ਯੈੱਸ ਪੰਜਾਬ
ਚੰਡੀਗੜ੍ਹ, 9 ਦਸੰਬਰ, 2024
Punjab ਵਿਧਾਨ ਸਭਾ ਦੇ ਸਪੀਕਰ ਸ. Kultar Singh Sandhwan ਨੇ ਅੱਜ Barnala ਵਿਧਾਨ ਹਲਕਾ ਤੋਂ Congress Party ਦੇ ਨਵੇਂ ਚੁਣੇ ਗਏ ਵਿਧਾਇਕ ਸ੍ਰੀ Kuldeep Singh Kala Dhillon ਨੂੰ ਵਿਧਾਇਕ ਵਜੋਂ ਸਹੁੰ ਚੁਕਾਈ।
ਇਹ ਪ੍ਰਗਟਾਵਾ ਕਰਦਿਆਂ Punjab ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਪੀਕਰ ਵਿਧਾਨ ਸਭਾ ਨੇ ਨਵੇਂ ਚੁਣੇ ਵਿਧਾਇਕ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਜ਼ਿਕਰਯੋਗ ਹੈ ਕਿ ਨਵੇਂ ਚੁਣੇ ਵਿਧਾਇਕ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪਤਵੰਤੇ ਵੀ ਹਾਜ਼ਰ ਸਨ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਸ੍ਰੀ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਸ੍ਰੀ ਬਲਵੀਰ ਸਿੰਘ ਸਿੱਧੂ ਅਤੇ ਸ੍ਰੀਮਤੀ ਅਰੁਣਾ ਚੌਧਰੀ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।