Friday, March 29, 2024

ਵਾਹਿਗੁਰੂ

spot_img
spot_img

ਮਾਲਵਿਕਾ ਸੂਦ ਬਣੀ ਮੋਗਾ ਤੋਂ ਕਾਂਗਰਸ ਦੀ ਉਮੀਦਵਾਰ, ਕੀ ਕਰਨਗੇ ਹਰਜੋਤ ਕਮਲ?

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 15 ਜਨਵਰੀ, 2022:
ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਅਤੇ ਪ੍ਰਦੇਸ਼ ਕਾਂਗਰਸ ਪਧਾਨ ਸ: ਨਵਜੋਤ ਸਿੰਘ ਸਿੱਧੂ ਵੱਲੋਂ ਸਾਂਝੇ ਤੌਰ ’ਤੇ ਪਿਛਲੇ ਦਿਨੀਂ ਖ਼ੁਦ ਮੋਗਾ ਵਿਖ਼ੇ ਪੁੱਜ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਕੀਤੀ ਗਈ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਮੋਗਾ ਦੇ ਮੌਜੁਦਾਂ ਵਿਧਾਇਕ ਅਤੇ ਕਾਂਗਰਸ ਆਗੂ ਸ੍ਰੀ ਹਰਜੋਤ ਕਮਲ ਦੇ ਭਾਰੀ ਵਿਰੋਧ ਦੇ ਬਾਵਜੂਦ ਟਿਕਟ ਦੇਣ ਦਾ ਐਲਾਨ ਕੀਤਾ ਹੈ। ਮਾਲਵਿਕਾ ਸੂਦਾ ਦਾ ਨਾਂਅ ਕਾਂਗਰਸ ਪਾਰਟੀ ਵੱਲੋਂ ਐਲਾਨੇ ਗਏ 86 ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਸ਼ਾਮਲ ਹੈ।

ਇਹ ਸ਼ਾਇਦ ਪਹਿਲੀ ਵਾਰ ਹੀ ਹੋਇਆ ਹੈ ਕਿ ਕਿਸੇ ਪਰਿਵਾਰ ਜਾਂ ਉਮੀਦਵਾਰ ਨੇ ਪਹਿਲਾਂ ਇਹ ਐਲਾਨ ਕੀਤਾ ਹੋਵੇ ਕਿ ਉਹ ਇਕ ਖ਼ਾਸ ਹਲਕੇ ਤੋਂ ਚੋਣ ਲੜਨਗੇ ਅਤੇ ਇਹ ਵੀ ਐਲਾਨ ਕੀਤਾ ਹੋਵੇ ਕਿ ਉਹ ਸਮਾਂ ਲੈ ਕੇ ਦੱਸਣਗੇ ਕਿ ਉਹ ਕਿਸ ਪਾਰਟੀ ਦੇ ਉਮੀਦਵਾਰ ਹੋਣਗੇ।

ਸਪਸ਼ਟ ਹੈ ਕਿ ਇਹ ਸਥਿਤੀ ਸੋਨੂੰ ਸੂਦ ਕਰਕੇ ਹੀ ਬਣੀ ਸੀ ਜਿਸ ਮਗਰੋਂ ਪਰਿਵਾਰ ਨੇ ਕਾਂਗਰਸ ਦੇ ਨਾਲ ਜਾਣ ਦਾ ਫ਼ੈਸਲਾ ਲਿਆ। ਮਾਲਵਿਕਾ ਸੂਦ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਪੁੱਜੇ ਸ:ਚੰਨੀ ਅਤੇ ਸ: ਸਿੱਧੂ ਦੇ ਪੁੱਜਣ ਤੋਂ ਪਹਿਲਾਂ ਹੀ ਵਿਧਾਇਕ ਹਰਜੋਤ ਕਮਲ ਨੇ ਆਪਣੇ ਤੇਵਰ ਸਪਸ਼ਟ ਕਰ ਦਿੱਤੇ ਸਨ ਅਤੇ ਕਿਹਾ ਸੀ ਕਿ ਉਹ ਹਰ ਹਾਲ ਵਿੱਚ ਇਸ ਹਲਕੇ ਤੋਂ ਚੋਣ ਲੜਨਗੇ। ਉਸ ਦਿਨ ਮੁੱਖ ਮੰਤਰੀ ਸ: ਚੰਨੀ ਨਾਲ ਮੁਲਾਕਾਤ ਨਾ ਹੋ ਸਕਣ ’ਤੇ ਮੁੱਖ ਮੰਤਰੀ ਦੇ ਸੱਦੇ ’ਤੇ ਸ੍ਰੀ ਹਰਜੋਤ ਕਮਲ ਦੂਜੇ ਦਿਨ ਉਨ੍ਹਾਂ ਦੇ ਨਿਵਾਸ ’ਤੇ ਪੁੱਜੇ ਸਨ ਪਰ ਲੰਬਾ ਸਮਾਂ ਚੱਲੀ ਮੀਟਿੰਗ ਤੋਂ ਬਾਅਦ ਵੀ ਉਨ੍ਹਾਂ ਦਾ ਗੁੱਸਾ ਠੰਢਾ ਨਹੀਂ ਸੀ ਹੋਇਆ।

ਹੁਣ ਜਦ ਪਾਰਟੀ ਨੇ ਮਾਲਵਿਕਾ ਸੂਦ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ ਤਾਂ ਵੇਖ਼ਣਾ ਹੋਵੇਗਾ ਕਿ ਸ੍ਰੀ ਹਰਜੋਤ ਕਮਲ ਦਾ ਰੁਖ਼ ਕੀ ਰਹਿੰਦਾ ਹੈ। ਉਂਜ ਉਨ੍ਹਾਂ ਕੋਲ ਹੁਣ ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਬਦਲ ਹੀ ਖੁਲ੍ਹੇ ਹਨ ਕਿਉਂਕਿ ‘ਆਮ ਆਦਮੀ ਪਾਰਟੀ’ ਇਸ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਚੁੱਕੀ ਹੈ।

ਤਾਜ਼ਾ ਖ਼ਬਰ ਇਹ ਹੈ ਕਿ ਸ੍ਰੀ ਹਰਜੋਤ ਕਮਲ ਭਾਜਪਾ ਦੇ ਸੰਪਰਕ ਵਿੱਚ ਹਨ ਅਤੇ ਉਹ ਛੇਤੀ ਹੀ ਭਾਜਪਾ ਵਿੱਚ ਸ਼ਾਮਲ ਹੋ ਕੇ ਇਸ ਹਲਕੇ ਦੇ ਉਮੀਦਵਾਰ ਵਜੋਂ ਚੋਣ ਲੜ ਸਕਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...