ਯੈੱਸ ਪੰਜਾਬ
ਚੰਡੀਗੜ੍ਹ, 9 ਜਨਵਰੀ, 2025
Punjab ਦੇ ਜਲ ਸਰੋਤ ਵਿਭਾਗ ਨੇ ਜ਼ਰੂਰੀ ਕੰਮਾਂ ਦੇ ਮੱਦੇਨਜ਼ਰ Sirhind Feeder Canal ਨੂੰ 32 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਸਰਹੰਦ ਫ਼ੀਡਰ ਦੀ ਰੀਲਾਈਨਿੰਗ ਦਾ ਕੰਮ ਕਰਾਉਣ ਲਈ ਕੈਨਾਲ ਨੂੰ 10 ਜਨਵਰੀ ਤੋਂ 10 ਫ਼ਰਵਰੀ, 2025 (ਦੋਵੇਂ ਦਿਨ ਸ਼ਾਮਲ) ਤੱਕ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਹੁਕਮ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ, 1873 (ਐਕਟ 8 ਆਫ਼ 1873) ਅਧੀਨ ਜਾਰੀ ਰੂਲਾਂ ਦੇ ਰੂਲ 63 ਤਹਿਤ ਜਾਰੀ ਕੀਤੇ ਗਏ ਹਨ।