ਯੈੱਸ ਪੰਜਾਬ
ਫਰੀਦਕੋਟ , ਜੁਲਾਈ 17, 2024:
ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਮਰੀਜਾਂ ਦਾ ਹਾਲ ਚਾਲ ਜਾਣਨ ਲਈ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਉਚੇਚੇ ਤੌਰ ਤੇ ਸਰਕਾਰ ਵੱਲੋਂ ਦਿੱਤੀ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਲੈਣ ਅਚਨਚੇਤ ਪੁੱਜੇ।
ਮੈਡੀਕਲ ਕਾਲਜ ਵਿਖੇ ਉਨ੍ਹਾਂ ਵਾਰਡਾਂ ਵਿੱਚ ਦਾਖਲ ਮਰੀਜਾਂ ਤੋਂ ਇਲਾਵਾ ਐਮਰਜੈਂਸੀ ਅਤੇ ਆਈ.ਸੀ.ਯੂ ਦਾ ਵੀ ਦੌਰਾ ਕੀਤਾ।
ਇਸ ਉਪਰੰਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਤੇ ਤਸੱਲੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਸਹੂਲਤਾਂ ਦੇਣ ਵਿੱਚ ਮੋਹਰੀ ਸੂਬਾ ਬਣਦਾ ਜਾ ਰਿਹਾ ਹੈ।
ਸੂਬੇ ਵਿੱਚ ਜਿੱਥੇ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਚੰਗੀ ਸਿਹਤ ਮੁਹੱਈਆ ਕਰਵਾਈ ਜਾ ਰਹੀ ਹੈ, ਉੱਥੇ ਨਾਲ ਹੀ ਵੱਡੇ ਮੈਡੀਕਲ ਇੰਸੀਚਿਊਟ ਅਤੇ ਟਰਸ਼ਰੀ ਕੇਅਰ ਵੱਲ ਵੀ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ।
ਅੱਜ ਦੇ ਦੌਰੇ ਦੌਰਾਨ ਉਨ੍ਹਾਂ ਕਿਹਾ ਕਿ ਡਾਕਟਰਾਂ ਅਤੇ ਪ੍ਰਬੰਧਕਾਂ ਨਾਲ ਜੋ ਥੋੜ੍ਹੀਆਂ ਬਹੁਤ ਕਮੀਆਂ ਲੋਕਾਂ ਵੱਲੋਂ ਦੱਸੀਆਂ ਗਈਆ ਹਨ, ਉਨ੍ਹਾਂ ਨੂੰ ਵੀ ਜਲਦ ਹੀ ਦੂਰ ਕਰ ਲਿਆ ਜਾਵੇਗਾ।
ਕਿਸਾਨ ਯੂਨੀਅਨ ਦੇ ਨੁਮਾਇੰਦੇ ਨਵਦੀਪ ਦੀ ਜਮਾਨਤ ਹੋਣ ਤੇ ਜੁਡੀਸ਼ਰੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਪੂੰਜੀਵਾਦ ਅਤੇ ਪੂੰਜੀਵਾਦੀਆਂ ਖਿਲਾਫ ਵਿੱਢੀ ਗਈ ਲੜਾਈ ਵਿੱਚ ਕਿਸਾਨਾਂ ਵੱਲੋਂ ਪਾਇਆਂ ਜਾ ਰਿਹਾ ਯੋਗਦਾਨ ਕਿਸਾਨਾਂ ਦੀ ਇੱਕ ਦਿਨ ਜਰੂਰ ਨੁਹਾਰ ਬਦਲੇਗਾ।
ਇਸ ਮੌਕੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਕਮੇਟੀ ਸ. ਸੁਖਜੀਤ ਸਿੰਘ ਢਿੱਲਵਾਂ ਵੀ ਹਾਜ਼ਰ ਸਨ।