ਯੈੱਸ ਪੰਜਾਬ
ਫ਼ਰੀਦਕੋਟ, 12 ਅਗਸਤ, 2024
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ ਖਾਲਸਾ ਏਡ ਵੱਲੋਂ ਖੋਲ੍ਹੇ ਦੋ ਜਿੰਮਾਂ ਅਤੇ ਫਿਜ਼ੀਓਥੈਰੇਪੀ ਸੈਂਟਰ ਦਾ ਉਦਘਾਟਨ ਕੀਤਾ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਸ. ਸੰਧਵਾਂ ਨੇ ਕਿਹਾ ਕਿ ਖਾਲਸਾ ਏਡ ਸੰਸਥਾ ਵੱਲੋਂ ਕੀਤਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਹ ਸੰਸਥਾ ਹਮੇਸ਼ਾ ਹੀ ਅੱਗੇ ਰਹਿ ਕੇ ਲੋਕ ਭਲਾਈ ਦੇ ਕੰਮ ਕਰਦੀ ਹੈ।
ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਸੰਸਥਾ ਵੱਲੋਂ ਲੋੜਵੰਦਾਂ ਦੀ ਮਦਦ ਤੋਂ ਇਲਾਵਾ ਪਿੰਡ ਦੇ ਸਾਂਝੇ ਕੰਮਾਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਪਾਇਆ ਜਾਂਦਾ ਹੈ।
ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਜਿੰਮ ਵਿੱਚ ਆ ਕੇ ਇਸ ਜਿੰਮ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਜੇਕਰ ਸਰੀਰ ਸਹੀ ਹੈ ਤਾਂ ਸਭ ਸਹੀ ਹੈ।
ਉਨ੍ਹਾਂ ਕਿਹਾ ਕਿ ਪਿੰਡ ਦੇ ਨੌਜਵਾਨਾਂ ਵੱਲੋਂ ਜਿੰਮ ਦੇ ਕੁਝ ਸਮਾਨ ਦੀ ਰਿਪੇਅਰ ਸਬੰਧੀ ਵੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਸਿਰਫ ਸਮਾਨ ਦੀ ਰਿਪੇਅਰ ਸਬੰਧੀ ਯੋਜਨਾ ਬਣਾਉਣ ਅਤੇ ਇਸ ਕੰਮ ਲਈ ਸਰਕਾਰ ਵਲੋਂ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਗਿਆਨੀ ਕੇਵਲ ਸਿੰਘ ,ਸ. ਗੁਰਪ੍ਰੀਤ ਸਿੰਘ ਖਾਲਸਾ , ਜਸਵਿੰਦਰ ਸਿੰਘ ਐਡਵੋਕੇਟ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।