Tuesday, May 21, 2024

ਵਾਹਿਗੁਰੂ

spot_img
spot_img

ਸੰਯੁਕਤ ਕਿਸਾਨ ਮੋਰਚੇ ਨੇ ਖਿੱਚੀ 21 ਮਈ ਜਗਰਾਉਂ ਮਹਾਂ ਰੈਲੀ ਦੀ ਤਿਆਰੀ, ਲੱਖਾਂ ਕਿਸਾਨ ਮਜ਼ਦੂਰ ਹੋਣਗੇ ਸ਼ਾਮਿਲ

- Advertisement -

ਦਲਜੀਤ ਕੌਰ
ਚੰਡੀਗੜ੍ਹ, 30 ਅਪ੍ਰੈਲ, 2024

ਅੱਜ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ ਅਤੇ ਫੁਰਮਾਨ ਸਿੰਘ ਸੰਧੂ ਨੇ ਕੀਤੀ।

ਮੀਟਿੰਗ ਵਿੱਚ ਸ਼ਾਮਿਲ ਸਾਰੇ ਆਗੂਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਉਸ ਨਿਰਣੇ ਨੂੰ ਫੇਰ ਬੁਲੰਦ ਕੀਤਾ ਕਿ ਭਾਰਤੀ ਜਨਤਾ ਪਾਰਟੀ ਕਾਰਪੋਰੇਟ ਪੱਖੀ, ਕਿਸਾਨ ਮਜ਼ਦੂਰ ਵਿਰੋਧੀ ਅਤੇ ਫੈਡਰਲਿਜਮ ਵਿਰੋਧੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਇਸ ਸਰਕਾਰ ਨੇ ਬਚੀ ਖੁਚੀ ਜਮਹੂਰੀਅਤ ਨੂੰ ਵੀ ਖਤਮ ਕਰਨ ਦਾ ਯਤਨ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਇਸ ਦੀ ਨੀਅਤ ਸੰਵਿਧਾਨ ਨੂੰ ਬਦਲ ਕੇ ਜਮਹੂਰੀਅਤ ਨੂੰ ਖਤਮ ਕਰਨ ਦੀ ਹੈ।

ਇਸ ਲਈ ਸੰਯੁਕਤ ਕਿਸਾਨ ਮੋਰਚੇ ਨੇ ਭਾਜਪਾ ਹਰਾਉ, ਕਾਰਪੋਰੇਟ ਭਜਾਉ, ਦੇਸ਼ ਬਚਾਓ ਦਾ ਨਾਅਰਾ ਦਿੱਤਾ ਹੋਇਆ ਹੈ। ਇਸੇ ਨਾਅਰੇ ਅਧੀਨ 21 ਮਈ ਨੂੰ ਜਗਰਾਉਂ ਵਿਖੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਮਹਾਂਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਸਾਰੇ ਪੰਜਾਬ ਦੇ ਕੋਨੇ ਕੋਨੇ ਤੋਂ ਕਿਸਾਨ ਮਜ਼ਦੂਰ ਅਤੇ ਬੀਬੀਆਂ ਸ਼ਾਮਲ ਹੋਣਗੀਆਂ। ਇਸ ਮਹਾਂ ਰੈਲੀ ਲਈ ਸਾਰੇ ਪ੍ਰਬੰਧ ਕਰਨ ਦੀਆਂ ਡਿਊਟੀਆਂ ਲਾਈਆਂ ਗਈਆਂ ਅਤੇ ਜਥੇਬੰਦੀਆਂ ਨੇ ਵੱਧ ਤੋਂ ਵੱਧ ਜ਼ੋਰ ਨਾਲ ਸਮੂਲੀਅਤ ਕਰਨ ਦਾ ਤਹੱਈਆ ਕੀਤਾ।

ਸੰਯੁਕਤ ਕਿਸਾਨ ਮੋਰਚੇ ਨੇ ਆਪਣੇ ਸਟੈਂਡ ਨੂੰ ਮੁੜ ਦੁਹਰਾਇਆ ਕਿ ਦਿੱਲੀ ਵਾਲਾ ਇਤਿਹਾਸਕ ਕਿਸਾਨ ਘੋਲ ਸ਼ਾਂਤਮਈ ਰਹਿੰਦਿਆਂ ਜਿੱਤਿਆ ਗਿਆ ਸੀ। ਹੁਣ ਵੀ ਭਾਜਪਾ ਦਾ ਵਿਰੋਧ ਸ਼ਾਂਤਮਈ ਢੰਗ ਨਾਲ ਕੀਤਾ ਜਾਵੇਗਾ।

ਭਾਜਪਾ ਦੇ ਉਮੀਦਵਾਰਾਂ ਵੱਲੋਂ ਪੰਜਾਬ ਵਿੱਚ ਜਾਤਪਾਤੀ ਪੱਤਾ ਖੇਡਣ ਦੀਆਂ ਕੋਸ਼ਿਸ਼ਾਂ ਕਰਨ ਦੀ ਸਖ਼ਤ ਨਿਖੇਧੀ ਕੀਤੀ। ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਲੋਕਾਂ ਨੂੰ ਜਾਤ ਜਾਂ ਧਰਮ ਦੇ ਆਧਾਰ ਤੇ ਲੜਾਉਣ ਦੀਆਂ ਕੋਸ਼ਿਸ਼ਾਂ ਨੂੰ ਸਫਲ ਨਹੀਂ ਹੋਣ ਦੇਵੇਗਾ।

ਇਹ ਵੀ ਮਤਾ ਪਾਸ ਕੀਤਾ ਗਿਆ ਕਿ ਜੇਕਰ ਭਾਜਪਾ ਦਾ ਕੋਈ ਵੱਡਾ ਆਗੂ ਜਿਵੇਂ ਨਰਿੰਦਰ ਮੋਦੀ ਜਾਂ ਅਮਿਤ ਸ਼ਾਹ ਪੰਜਾਬ ਵਿੱਚ ਆਉਂਦਾ ਹੈ ਤਾਂ ਉਸ ਦਾ ਜਿਲ੍ਹਾ ਅਤੇ ਤਹਿਸੀਲ ਪੱਧਰ ਤੇ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕਰ ਕੇ ਵਿਰੋਧ ਕੀਤਾ ਜਾਵੇਗਾ।

ਇਸ ਮਹਾਂਰੈਲੀ ਦੇ ਪ੍ਰਬੰਧ ਕਰਨ ਲਈ ਸੱਤ ਮੈਂਬਰੀ ਪ੍ਰਬੰਧਕ ਕਮੇਟੀ ਬਣਾਈ ਗਈ। ਮਹਾਂ ਰੈਲੀ ਦੇ ਪ੍ਰਬੰਧਾਂ ਦੀ ਸੁਚੱਜੇ ਢੰਗ ਨਾਲ ਵਿਉਂਤਬੰਦੀ ਕਰਨ ਲਈ ਪ੍ਰਬੰਧਕ ਕਮੇਟੀ ਦੀ ਮੀਟਿੰਗ 11 ਮਈ ਨੂੰ ਜਗਰਾਉਂ ਦੀ ਅਨਾਜ ਮੰਡੀ ਵਿਖੇ 11 ਵਜੇ ਮਾਰਕੀਟ ਕਮੇਟੀ ਦੇ ਦਫਤਰ ਵਿਖੇ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਟੇਜ ਸੰਚਾਲਨ ਕਮੇਟੀ ਅਤੇ ਚਾਹ, ਪਾਣੀ, ਲੰਗਰ, ਟੈਂਟ, ਸਪੀਕਰ ਅਤੇ ਦਰੀਆਂ ਵਗੈਰਾ ਦੇ ਪ੍ਰਬੰਧਾਂ ਬਾਰੇ ਵੀ ਵਿਚਾਰਾਂ ਕੀਤੀਆਂ ਗਈਆਂ।

ਪੰਜਾਬ ਸਰਕਾਰ ਨੂੰ ਤਾੜਨਾ ਕੀਤੀ ਗਈ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਪੂਰੀ ਕੀਤੀ ਜਾਵੇ, ਲਿਫਟਿੰਗ ਤੁਰੰਤ ਕਰਵਾਈ ਜਾਵੇ, ਜਿਪਸਮ ਅਤੇ ਜੰਤਰ ਦੇ ਬੀਅ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ ਨਹੀਂ ਤਾਂ ਪੰਜਾਬ ਸਰਕਾਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।

ਇਸ ਮੌਕੇ ਬਲਵੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਬੂਟਾ ਸਿੰਘ ਬੁਰਜਗਿੱਲ, ਰੁਲਦੂ ਸਿੰਘ ਮਾਨਸਾ, ਹਰਮੀਤ ਸਿੰਘ ਕਾਦੀਆਂ, ਰਮਿੰਦਰ ਸਿੰਘ ਪਟਿਆਲਾ, ਹਰਜਿੰਦਰ ਸਿੰਘ ਟਾਂਡਾ, ਬੋਘ ਸਿੰਘ ਮਾਨਸਾ, ਪ੍ਰੇਮ ਸਿੰਘ ਭੰਗੂ, ਡਾ.ਸਤਨਾਮ ਸਿੰਘ ਅਜਨਾਲਾ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਮਨਜੀਤ ਸਿੰਘ ਧਨੇਰ, ਅਵਤਾਰ ਸਿੰਘ ਮਹਿਮਾਂ, ਬਿੰਦਰ ਸਿੰਘ ਗੋਲੇਵਾਲ, ਹਰਦੇਵ ਸਿੰਘ ਸੰਧੂ, ਸੁਖਦੇਵ ਸਿੰਘ ਰਾਈਆਂ ਵਾਲਾ, ਫੁਰਮਾਨ ਸਿੰਘ ਸੰਧੂ, ਕੁਲਦੀਪ ਸਿੰਘ ਵਜੀਦਪੁਰ, ਜੰਗਵੀਰ ਸਿੰਘ ਚੌਹਾਨ, ਨਛੱਤਰ ਸਿੰਘ ਜੈਤੋ, ਬਲਦੇਵ ਸਿੰਘ ਨਿਹਾਲਗੜ੍ਹ ਅਤੇ ਸੁੱਖ ਗਿੱਲ ਮੋਗਾ ਹਾਜਰ ਸਨ ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...