Thursday, May 23, 2024

ਵਾਹਿਗੁਰੂ

spot_img
spot_img

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

- Advertisement -

ਯੈੱਸ ਪੰਜਾਬ
ਮੋਗਾ, 1 ਅਪ੍ਰੈਲ, 2024

ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ ਹੈ।

ਅੱਜ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਆਪਣੇ ਦਫ਼ਤਰ ਵਿੱਚ ਗਿੱਲ ਰੌਂਤਾ ਨੂੰ ਬੁਲਾ ਕੇ ਉਨ੍ਹਾਂ ਦੀ ਨਿਯੁਕਤੀ ਸਬੰਧੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਸਭ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ। ਇਸ ਸਮੇਂ ਸਹਾਇਕ ਕਮਿਸ਼ਨਰ (ਜਨਰਲ) ਕਮ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ਼੍ਰੀਮਤੀ ਸ਼ੁਭੀ ਆਂਗਰਾ, ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਗੁਰਪ੍ਰੀਤ ਸਿੰਘ, ਹਲਕਾ ਮੋਗਾ ਸਵੀਪ ਨੋਡਲ ਅਫ਼ਸਰ ਅਮਨਦੀਪ ਗੋਸਵਾਮੀ ਆਦਿ ਹਾਜ਼ਰ ਸਨ।

ਦੱਸਣਯੋਗ ਹੈ ਕਿ ਗਿੱਲ ਰੌਂਤਾ ਦੇ ਨਾਂ ਨਾਲ ਮਸ਼ਹੂਰ ਗੁਰਵਿੰਦਰ ਇੱਕ ਬਹੁਤ ਹੀ ਮਸ਼ਹੂਰ ਗੀਤਕਾਰ ਹੋਣ ਦੇ ਨਾਲ-ਨਾਲ ਇੱਕ ਬਹੁਤ ਹੀ ਵਧੀਆ ਫ਼ਿਲਮ ਲੇਖਕ ਅਤੇ ਗਾਇਕ ਵੀ ਹੈ ਅਤੇ ਨੌਜਵਾਨਾਂ ਵਿੱਚ ਉਸਦਾ ਚੰਗਾ ਆਧਾਰ ਵੀ ਹੈ। ਉਨ੍ਹਾਂ ਦੀਆਂ ਲਿਖੀਆਂ ਦੋ ਫ਼ਿਲਮਾਂ ਵੀ ਰਿਲੀਜ਼ ਹੋ ਚੁੱਕੀਆਂ ਹਨ, ਜਿਨ੍ਹਾਂ ਨੂੰ ਲੋਕਾਂ ਨੇ ਸਰਾਹਿਆ ਹੈ।

ਸੋਸ਼ਲ ਮੀਡੀਆ ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ ਆਦਿ ‘ਤੇ ਉਸ ਦੇ ਪ੍ਰਸ਼ੰਸਕਾਂ ਦੀ ਵੱਡੀ ਸੂਚੀ ਹੈ। ਇਸ ਕਾਰਨ ਮੋਗਾ ਜ਼ਿਲ੍ਹੇ ਦੇ ਵੋਟਰਾਂ ਨੂੰ 1 ਜੂਨ ਨੂੰ ਆਉਣ ਵਾਲੀ ਵੋਟਿੰਗ ਵਾਲੇ ਦਿਨ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਉਨ੍ਹਾਂ ਨੂੰ ਜ਼ਿਲ੍ਹਾ ਸਵੀਪ ਆਈਕਨ ਬਣਾਇਆ ਗਿਆ ਹੈ।

ਇਸ ਮੌਕੇ ਗਿੱਲ ਰੌਂਤਾ ਨੇ ਖੁਦ ਨੂੰ ਮਿਲੀ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਸਦੀ ਕੋਸ਼ਿਸ਼ ਰਹੇਗੀ ਕਿ ਅਗਾਮੀ ਲੋਕ ਸਭਾ ਚੋਣਾਂ ਦੌਰਾਨ ਜ਼ਿਲ੍ਹਾ ਮੋਗਾ ਵਿੱਚ 70 ਫੀਸਦੀ ਤੋਂ ਵੱਧ ਵੋਟਿੰਗ ਕਰਵਾਈ ਜਾਵੇ। ਉਹ ਇਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਸਿਰਤੋੜ ਯਤਨ ਕਰਨਗੇ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਗਾਮੀ ਲੋਕ ਸਭਾ ਚੋਣਾਂ ਵਿੱਚ ਕਿਰਿਆਸ਼ੀਲ ਭੂਮਿਕਾ ਨਿਭਾਉਣ ਲਈ ਅੱਗੇ ਆਉਣ।

- Advertisement -

ਸਿੱਖ ਜਗ਼ਤ

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,107FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...