- Advertisement -
ਯੈੱਸ ਪੰਜਾਬ
ਗੁਰੂਗ੍ਰਾਮ, 18 ਨਵੰਬਰ, 2022:
ਹਰਿਆਣਵੀ ਗਾਇਕ ਫ਼ਾਜ਼ਿਲਪੁਰੀਆ ਨੂੰ ਗੁਰੂਗ੍ਰਾਮ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ।
ਬੌਲੀਵੁੱਡ ਵਿੱਚ ਵੀ ਗ਼ੀਤ ਗਾ ਚੁੱਕੇ ਫ਼ਾਜ਼ਿਲਪੁਰੀਆ ਗੁਰੂਗ੍ਰਾਮ ਵਿੱਚ ਹੋ ਰਹੇ ਇਕ ਪ੍ਰਦਰਸ਼ਨ ਦੇ ਸਮਰਥਨ ਲਈ ਪੁੱਜੇ ਸਨ।
ਇਹ ਪ੍ਰਦਰਸ਼ਨ ਅਹੀਰ ਰੈਜੀਮੈਂਟ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਸੀ। ਇਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਹੰਗਾਮਾ ਕਰਨ ’ਤੇ ਪੁਲਿਸ ਨੂੰ ਲਾਠੀਚਾਰਜ ਦਾ ਸਹਾਰਾ ਲੈਂਦੇ ਹੋਏ ਉਨ੍ਹਾਂ ਨੂੰ ਖ਼ਦੇੜਣਾ ਪਿਆ।
ਇਸੇ ਦੌਰਾਨ ਹੀ ਪੁਲਿਸ ਨੇ ਪ੍ਰਦਰਸ਼ਨ ਵਿੱਚ ਸ਼ਾਮਲ ਗਾਇਕ ਫ਼ਾਜ਼ਿਲਪੁਰੀਆ ਨੂੰ ਹਿਰਾਸਤ ਵਿੱਚ ਲੈ ਲਿਆ।
ਜ਼ਿਕਰਯੋਗ ਹੈ ਕਿ ਗਾਇਕ ਹੋਣ ਦੇ ਨਾਲ ਨਾਲ ਫ਼ਾਜ਼ਿਲਪੁਰੀਆ ਸਿਆਸਤ ਵਿੱਚ ਵੀ ਦਖ਼ਲ ਰੱਖਦੇ ਹਨ। ਉਹ ਪਹਿਲਾਂ ਭਾਜਪਾ ਵਿੱਚ ਸਨ ਪਰ ਬਾਅਦ ਵਿੱਚ ਸ੍ਰੀ ਦੁਸ਼ਯੰਤ ਚੌਟਾਲਾ ਦੀ ਅਗਵਾਈ ਵਾਲੀ ਜੇ.ਜੇ.ਪੀ.ਵਿੱਚ ਸ਼ਾਮਲ ਹੋ ਗਏ ਸਨ।
ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ
- Advertisement -