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖ਼ਟਕੜ ਕਲਾਂ ਵਿਖ਼ੇ ਕਰਵਾਏ ਗਏ ਇਕ ਸਮਾਗਮ ਦੌਰਾਨ ਸਰਕਾਰੀ ਫੰਡਾਂ ਵਿੱਚ ਹੇਰਾਫ਼ੇਰੀ ਦੇ ਸੰਬੰਧ ਵਿੱਚ ਦਰਜ ਕੇਸ ਵਿੱਚ ਸ਼ੁੱਕਰਵਾਰ ਨੂੰ ਨਾਮਵਰ ਗਾਇਕ ਦਲੇਰ ਮਹਿੰਦੀ ਨੇ ਬਤੌਰ ਗਵਾਹ ਆਪਣੇ ਬਿਆਨ ਦਰਜ ਕਰਵਾਏ।

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀਮਤੀ ਰੁਪਿੰਦਰਜੀਤ ਚਹਿਲ ਦੀ ਅਦਾਲਤ ਵਿੱਚ ਦਲੇਰ ਮਹਿੰਦੀ ਵੱਲੋਂ ਆਪਣੀ ਗਵਾਹੀ ਵੀਡੀਓ ਕਾਨਫਰੰਸਿੰਗ ਰਾਹੀਂ ਦਰਜ ਕਰਵਾਈ ਗਈ।

ਯਾਦ ਰਹੇ ਕਿ ਬਤੌਰ ਡਿਵੀਜ਼ਨਲ ਕਮਿਸ਼ਨਰ, ਜਲੰਧਰ ਆਪਣੇ ਕਾਰਜਕਾਲ ਦੌਰਾਨ ਸ: ਸਵਰਨ ਸਿੰਘ ਜੋ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਵੀ ਸਨ, ਨੇ ਕਥਿਤ ਤੌਰ ’ਤੇ ਸ੍ਰੀ ਵਿਕਾਸ ਗੇਰ ਅਤੇ ਸ:ਸਤਬੀਰ ਸਿੰਘ ਬਾਜਵਾ ਨਾਲ ਮਿਲ ਕੇ ਸਰਕਾਰੀ ਫੰਡਾਂ ਵਿੱਚ ਕਰੋੜਾਂ ਦਾ ਹੇਰ ਫ਼ੇਰ ਕੀਤਾ ਸੀ ਜਿਸ ਤੋਂ ਬਾਅਦ ਇਨ੍ਹਾਂ ਖਿਲਾਫ਼ 26 ਨਵੰਬਰ 2011 ਨੂੰ ਥਾਣਾ ਵਿਜੀਲੈਂਸ ਵਿਖ਼ੇ ਧਾਰਾ 420, 467, 468, 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 18 ਜਨਵਰੀ ਨੂੰ ਹੋਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...