Friday, January 10, 2025
spot_img
spot_img
spot_img
spot_img

ਸੰਯੁਕਤ ਮੋਰਚੇ ਵੱਲੋਂ ਚਾਰ ਘੰਟੇ ਡੀਸੀ ਦਫ਼ਤਰ ਦਾ ਘਿਰਾਓ

ਦਲਜੀਤ ਕੌਰ
ਸੰਗਰੂਰ, 29 ਅਕਤੂਬਰ 2024

ਝੋਨੇ ਦੀ ਖਰੀਦ , ਮੰਡੀਆਂ ਚੋਂ ਝੋਨੇ ਦੀ ਲਿਫਟਿੰਗ, ਪਰਾਲੀ ਪ੍ਰਦੂਸ਼ਣ ਦੇ ਨਾਂ ਹੇਠ ਕਿਸਾਨਾਂ ਤੇ ਮੁਕੱਦਮੇ ਅਤੇ ਜੁਰਮਾਨੇ ਕਰਨ ਅਤੇ ਡੀਏਪੀ ਦੀ ਘਾਟ ਦੇ ਮਾਮਲੇ ਤੇ ਸੰਯੁਕਤ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ  ਡੀਸੀ ਦਫ਼ਤਰ ਸੰਗਰੂਰ ਦਾ 11 ਤੋਂ 3 ਵਜੇ ਤੱਕ 4 ਘੰਟੇ ਘਿਰਾਓ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ।

ਇਸ ਮੌਕੇ ਸੰਬੋਧਨ ਕਰਦਿਆਂ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਬੀਕੇਯੂ ਡਕੌਂਦਾ ਬੁਰਜ ਗਿੱਲ ਦੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ, ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਦੁੱਗਾਂ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਮੇਜਰ ਸਿੰਘ ਪੁੰਨਾਂਵਾਲ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਉੱਦਮ ਸਿੰਘ ਸੰਤੋਖਪੁਰਾ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਆਗੂ ਨਰੰਜਣ ਸਿੰਘ ਸਫੀਪੁਰ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਸਵਰਨ ਸਿੰਘ ਨਵਾਂਗਾਓ, ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਆਗੂ ਮਹਿੰਦਰ ਸਿੰਘ ਬੁਗਰਾ ਨੇ ਕਿਹਾ ਕਿ ਝੋਨੇ ਦੀ ਖਰੀਦ ਦਾ ਸੀਜ਼ਨ ਸ਼ੁਰੂ ਹੋਏ ਨੂੰ ਅੱਜ 29 ਦਿਨ ਹੋ ਗਏ ਪਰ ਖਰੀਦ ਅਜੇ ਤੱਕ ਸੁਚਾਰੂ ਢੰਗ ਨਾਲ ਨਹੀਂ ਚੱਲ ਸਕੀ।

ਕਿਸਾਨ ਮੰਡੀਆਂ ‘ਚ ਰੁਲਣ ਲਈ ਮਜਬੂਰ ਹਨ। ਖਰੀਦ ਦੀ ਸਮੱਸਿਆ ਲਈ ਕੇਂਦਰ ਸਰਕਾਰ ਦੀ ਪੰਜਾਬ ਵਿਰੋਧੀ ਨੀਤੀ ਅਤੇ ਪੰਜਾਬ ਸਰਕਾਰ ਦੀ ਨਾਲਾਇਕੀ ਜ਼ਿੰਮੇਵਾਰ ਹੈ। ਕਿਸਾਨਾਂ ਨੂੰ ਐੱਮਐੱਸਪੀ ਤੋਂ ਘੱਟ ਤੇ ਪ੍ਰਾਈਵੇਟ ਵਪਾਰੀਆਂ ਨੂੰ ਝੋਨਾ ਵੇਚਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਹ ਨੀਤੀ ਸਰਕਾਰੀ ਖਰੀਦ ਅਤੇ ਮੰਡੀਆਂ ਨੂੰ ਖਤਮ ਕਰਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਨੀਤੀ ਹੈ।

ਆਗੂਆਂ ਨੇ ਕਿਹਾ ਕਿ ਡੀਏਪੀ ਦੀ ਘਾਟ ਵੀ ਕਿਸਾਨਾਂ ਦੀ ਲੁੱਟ ਦਾ ਕਾਰਨ ਬਣ ਰਹੀ ਹੈ। ਖਾਦ ਡੀਲਰ ਡੀਏਪੀ ਦੀ ਬੋਰੀ ਨਾਲ ਗੈਰ ਜਰੂਰੀ ਖਾਦਾਂ ਖਰੀਦਣ ਲਈ ਕਿਸਾਨਾਂ ਨੂੰ ਮਜਬੂਰ ਕਰ ਰਹੇ ਹਨ। ਇੰਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸਰਕਾਰ ਕਥਿਤ ਤੌਰ ਤੇ ਪਰਾਲੀ ਪ੍ਰਦੂਸ਼ਣ ਦੇ ਨਾਂ ਹੇਠ ਕਿਸਾਨਾਂ ਤੇ ਪਰਚੇ ਅਤੇ ਜੁਰਮਾਨੇ ਕਰਕੇ ਕਿਸਾਨਾਂ ਨੂੰ ਮੁਜਰਿਮ ਸਾਬਤ ਕਰਨ ਤੇ ਲੱਗੀ ਹੋਈ ਹੈ।

ਜੇਕਰ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਸੁਚਾਰੂ ਢੰਗ ਨਾਲ ਨਹੀਂ ਚੱਲਦੀ ਤੇ ਝੋਨੇ ਦੀ ਖਰੀਦ ਬਿਨਾਂ ਕੱਟ ਤੋਂ ਤੇ ਪੂਰੇ ਮੁੱਲ ਤੇ ਨਹੀਂ ਹੁੰਦੀ ਅਤੇ ਡੀਏਪੀ ਦੀ ਘਾਟ ਪੂਰੀ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਕਿਸਾਨ ਆਗੂ ਬਿੰਦਰ ਸਿੰਘ ਛਾਜਲੀ, ਭਜਨ ਸਿੰਘ ਢੱਡਰੀਆਂ, ਗੁਰਤੇਜ ਸਿੰਘ ਜਨਾਲ, ਭਰਪੂਰ ਸਿੰਘ ਮਾਝੀ, ਭੁਪਿੰਦਰ ਸਿੰਘ ਭੁੱਲਰਹੇੜੀ, ਜੰਗ ਸਿੰਘ ਚਾਂਗਲੀ, ਭੁਪਿੰਦਰ ਸਿੰਘ ਹੋਤੀਪੁਰ, ਮਹਿੰਦਰ ਸਿੰਘ ਭੱਠਲ, ਖੇਤੀਬਾੜੀ ਕਿਸਾਨ ਵਿਕਾਸ ਫਰੰਟ ਅਤੇ ਧਰਮਿੰਦਰ ਸਿੰਘ ਬਾਦਸ਼ਾਹਪੁਰ, ਜਰਨੈਲ ਸਿੰਘ ਝਨੇੜੀ, ਰੋਹੀ ਸਿੰਘ ਮੰਗਵਾਲ, ਸੁਖਦੇਵ ਸਿੰਘ ਉਭਾਵਾਲ ਨੇ ਵੀ ਆਪਣੇ ਵਿਚਾਰ ਰੱਖੇ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ