Thursday, December 26, 2024
spot_img
spot_img
spot_img

SKM ਵੱਲੋਂ Dallewal ਨੂੰ ਬਚਾਉਣ ਦੀ ਮੰਗ ਅਤੇ National Agri Marketing Policy ਖਿਲਾਫ ਵਿਸ਼ਾਲ ਰੋਸ ਪ੍ਰਦਰਸ਼ਨ

ਦਲਜੀਤ ਕੌਰ
ਸੰਗਰੂਰ, 23 ਦਸੰਬਰ, 2024

ਸਾਰੀਆਂ ਫਸਲਾਂ ਦੀ MSP ਤੇ ਖਰੀਦ ਦੀ ਕਾਨੂੰਨੀ ਗਰੰਟੀ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨ ਆਗੂ Jagjit Singh Dallewal ਨੂੰ ਬਚਾਉਣ, Delhi ਅੰਦੋਲਨ ਸਮੇਂ ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ, ਮੰਗਾਂ ਦੀ ਪ੍ਰਾਪਤੀ ਲਈ ਦਿੱਲੀ ਵੱਲ ਜਾਣ ਵਾਲੇ ਕਿਸਾਨਾਂ ਤੇ ਤਸ਼ੱਦਦ ਕਰਨਾ ਬੰਦ ਕਰਕੇ ਰਾਸਤੇ ਖੋਲ੍ਹਣ ਅਤੇ ਕੇਂਦਰ ਵੱਲੋਂ ਜਾਰੀ ਕੀਤੀ ‘ਨੈਸ਼ਨਲ ਐਗਰੀਕਲਚਰ ਮਾਰਕੀਟਿੰਗ ਪਾਲਿਸੀ’ ਨੂੰ ਰੱਦ ਕਰਨ ਦੀਆਂ ਮੰਗਾਂ ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਦੇਸ਼ ਵਿਆਪੀ ਸੱਦੇ ਤਹਿਤ ਸੰਗਰੂਰ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨ ਅਨਾਜ ਮੰਡੀ ਸੰਗਰੂਰ ਵਿਖੇ ਇਕੱਠੇ ਹੋਏ ਅਤੇ ਉਥੋਂ ਰੈਲੀ ਕਰਨ ਉਪਰੰਤ ਡੀਸੀ ਦਫ਼ਤਰ ਤੱਕ ਰੋਸ਼ ਮਾਰਚ ਕਰਦਿਆਂ ਡੀਸੀ ਸੰਗਰੂਰ ਰਾਹੀਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਭੇਜਿਆ ਗਿਆ।

ਇਸ ਸਮੇਂ ਰੈਲੀ ਨੂੰ ਸੰਬੋਧਨ ਕਰਦਿਆਂ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਬੀਕੇਯੂ ਡਕੌਂਦਾ ਬੁਰਜ ਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਮੇਜਰ ਸਿੰਘ ਪੁੰਨਾਂਵਾਲ, ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਸੂਬਾ ਆਗੂ ਕਿਰਨਜੀਤ ਸਿੰਘ ਸੇਖੋਂ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਸੂਬਾ ਆਗੂ ਬਲਦੇਵ ਸਿੰਘ ਨਿਹਾਲਗੜ੍ਹ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ,

ਬੀਕੇਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਦੁੱਗਾਂ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ ਨੇ ਇੱਕਸੁਰ ਹੁੰਦਿਆਂ ਕੇਂਦਰ ਸਰਕਾਰ ਨੂੰ ਕਾਰਪੋਰੇਟ ਦੀ ਹੱਥਠੋਕਾ ਦੱਸਦਿਆਂ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਤੋਂ ਭੱਜਣ ਦੇ ਦੋਸ਼ ਲਾਏ ਅਤੇ ਕਿਸਾਨਾਂ ਪ੍ਰਤੀ ਦੁਸ਼ਮਣਾਂ ਵਾਲਾ ਰਵੱਈਆ ਅਪਣਾ ਕੇ ਕਿਸਾਨਾਂ ਦੀ ਗੱਲ ਸੁਣਨ ਤੋਂ ਇਨਕਾਰੀ ਹੋਣ ਤੇ ਸਖ਼ਤ ਨਿਖੇਧੀ ਕੀਤੀ। ਕਾਰਪੋਰੇਟ ਪੱਖੀ ਹੋਣ ਦਾ ਸਬੂਤ ਦਿੰਦਿਆਂ ਮੋਦੀ ਸਰਕਾਰ ਵੱਲੋਂ ਜੋ ਨਵੀਂ ਕੌਮੀ ਖੇਤੀ ਮਾਰਕੀਟਿੰਗ ਨੀਤੀ ਲਿਆਂਦੀ ਗਈ ਹੈ ਇਹ ਮੰਡੀਆਂ ਨੂੰ ਅਤੇ ਸਰਕਾਰੀ ਖਰੀਦ ਨੂੰ ਬਿਲਕੁਲ ਖਤਮ ਕਰਨ ਵਾਲੀ ਹੈ।

ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਖ਼ਿਲਾਫ਼ ਇਹਨਾਂ ਮੰਗਾਂ ਤੇ ਦੇਸ਼ ਪੱਧਰੀ ਇੱਕਜੁੱਟਤਾ ਬਣਾ ਕੇ ਲੜਾਈ ਲੜਨ ਦੀ ਲੋੜ ਹੈ। ਰੈਲੀ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਅਨਾਜ ਮੰਡੀ ਤੋਂ ਡੀਸੀ ਦਫ਼ਤਰ ਸੰਗਰੂਰ ਤੱਕ ਵਿਸ਼ਾਲ ਰੋਸ ਮੁਜ਼ਾਹਰਾ ਕਰਦਿਆਂ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਕਿਸਾਨ ਜਥੇਬੰਦੀਆਂ ਨਾਲ ਗੱਲ ਕਰਕੇ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਈ ਜਾਵੇ,

ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ਤੇ ਜਬਰ ਬੰਦ ਕੀਤਾ ਜਾਵੇ, ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਗ੍ਰੇਟਰ ਨੋਇਡਾ ਦੇ ਗਿਰਫ਼ਤਾਰ ਕੀਤੇ ਕਿਸਾਨਾਂ ਨੂੰ ਲਕਸਰ ਜੇਲ੍ਹ ਚੋਂ ਰਿਹਾ ਕੀਤਾ ਜਾਵੇ, ਰਾਸ਼ਟਰੀ ਖੇਤੀ ਮੰਡੀ ਨੀਤੀ ਨੂੰ ਵਾਪਸ ਲਿਆ ਜਾਵੇ, ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਵਿਚਾਰ ਵਟਾਂਦਰਾ ਕਰਕੇ 9 ਦਸੰਬਰ 2021 ਦੇ ਸਮਝੌਤੇ ਅਨੁਸਾਰ ਸਾਰੇ ਬਕਾਇਆ ਮੁੱਦਿਆਂ ਨੂੰ ਹੱਲ ਕੀਤਾ ਜਾਵੇ। ਇਹਨਾਂ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਵੀ ਆਗੂਆਂ ਨੇ ਐਲਾਨ ਕੀਤਾ।

ਇਸ ਸਮੇਂ ਉਪਰੋਕਤ ਆਗੂਆਂ ਤੋਂ ਇਲਾਵਾ ਬੀਕੇਯੂ ਕਾਦੀਆਂ ਦੇ ਆਗੂ ਹਰਬੰਸ ਸਿੰਘ ਜਵੰਦਾ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਨਵਾਂਗਾਉਂ, ਕਿਸਾਨ ਆਗੂ ਅਮਰੀਕ ਸਿੰਘ ਗੰਢੂਆਂ, ਦਰਸ਼ਨ ਸਿੰਘ ਕੁੰਨਰਾਂ, ਅਮਰੀਕ ਸਿੰਘ ਕਾਂਝਲਾ, ਰਣਧੀਰ ਸਿੰਘ ਭੱਟੀਵਾਲ, ਜਗਮੋਹਣ ਸਿੰਘ ਪਟਿਆਲਾ, ਨਿਰਮਲ ਸਿੰਘ ਬਟੜਿਆਣਾ, ਕਸ਼ਮੀਰ ਸਿੰਘ ਘਰਾਚੋਂ, ਨਿਰੰਜਨ ਸਿੰਘ ਸਫੀਪੁਰ, ਜਰਨੈਲ ਸਿੰਘ ਜਹਾਂਗੀਰ, ਜਨਕ ਸਿੰਘ ਭੁਟਾਲ, ਜਸਵੀਰ ਕੌਰ ਉਗਰਾਹਾਂ ਨੇ ਵੀ ਸੰਬੋਧਨ ਕੀਤਾ। ਅੱਜ ਦੇ ਰੋਸ਼ ਪ੍ਰਦਰਸ਼ਨ ਵਿੱਚ ਬੀਕੇਯੂ ਏਕਤਾ ਆਜ਼ਾਦ ਵੱਲੋਂ ਹੈਪੀ ਸਿੰਘ ਨਮੋਲ ਦੀ ਅਗਵਾਈ ਵਿੱਚ ਜੱਥੇ ਨੇ ਸਮੂਲੀਅਤ ਕੀਤੀ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ