Monday, May 27, 2024

ਵਾਹਿਗੁਰੂ

spot_img
spot_img

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024

ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ। ਉਹਨਾਂ ਨੇ ਤਿੰਨ ਦਰਜਨ ਤੋਂ ਵੱਧ ਮੀਟਿੰਗਾਂ ਉਹਨਾਂ ਰਾਜਾਂ ਵਿਚ ਕੀਤੀਆਂ ਹਨ ਜਿਥੇ ਸਿੱਖ ਕੌਮ ਦੇ ਮੈਂਬਰ ਵੱਡੀ ਗਿਣਤੀ ਵਿਚ ਮੌਜੂਦ ਹਨ। ਇਹਨਾਂ ਰਾਜਾਂ ਵਿਚ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਉੱਤਰਾਖੰਡ, ਛਤੀਸਗੜ੍ਹ, ਰਾਜਸਥਾਨ, ਹਰਿਆਣਾ ਸਮੇਤ ਹੋਰ ਰਾਜ ਸ਼ਾਮਲ ਹਨ। ਭਾਜਪਾ ਨੇ ਉਹਨਾਂ ਨੂੰ ਪਾਰਟੀ ਦਾ ਸਟਾਰ ਪ੍ਰਚਾਰਕ ਵੀ ਐਲਾਨਿਆ ਹੋਇਆ ਹੈ।

ਅੱਜ ਉਹਨਾਂ ਦੇ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿਚ ਵੱਖ-ਵੱਖ ਮੀਟਿੰਗਾ ਨੂੰ ਸੰਬੋਧਨ ਕੀਤਾ।

ਇਹਨਾਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ 70 ਸਾਲਾਂ ਵਿਚ ਕਾਂਗਰਸ ਨੇ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਅਤੇ 1984 ਦੇ ਸਿੱਖ ਕਤਲੇਆਮ ਤੇ ਹੋਰ ਵਿਤਕਰਿਆਂ ਸਮੇਤ ਸਿਖ਼ਾਂ ਨੂੰ ਹਮੇਸ਼ਾ ਤਸੀਹੇ ਹੀ ਦਿੱਤੇ ਹਨ। ਉਹਨਾਂ ਕਿਹਾ ਕਿ ਕਾਂਗਰਸ ਨੇ ਸਭ ਤੋਂ ਵੱਧ ਸਿੱਖਾਂ ਦਾ ਕਤਲੇਆਮ ਕਰਨ ਵਾਲੇ ਕਮਲਨਾਥ, ਐਚ ਕੇ ਐਲ ਭਗਤ, ਸੱਜਣ ਕੁਮਾਰ ਤੇ ਹੋਰ ਦੋਸ਼ੀਆਂ ਨੂੰ ਮੁੱਖ ਮੰਤਰੀਆਂ, ਕੇਂਦਰੀ ਮੰਤਰੀਆਂ, ਮੈਂਬਰ ਪਾਰਲੀਮੈਂਟ ਹੋਰ ਅਹੁਦਿਆਂ ਨਾਲ ਸਨਮਾਨਤ ਕੀਤਾ ਹੈ।

ਉਹਨਾਂ ਕਿਹਾ ਕਿ ਦੂਜੇ ਪਾਸੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਹਨ ਜਿਹਨਾਂ ਨੇ ਸਿੱਖ ਕੌਮ ਨੂੰ ਨਿਆਂ ਦਿੱਤਾ ਹੈ। ਉਹਨਾਂ ਕਿਹਾ ਕਿ ਸੱਜਣ ਕੁਮਾਰ ਤੇ ਹੋਰ ਅਨੇਕਾਂ ਦੋਸ਼ੀ ਅੱਜ ਜੇਲ੍ਹਾਂ ਵਿਚ ਹਨ ਤੇ ਜਗਦੀਸ਼ ਟਾਈਟਲਰ ਤੇ ਕਮਲਨਾਥ ਵਰਗਿਆਂ ਖਿਲਾਫ ਵੱਖ-ਵੱਖ ਅਦਾਲਤਾਂ ਵਿਚ ਹਨ। ਉਹਨਾਂ ਕਿਹਾ ਕਿ ਇਹ 1984 ਤੋਂ ਬਾਅਦ ਪਹਿਲੀ ਵਾਰ ਹੈ ਜਦੋਂ ਸਾਨੂੰ ਨਿਆਂ ਮਿਲਿਆ ਤੇ ਅਸੀਂ ਉੱਤਰ ਪ੍ਰਦੇਸ਼ ਹੋਰ ਕੇਸਾਂ ਵਿਚ ਵੀ ਨਿਆਂ ਮਿਲਣ ਦੀ ਆਸ ਰੱਖ ਰਹੇ ਹਾਂ।

ਉਹਨਾਂ ਕਿਹਾ ਕਿ ਉਹਨਾਂ ਉਦੋਂ ਵੀ ਸਿੱਖ ਮੁੱਦੇ ਚੁੱਕੇ ਸਨ ਜਦੋਂ ਉਹ ਅਕਾਲੀ ਦਲ ਦੇ ਆਗੂ ਸਨ ਤੇ ਹੁਣ ਭਾਜਪਾ ਦੇ ਸਕੱਤਰ ਵਜੋਂ ਮੁੱਦੇ ਚੁੱਕ ਰਹੇ ਹਨ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਜੋ ਸਿੱਖ ਕੌਮ ਲਈ ਕੀਤਾ ਹੈ, ਉਹ 70 ਸਾਲਾਂ ਵਿਚ ਕਿਸੇ ਪ੍ਰਧਾਨ ਮੰਤਰੀ ਨੇ ਨਹੀਂ ਕੀਤਾ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਤਿੰਨ ਕਾਲੇ ਕਾਨੂੰਨਾਂ ਵਾਸਤੇ ਸਿੱਖ ਸੰਗਤ ਤੋਂ ਮੁਆਫੀ ਮੰਗੀ ਤੇ ਕਾਨੂੰਨ ਖਾਰਜ ਕੀਤੇ।

ਉਹਨਾਂ ਕਿਹਾ ਕਿ ਮੋਦੀ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹ ਕੇ ਸਿੱਖਾਂ ਦੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ 70 ਸਾਲਾਂ ਦੀ ਆਸ ਪੂਰੀ ਕੀਤੀ ਅਤੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਵੀਰ ਬਾਲ ਦਿਵਸ ਹਰ ਸਾਲ 26 ਦਸੰਬਰ ਨੂੰ ਮਨਾਉਣ ਦਾ ਐਲਾਨ ਕੀਤਾ।

ਉਹਨਾਂ ਕਿਹਾ ਕਿ ਭਾਰਤ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਕਿ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀ ਵੀਰ ਗਾਥਾ ਭਾਰਤ ਦੀ ਹਰ ਭਾਸ਼ਾ ਵਿਚ ਦੇਸ਼ ਤੇ ਦੁਨੀਆਂ ਵਿਚ ਦੱਸੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਉਸੇ ਲਾਲ ਕਿਲ੍ਹੇ ’ਤੇ ਮਨਾਇਆ ਜਿਥੋਂ ਗੁਰੂ ਸਾਹਿਬ ਦੀ ਸ਼ਹਾਦਤ ਦੇ ਹੁਕਮ ਜਾਰੀ ਕੀਤੇ ਗਏ ਸਨ। ਉਹਨਾਂ ਕਿਹਾ ਕਿ ਇਸੇ ਤਰੀਕੇ ਅਸੀਂ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਮਨਾ ਰਹੇ ਹਾਂ।

ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਉਂਕਿ ਪ੍ਰਧਾਨ ਮੰਤਰੀ ਮੋਦੀ ਸਿੱਖ ਕੌਮ ਲਈ ਇੰਨਾ ਕੁਝ ਕੀਤਾ ਹੈ, ਇਸੇ ਲਈ ਉਹ ਪ੍ਰਧਾਨ ਮੰਤਰੀ ਦੇ ਹੱਕ ਵਿਚ ਵੋਟਾਂ ਮੰਗ ਰਹੇ ਹਨ।

- Advertisement -

ਸਿੱਖ ਜਗ਼ਤ

ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

ਯੈੱਸ ਪੰਜਾਬ ਅੰਮ੍ਰਿਤਸਰ, 26 ਮਈ, 2024 ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ...

ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 26 ਮਈ ਤੋਂ 6 ਜੂਨ ਤੱਕ ਕਰਵਾਏ ਜਾਣਗੇ ਦਰਸ਼ਨ

ਯੈੱਸ ਪੰਜਾਬ ਅੰਮ੍ਰਿਤਸਰ, 25 ਮਈ, 2024 ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,097FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...