Monday, May 20, 2024

ਵਾਹਿਗੁਰੂ

spot_img
spot_img

ਲੀਡਰਾਂ ਦੇ ਨਿਆਣਿਆਂ ਦੀ ਜਗ੍ਹਾ ਆਮ ਘਰਾਂ ਦੇ ਪੁੱਤਾਂ-ਧੀਆਂ ਨੂੰ ਨੌਕਰੀ ਮਿਲਣ ਲੱਗੀਆਂ: ਮੀਤ ਹੇਅਰ

- Advertisement -

ਦਲਜੀਤ ਕੌਰ
ਕੁੱਬੇ/ਅਤਰਗੜ੍ਹ/ਅਸਪਾਲ ਕਲਾਂ/ਕੋਟਦੁੱਨਾ/ਕਾਲੇਕੇ (ਬਰਨਾਲਾ), 7 ਮਈ, 2024

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨਾਲ ਭਦੌੜ ਹਲਕੇ ਦੇ ਪਿੰਡਾਂ ਵਿੱਚ ਚੋਣ ਸਭਾਵਾਂ ਕੀਤੀਆਂ ਜਿਨ੍ਹਾਂ ਵਿੱਚ ਪਿੰਡ ਵਾਸੀਆਂ ਦੀ ਭਾਰੀ ਭੀੜ ਜੁੜੀ।

ਮੀਤ ਹੇਅਰ ਨੇ ਅੱਜ ਕੁੱਬੇ,ਅਤਰਗੜ੍ਹ,ਅਸਪਾਲ ਕਲਾਂ,ਕੋਟਦੁੱਨਾ,ਕਾਲੇਕੇ ਵਿਖੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਆਮ ਘਰਾਂ ਦੇ ਧੀਆਂ-ਪੁੱਤਾਂ ਨੂੰ ਨੌਕਰੀਆਂ ਦਿੱਤੀਆਂ ਹਨ ਨਾ ਕਿ ਪਿਛਲੀਆਂ ਸਰਕਾਰਾਂ ਵਾਂਗ ਆਪਣੇ ਹੀ ਘਰ ਦੇ ਨਿਆਣਿਆਂ ਨੂੰ ਨੌਕਰੀਆਂ ਦਿੱਤੀਆਂ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਦੂਜੀਆਂ ਪਾਰਟੀਆਂ ਦੇ ਲੀਡਰਾਂ ਦੇ ਪਰਿਵਾਰਕ ਮੈਂਬਰਾਂ ਨੂੰ ਹੀ ਨੌਕਰੀਆਂ ਮਿਲੀਆਂ ਜਿਨ੍ਹਾਂ ਵਿੱਚ ਰਵਨੀਤ ਬਿੱਟੂ ਦੇ ਭਰਾ ਨੂੰ ਡੀਐਸਪੀ ਬਣਾਇਆ, ਪ੍ਰਤਾਪ ਬਾਜਵਾ ਦੇ ਭਤੀਜੇ ਅਤੇ ਗੁਰਪ੍ਰੀਤ ਕਾਂਗੜ ਦੇ ਜਵਾਈ ਨੂੰ। ਇਥੋਂ ਤੱਕ ਕਿ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਨੂੰ ਆਈ.ਏ.ਐਸ. ਬਣਾਇਆ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ 41 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਅਤੇ ਆਉਣ ਵਾਲੇ ਤਿੰਨ ਸਾਲਾਂ ਵਿੱਚ ਹੋਰ ਵੱਡੀ ਗਿਣਤੀ ਵਿੱਚ ਭਰਤੀ ਕੀਤੀ ਜਾ ਰਹੀ ਹੈ।

ਮੀਤ ਹੇਅਰ ਨੇ ਕਿਹਾ ਕਿ ਮੈਂ ਤੇ ਲਾਭ ਸਿੰਘ ਉੱਗੋਕੇ ਤੁਹਾਡੇ ਸਾਹਮਣੇ ਖੜ੍ਹੇ ਹਨ ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਨੇ ਟਿਕਟ ਦੇ ਕੇ ਨਿਵਾਜਿਆ ਅਤੇ ਆਮ ਘਰਾਂ ਦੇ ਮੁੰਡਿਆਂ ਨੂੰ ਰਾਜਨੀਤੀ ਵਿੱਚ ਲਿਆਂਦਾ। ਦੂਜੀਆਂ ਪਾਰਟੀਆਂ ਨੇ ਹਮੇਸ਼ਾ ਹੀ ਆਪਣੇ ਪਰਿਵਾਰਾਂ ਵਿੱਚ ਟਿਕਟਾਂ ਦਿੱਤੀਆਂ ਜਾਂ ਫੇਰ ਧਨਾਢਾਂ ਨੂੰ ਸਿਆਸਤ ਵਿੱਚ ਲਿਆਂਦਾ।

ਦੂਜੀਆਂ ਪਾਰਟੀਆਂ ਆਮ ਘਰਾਂ ਦੇ ਦੁੱਖਾਂ, ਲੋੜਾਂ ਨੂੰ ਕਿਵੇਂ ਸਮਝ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਦੇ ਪਿਆਰ ਸਦਕਾ ਸੂਬੇ ਵਿੱਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੋ ਸਾਲਾਂ ਵਿੱਚ ਬੇਮਿਸਾਲ ਕੰਮ ਕੀਤੇ ਹਨ ਅਤੇ ਹੁਣ ਵੇਲਾ ਹੈ ਕਿ ਕੇਂਦਰ ਸਰਕਾਰ ਵਿੱਚ ਅਹਿਮ ਭੂਮਿਕਾ ਨਿਭਾਉਣ ਦਾ।

ਐਮ.ਐਲ.ਏ.ਲਾਭ ਸਿੰਘ ਉਗੋਕੇ ਨੇ ਕਿਹਾ ਕਿ ਇਹ ਸਾਡੀ ਖੁਸ਼ਕਿਮਸਤੀ ਹੈ ਕਿ ਸਾਨੂੰ ਪਾਰਲੀਮੈਂਟ ਵਿੱਚ ਨੁਮਾਇੰਦਗੀ ਲਈ ਨੌਜਵਾਨ, ਮਿਹਨਤੀ ਅਤੇ ਇਮਾਨਦਾਰ ਲੀਡਰ ਦਿੱਤਾ ਹੈ। ਮੀਤ ਹੇਅਰ ਨੇ ਬਤੌਰ ਕੈਬਨਿਟ ਮੰਤਰੀ ਆਪਣੇ ਵਿਭਾਗਾਂ ਵਿੱਚ ਲਾਮਿਸਾਲ ਕੰਮ ਕੀਤੇ। ਖੇਡ ਨੀਤੀ ਬਣਾਉਣੀ, ਟੇਲਾਂ ਤੱਕ ਪਾਣੀ ਭੇਜਣਾ, ਪੰਜਾਬੀ ਭਾਸ਼ਾ ਨੂੰ ਬਣਦਾ ਮਾਣ-ਸਤਿਕਾਰ ਦੇਣਾ ਆਦਿ ਉਸ ਦੀਆਂ ਵੱਡੀਆਂ ਪ੍ਰਾਪਤੀਆਂ ਹਨ। ਉਨ੍ਹਾਂ ਕਿਹਾ ਕਿ ਭਦੌੜ ਹਲਕੇ ਤੋਂ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਮਿਲੇਗੀ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...