Monday, May 20, 2024

ਵਾਹਿਗੁਰੂ

spot_img
spot_img

ਸੋਸ਼ਲ ਮੀਡੀਆ ਉੱਤੇ ਜਾਣਕਾਰੀਆਂ ਸਾਂਝੀਆਂ ਕਰਨ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਰਾਸ਼ਟਰੀ ਪੱਧਰ ‘ਤੇ ਦੂਜਾ ਸਥਾਨ: ਸਿਬਿਨ ਸੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, ਅਪ੍ਰੈਲ 12, 2024

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਰਗਰਮ ਭੂਮਿਕਾ ਨਿਭਾਉਣ ਅਤੇ ਵੋਟਰਾਂ ਨੂੰ ਮਹੱਤਵਪੂਰਨ ਜਾਣਕਾਰੀਆਂ ਦੇ ਪ੍ਰਭਾਵਸ਼ਾਲੀ ਪ੍ਰਸਾਰ ਲਈ ਦੇਸ਼ ਭਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਇੰਡੈਕਸ ਮਾਪਦੰਡਾਂ ਦੇ ਆਧਾਰ ‘ਤੇ ਪੰਜਾਬ ਦੂਜੇ ਸਥਾਨ ‘ਤੇ ਹੈ, ਜਦਕਿ ਮਹਾਰਾਸ਼ਟਰ ਪਹਿਲੇ, ਕਰਨਾਟਕ ਤੀਜੇ, ਉੱਤਰਾਖੰਡ ਚੌਥੇ ਅਤੇ ਉੱਤਰ ਪ੍ਰਦੇਸ਼ ਪੰਜਵੇਂ ਸਥਾਨ ‘ਤੇ ਹੈ।

ਸਿਬਿਨ ਸੀ ਨੇ ਦੱਸਿਆ ਕਿ ਉਨ੍ਹਾਂ ਦੇ ਦਫਤਰ ਦੇ ਸੋਸ਼ਲ ਮੀਡੀਆ ਹੈਂਡਲਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ) ਉੱਤੇ ਲੋਕ ਸਭਾ ਚੋਣਾਂ 2024, ਚੋਣਾਂ ਨਾਲ ਸਬੰਧਤ ਵੇਰਵਿਆਂ, ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਦਿਸ਼ਾ-ਨਿਰਦੇਸ਼ਾਂ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਮੁੱਖ ਹਦਾਇਤਾਂ ਸਬੰਧੀ ਮਹੱਤਵਪੂਰਨ ਜਾਣਕਾਰੀਆਂ ਨੂੰ ਲਗਾਤਾਰ ਅਪਡੇਟ ਕੀਤਾ ਜਾਂਦਾ ਹੈ ਅਤੇ ਲੱਖਾਂ ਸੋਸ਼ਲ ਮੀਡੀਆ ਵਰਤੋਂਕਾਰ ਇਸ ਤੋਂ ਲਾਭ ਉਠਾਉਂਦੇ ਹਨ।

ਇਸ ਤੋਂ ਇਲਾਵਾ, ਸੀ-ਵਿਜਿਲ ਐਪਲੀਕੇਸ਼ਨ ਦੁਆਰਾ ਪ੍ਰਾਪਤ ਸ਼ਿਕਾਇਤਾਂ ਦੀ ਸਥਿਤੀ ਬਾਰੇ ਸਮੇਂ-ਸਮੇਂ ਉੱਤੇ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਉੱਤੇ ਅੱਪਡੇਟ ਸਾਂਝੇ ਕੀਤੇ ਜਾਂਦੇ ਹਨ।

ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਨੇ ਇਕ ਨਿਵੇਕਲੀ ਪਹਿਲਕਦਮੀ ਤਹਿਤ ਵੋਟਰਾਂ ਨੂੰ ਚੋਣ ਪ੍ਰਕਿਰਿਆਵਾਂ ਬਾਰੇ ਜ਼ਰੂਰੀ ਜਾਣਕਾਰੀਆਂ ਪ੍ਰਦਾਨ ਕਰਨ ਲਈ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਹੈ।

ਇਸ ਨੂੰ ਸ਼ੁਰੂ ਕਰਨ ਦਾ ਮਕਸਦ ਚੋਣ ਪ੍ਰਕਿਰਿਆਵਾਂ ਦੇ ਮੁੱਖ ਪਹਿਲੂਆਂ, ਜਿਵੇਂ ਕਿ ਵੋਟਰ ਰਜਿਸਟ੍ਰੇਸ਼ਨ, ਵੋਟਿੰਗ ਪ੍ਰਕਿਰਿਆਵਾਂ ਅਤੇ ਨਾਗਰਿਕਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਦੀ ਮਹੱਤਤਾ ਉੱਤੇ ਚਾਨਣਾ ਪਾਉਣਾ ਹੈ ਤਾਂ ਜੋ ਵੋਟਰ ਜਾਗਰੂਕਤਾ ਅਤੇ ਲੋਕਾਂ ਦੀ ਸ਼ਮੂਲੀਅਤ ਨੂੰ ਵਧਾਇਆ ਜਾ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਦਰਸ਼ਕਾਂ ਨੂੰ ਇਸ ਪੋਡਕਾਸਟ ਰਾਹੀਂ ਮਾਹਰ ਵਿਸ਼ਲੇਸ਼ਣ ਅਤੇ ਵਿਚਾਰ-ਵਟਾਂਦਰੇ ਭਰਪੂਰ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਉਹ ਇਸ ਲੋਕਤੰਤਰੀ ਪ੍ਰਕਿਰਿਆ ਵਿੱਚ ਇਕ ਜਾਗਰੂਕ ਵੋਟਰ ਬਣ ਕੇ ਆਪਣੀ ਵੋਟ ਦਾ ਸਹੀ ਇਸਤਮਾਲ ਕਰ ਸਕਣ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...