ਯੈੱਸ ਪੰਜਾਬ
ਚੰਡੀਗੜ੍ਹ, 21 ਮਾਰਚ, 2025:
Samyukta Kisan Morcha ਅਤੇ Bhartiya Kisan Union Ugrahan ਨੇ Punjab ਸਰਕਾਰ ਵੱਲੋਂ ਅੱਜ ਲਈ ਸੱਦੀ ਗਈ ਮੀਟਿੰਗ ਵਿੱਚ ਸ਼ਮੂਲੀਅਤ ਨਹੀਂ ਕੀਤੀ। ਇਸਦੇ ਨਾਲ ਹੀ ਇਨ੍ਹਾਂ ਜੱਥੇਬੰਦੀਆਂ ਨੇ 26 ਮਾਰਚ ਨੂੰ ਬਜਟ ਵਾਲੇ ਦਿਨ ਚੰਡੀਗੜ੍ਹ ਵਿੱਚ ਵਿਰੋਧ ਜਤਾਉਣ ਲਈ ਵਿਧਾਨ ਸਭਾ ਵੱਲ ਕੀਤੇ ਜਾਣ ਵਾਲੇ ਮਾਰਚ ਦਾ ਪ੍ਰੋਗਰਾਮ ਵੀ ਰੱਦ ਕਰਨ ਦਾ ਐਲਾਨ ਕਰ ਦਿੱਤਾ।
Samyukta Kisan Morcha ਨੇ ਅੱਜ ਇਹ ਵੀ ਐਲਾਨ ਕੀਤਾ ਕਿ 28 ਮਾਰਚ ਨੂੰ ਕਿਸਾਨਾਂ ਨਾਲ ਹੋਏ ਵਤੀਰੇ ਵਿਰੁੱਧ ‘ਜਬਰ ਵਿਰੋਧੀ ਦਿਵਸ’ ਮਨਾਇਆ ਜਾਵੇਗਾ ਅਤੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤਕ ਧਰਨਾ ਦਿੱਤਾ ਜਾਵੇਗਾ।
ਅੱਜ ਸਵੇਰੇ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਇੱਕ ਤਾਂ ਪਹਿਲਾਂ ਵਾਂਗ ਸਰਕਾਰ ਨਾਲ ਮੀਟਿੰਗ ਕਰਨ ਆਏ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਦੂਜੇ ਸ਼ੰਭੂ ਅਤੇ ਖ਼ਨੌਰੀ ਮੋਰਚਿਆਂ ਦੇ ਖਿਲਾਫ਼ ਕੀਤੇ ਗਏ ਐਕਸ਼ਨ ਤੋਂ ਬਾਅਦ ਹਾਲਾਤ ਹੀ ਐਸੇ ਨਹੀਂ ਹਨ ਕਿ ਕੋਈ ਮੀਟਿੰਗ ਕੀਤੀ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੀਟਿੰਗ ਉਨੀ ਦੇਰ ਵੀ ਸੰਭਵ ਨਹੀਂ ਹੈ ਜਿੰਨੀ ਦੇਰ ਬੀਤੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਆਗੂ ਰਿਹਾ ਨਹੀਂ ਕੀਤੇ ਜਾਂਦੇ।
ਸੰਯੁਕਤ ਕਿਸਾਨ ਮੋਰਚਾ ਨੇ ਇਸ ਸੰਬੰਧੀ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਤੋਂ ਬਾਅਦ ਵੀ ਖ਼ੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਦਾ ਫ਼ੈਸਲਾ ਲਿਆ ਅਤੇ ਇਹੀ ਕਿਹਾ ਕਿ ਕਿਸਾਨ ਆਗੂਆਂ ਦੀ ਰਿਹਾਈ, ਉਨ੍ਹਾਂ ਦੇ ਸਾਜ਼ੋ ਸਾਮਾਨ ਦੀ ਵਾਪਸੀ ਅਤੇ ਹ ਾਲਾਤ ਸਾਜ਼ਗਾਰ ਹੋਣ ਤਕ ਕੋਈ ਮੀਟਿੰਗ ਨਹੀਂ ਕੀਤੀ ਜਾ ਸਕਦੀ।