Thursday, September 19, 2024
spot_img
spot_img
spot_img

ਸੀਤਾਰਾਮ ਯੇਚੁਰੀ ਨਮਿਤ ਸ਼ੋਕ ਸਮਾਗਮ ਦਿੱਲੀ ਵਿਖ਼ੇ 28 ਸਤੰਬਰ ਨੂੰ, ਪੰਜਾਬ ਤੋਂ ਵੱਡੀ ਗਿਣਤੀ ’ਚ ‘ਸਾਥੀ’ ਕਰਨਗੇ ਸ਼ਮੂਲੀਅਤ

ਯੈੱਸ ਪੰਜਾਬ
ਜਲੰਧਰ, ਸਤੰਬਰ 18, 2024:

ਸੀਪੀਆਈ (ਐਮ) ਦੇ ਜਨਰਲ ਸਕੱਤਰ ਕਾਮਰੇਡ ਸੀਤਾਰਾਮ ਯੇਚੁਰੀ ਦਾ ਸ਼ੋਕ ਸਮਾਗਮ 28 ਸਤੰਬਰ, ਦਿਨ ਸ਼ਨੀਵਾਰ ਨੂੰ ਨਵੀ ਦਿੱਲੀ ਵਿਖੇ ਹੋਵੇਗਾ।

ਪਾਰਟੀ ਦੇ ਪੰਜਾਬ ਦੇ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਨ ਕਮਿਊਨਿਸਟ ਆਗੂ ਕਾਮਰੇਡ ਸੀਤਾਰਾਮ ਯੇਚੁਰੀ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ  ਨਵੀਂ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿਖੇ 28 ਸਤੰਬਰ ਨੂੰ ਸ਼ੋਕ ਸਮਾਗਮ ਕਰਵਾਇਆ ਜਾ ਰਿਹਾ ਹੈ ।

ਇਹ ਸਮਾਗਮ ਦੁਪਹਿਰ 3 ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਦੱਸਣਾ ਬਣਦਾ ਹੈ ਕਿ ਕਾਮਰੇਡ ਸੀਤਾਰਾਮ ਯੇਚੁਰੀ ਦਾ 12 ਸਤੰਬਰ ਨੂੰ ਦਿੱਲੀ ਦੇ ਏਮਜ਼ ਵਿੱਚ ਦੇਹਾਂਤ ਹੋ ਗਿਆ ਸੀ। ਕਾਮਰੇਡ ਯੇਚੁਰੀ ਜਿੱਥੇ ਪਾਰਟੀ ਤੇ ਖੱਬੀਆਂ ਧਿਰਾਂ ‘ਚ ਸਤਿਕਾਰਯੋਗ ਆਗੂ ਵਜੋਂ ਜਾਣੇ ਜਾਂਦੇ ਸਨ, ਉੱਥੇ ਉਹ ਦੂਜੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਸਤਿਕਾਰੇ ਜਾਂਦੇ ਸਨ।

ਉਨ੍ਹਾਂ ਦਾ ਹਰੇਕ ਸਿਆਸੀ ਆਗੂ ਸਤਿਕਾਰ ਕਰਦਾ ਸੀ। ਉਨ੍ਹਾਂ ਦੇ ਦੇਹਾਂਤ ‘ਤੇ ਦੁਨੀਆ ਭਰ ਤੋਂ ਸ਼ੋਕ ਸੰਦੇਸ਼ ਮਿਲੇ।

ਕਾਮਰੇਡ ਸੇਖੋਂ ਨੇ ਕਿਹਾ ਕਾਮਰੇਡ ਯੇਚੁਰੀ ਦੇ ਸ਼ੋਕ ਸਮਾਗਮ ਵਿੱਚ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਸਾਥੀ ਸ਼ਮੂਲੀਅਤ ਕਰਨਗੇ।ਪਾਰਟੀ ਦੀਆਂ ਜ਼ਿਲ੍ਹਾ ਕਮੇਟੀਆਂ ਦੀ ਇਸ ਸਬੰਧੀ ਡਿਊਟੀ ਲਗਾਈ ਗਈ ਹੈ।

ਉਨ੍ਹਾਂ ਕਿਹਾ ਕਿ ਸਬੰਧਤ ਸਾਥੀ ਸਮਾਗਮ ਵਿੱਚ ਪਹੁੰਚਣ ਤੇ ਵਾਪਸੀ ਦਾ ਆਪੋ-ਆਪਣੇ ਪੱਧਰ ‘ਤੇ ਇੰਤਜ਼ਾਮ ਕਰਨਗੇ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

ਅੱਜ ਨਾਮਾ – ਤੀਸ ਮਾਰ ਖ਼ਾਂ