ਯੈੱਸ ਪੰਜਾਬ
ਫ਼ਰੀਦਕੋਟ, 13 ਜਨਵਰੀ, 2025
Punjab ਵਿਧਾਨ ਸਭਾ ਦੇ ਸਪੀਕਰ ਸ. Kultar Singh Sandhwan ਨੇ ਅੱਜ ਆਪਣੇ ਹਲਕੇ ਦੇ Lohri ਦੇ ਵੱਖ-ਵੱਖ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨਾਂ ਸਰਕਾਰੀ ਪ੍ਰਾਇਮਰੀ ਸਕੂਲ ਸੁੱਖਣਵਾਲਾ ਅਤੇ ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕੋਟਕਪੂਰਾ ਵਿਖੇ ਵਿਦਿਆਰਥੀਆਂ ਨਾਲ ਲੋਹੜੀ ਮਨਾਈ ਤੇ ਉਨਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।
ਸ. Sandhwan ਨੇ ਕਿਹਾ ਕਿ ਸਾਡੇ ਤਿਉਹਾਰ ਸਾਨੂੰ ਸਮਾਜਿਕ, ਧਾਰਮਿਕ ਤੇ ਸੱਭਿਆਚਾਰਕ ਵਿਰਸੇ ਨਾਲ ਜੋੜਦੇ ਹਨ ਅਤੇ ਇਹ ਪੀੜੀ ਦਰ ਪੀੜੀ ਅੱਗੇ ਚੱਲ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਨਿਸ਼ਾਨੇ ਮਿੱਥਣ ਅਤੇ ਉਨ੍ਹਾਂ ਦੀ ਪ੍ਰਾਪਤੀ ਲਈ ਸਿਰ ਤੋੜ ਯਤਨ ਕਰਨ ਲਈ ਵੀ ਪ੍ਰੇਰਿਆ।
ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਧਿਆਪਕ ਗਿਆਨ ਦਾ ਖਜ਼ਾਨਾ ਹਨ। ਉਨ੍ਹਾਂ ਕਿਹਾ ਕਿ ਬੱਚੇ ਅਧਿਆਪਕਾਂ ਤੋਂ ਚੰਗੇ ਗੁਣ ਸਿੱਖ ਕੇ ਅਤੇ ਚੰਗੀ ਪੜ੍ਹਾਈ ਕਰਕੇ ਅਫਸਰ ਬਣਨ ਅਤੇ ਆਪਣੇ ਸਕੂਲ ਅਤੇ ਮਾਂ ਬਾਪ ਦਾ ਨਾਮ ਰੋਸ਼ਨ ਕਰਨ।
ਉਨ੍ਹਾਂ ਕਿਹਾ ਕਿ ਉਸ ਵਿੱਦਿਆ ਦਾ ਕੀ ਫਾਇਦਾ ਜਿਸ ਨੂੰ ਗ੍ਰਹਿਣ ਕਰਕੇ ਤੁਸੀਂ ਸੰਸਾਰ ਵਿੱਚ ਕਿਸੇ ਨੂੰ ਕੁਝ ਨਹੀਂ ਦੇ ਸਕਦੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਹੱਥੀ ਕਿਰਤ ਨਾਲ ਵੀ ਜੋੜਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਬੱਚਿਆਂ ਨੂੰ ਖੇਡਾਂ ਲਈ ਵੀ ਉਤਸ਼ਾਹਿਤ ਕਰਨਾ ਚਾਹੀਦਾ ਹੈ ਤਾਂ ਜੋ ਉਹ ਖੇਡਾਂ ਦੇ ਖੇਤਰ ਵਿੱਚ ਅੱਗੇ ਆ ਸਕਣ ਅਤੇ ਆਪਣੇ ਸੂਬੇ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਕਿਹਾ ਕਿ ਸਕੂਲ ਦੇ ਵੱਖ ਵੱਖ ਕੰਮਾਂ ਲਈ ਐਸਟੀਮੇਟ ਬਣਾਇਆ ਜਾਵੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆ ਦਿੱਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਵੀ ਕੀਤਾ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ।
ਇਸ ਉਪਰੰਤ ਸ. ਸੰਧਵਾਂ ਨੇ ਚਾਂਦ ਮੈਰਿਜ ਪੈਲੇਸ ਨੈਸ਼ਨਲ ਹਾਈਵੇ ਵਿਖੇ ਵੀ ਲੋਹੜੀ ਦੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ।
ਇਸ ਮੌਕੇ ਪ੍ਰਿੰਸੀਪਲ ਸ. ਪ੍ਰਭਜੋਤ ਸਿੰਘ ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ , ਸੰਦੀਪ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਸੁੱਖਣਵਾਲਾ, ਸ. ਸੁਰਜੀਤ ਸਿੰਘ, ਬੀ.ਪੀ.ਈ.ਓ, ਐਡਵੋਕੇਟ ਜੈ ਪਾਲ ਸ਼ਰਮਾ, ਸ. ਜਗਤਾਰ ਸਿੰਘ ਮਾਨ ਬੀ.ਪੀ.ਈ.ਓ. ਫ਼ਰੀਦਕੋਟ-1, ਸੁਖਜੀਤ ਸਿੰਘ ਬੀ.ਐਸ.ਓ. ਗ੍ਰਾਮ ਪੰਚਾਇਤ ਪਿੰਡ ਸੁੱਖਣਵਾਲਾ ਦੇ ਸਰਪੰਚ ਮਨਦੀਪ ਕੌਰ, ਮੇਹਰ ਸਿੰਘ ਬਲਾਕ ਪ੍ਰਧਾਨ ਕੋਟਕਪੂਰਾ ਆਮ ਆਦਮੀ ਪਾਰਟੀ ਅਤੇ ਉਨਾਂ ਦੀ ਧਰਮ ਪਤਨੀ ਮਨਜੀਤ ਕੌਰ,ਹਰਦੀਪ ਸਿੰਘ, ਅਮਨਦੀਪ ਸਿੰਘ ਸੰਧੂ, ਗੁਰਿੰਦਰ ਸਿੰਘ ਮਹਿੰਦੀਰੱਤਾ ਤੋਂ ਇਲਾਵਾ ਦੋਨਾਂ ਸਕੂਲਾਂ ਦਾ ਸਾਰਾ ਸਟਾਫ ਹਾਜ਼ਰ ਸੀ।