Saturday, April 20, 2024

ਵਾਹਿਗੁਰੂ

spot_img
spot_img

ਸਪੀਕਰ ਵੱਲੋਂ ਬਰਜਿੰਦਰਾ ਕਾਲਜ ਵਿੱਚ ਬੀ.ਐਸ.ਸੀ. (ਖੇਤੀਬਾੜੀ) ਦੁਬਾਰਾ ਸ਼ੁਰੂ ਕਰਨ ਲਈ ਕਾਰਵਾਈ ਲਈ ਪ੍ਰਮੁੱਖ ਸਕੱਤਰ ਨੂੰ ਪੱਤਰ

- Advertisement -

ਯੈੱਸ ਪੰਜਾਬ
ਫਰੀਦਕੋਟ, 27 ਜੂਨ, 2022 –
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਵਿਭਾਗ ਪੰਜਾਬ ਨੂੰ ਪੱਤਰ ਲਿਖ ਕੇ ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ ਵਿਖੇ ਸਾਲ 2020 ਤੋਂ ਬੰਦ ਹੋਏ ਬੀ.ਐਸ.ਸੀ ਐਗਰੀਕਲਚਰ ਕੋਰਸ ਨੂੰ ਮੁੜ ਸ਼ੁਰੂ ਕਰਨ ਲਈ ਲੋੜੀਂਦੀ ਕਾਰਵਾਈ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਵਿਧਾਨ ਸਭਾ ਵਿੱਚ ਮੁੱਦਾ ਚੁੱਕਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਕਾਲਜ ਦੇ ਬੀ.ਐਸ.ਸੀ (ਖੇਤੀਬਾੜੀ) ਕੋਰਸ ਵਿੱਚ ਜੂਨ, 2020 ਵਿੱਚ ਪਹਿਲੇ ਸਾਲ ਅਤੇ ਜੂਨ, 2021 ਵਿੱਚ ਦੂਜੇ ਸਾਲ ਦੇ ਦਾਖਲੇ ਨਹੀਂ ਹੋਏ, ਜਦੋਂ ਕਿ ਇਹ ਡਿਗਰੀ ਕੋਰਸ 1972 ਤੋਂ ਲਗਾਤਾਰ ਚਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਡਿਗਰੀ ਕੋਰਸ ਵਿੱਚ ਇਲਾਕੇ ਦੇ ਹੀ ਨਹੀਂ ਸਗੋਂ ਪੰਜਾਬ ਤੋਂ ਆ ਕੇ ਵੀ ਵਿਦਿਆਰਥੀ ਇੱਥੇ ਦਾਖਲਾ ਲੈਂਦੇ ਸਨ।

ਉਨ੍ਹਾਂ ਕਿਹਾ ਕਿ ਇਹ ਕਾਲਜ ਇਸ ਖੇਤਰ ਦਾ ਕੇਵਲ ਇੱਕੋ ਹੀ ਸਰਕਾਰੀ ਕਾਲਜ ਹੈ, ਜਿੱਥੇ ਘੱਟ ਫੀਸ ਨਾਲ ਗਰੀਬ ਵਿਦਿਆਰਥੀ ਸਿੱਖਿਆ ਹਾਸਲ ਕਰ ਸਕਦੇ ਹਨ ਜਦ ਕਿ ਨਿੱਜੀ ਕਾਲਜ ਵਿੱਚ ਇਸ ਕੋਰਸ ਦੀ ਫੀਸ ਦੇ ਲੱਖ ਰੁਪਏ ਪ੍ਰਤੀ ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ 1972 ਤੋਂ ਲੈ ਕੇ ਹੁਣ ਤੱਕ ਇਸ ਕਾਲਜ ਤੋਂ ਡਿਗਰੀ ਪ੍ਰਾਪਤ ਡਿਗਰੀ ਹੋਲਡਰ ਵਿਦਿਆਰਥੀਆਂ ਵਿੱਚੋਂ ਇੱਕ ਵੀ ਬੇਰੁਜ਼ਗਾਰ ਨਹੀਂ ਹੈ। ਉਨ੍ਹਾਂ ਕਿਹਾ ਕਿ 2020 ਅਤੇ 2021 ਵਿੱਚ ਨਵੇਂ ਦਾਖਲੇ ਨਾ ਹੋਣ ਦਾ ਕਾਰਨ ਇੰਡੀਅਨ ਕਾਉਂਸਲ ਆਫ ਐਗਰੀਕਲਚਰਲ ਰਿਸਰਚ ਦੁਆਰਾ ਇਸ ਕਾਲਜ ਵਿੱਚ ਸਟਾਫ ਦੀ ਨਿਸਚਿਤ ਗਿਣਤੀ ਭਾਵ 32 ਟੀਚਰਜ਼ ਇੱਕ ਯੂਨਿਟ ਲਈ 4 ਪ੍ਰੋਫੈਸਰਜ਼, 8 ਐਸੋਸਿਏਟ ਪ੍ਰੋਫੈਸਰਜ਼, 20 ਅਸਿਸਟੈਂਟ ਪ੍ਰੋਫੈਸਰ ਅਤੇ ਪ੍ਰਸ਼ਾਸਕੀ ਸਟਾਫ ਲੈਬ ਸਟਾਫ 28, ਦੀ ਘਾਟ ਹੋਣਾ ਹੈ।ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੇ ਨਾਲ ਜੁੜੇ ਮੁੱਦਿਆਂ ਵਿੱਚੋਂ ਇਹ ਇੱਕ ਬਹੁਤ ਹੀ ਅਹਿਮ ਮੁੱਦਾ ਹੈ ਜਿਸ ਦਾ ਸੰਜੀਦਗੀ ਨਾਲ ਹੱਲ ਕੱਢਣ ਲਈ ਕੋਸ਼ਿਸ਼ ਕਰਨਾ ਉਨ੍ਹਾਂ ਦਾ ਇਖਲਾਕੀ ਫਰਜ਼ ਹੈ।

ਉਨ੍ਹਾਂ ਸਿੱਖਿਆ ਸਕੱਤਰ ਨੂੰ ਕਿਹਾ ਕਿ ਇਸ ਨੂੰ ਸਾਰੇ ਪੱਖਾਂ ਤੋਂ ਘੋਖਣ ਉਪਰੰਤ, ਪਿਛਲੇ ਦੋ ਸਾਲਾਂ ਤੋਂ ਲਟਕ ਰਹੇ ਇਸ ਮਸਲੇ ਦੇ ਯੋਗ ਹੱਲ ਕੱਢਣ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਦੇ ਧਿਆਨ ਵਿੱਚ ਲਿਆਂਦਾ ਕਿ ਜੇਕਰ ਪੰਜਾਬ ਸਰਕਾਰ ਦੁਆਰਾ ਕੋਈ ਐਮ.ਓ.ਯੂ. ਆਦਿ ਸਾਇਨ ਕਰਕੇ ਅਜਿਹਾ ਪ੍ਰਸ਼ਾਸ਼ਕੀ ਪ੍ਰਬੰਧ ਉੱਚ ਸਿੱਖਿਆ ਵਿਭਾਗ ਅਤੇ ਪੰਜਾਬੀ ਯੂਨੀਵਰਸਿਟੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚਕਾਰ ਕੀਤਾ ਜਾਵੇ ਤਾਂ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਇਹ ਡਿਗਰੀ ਅਪਣਾ ਲਈ ਜਾਵੇ ਅਤੇ ਬੀ.ਐਸ.ਸੀ (ਖੇਤੀਬਾੜੀ) ਵਿੱਚ ਦਾਖਲੇ ਅਗਲੇ ਅਕਾਦਮਿਕ ਸਾਲ ਤੋਂ ਕੀਤੇ ਜਾ ਸਕਣ।

ਇਸ ਨਾਲ ਸਰਕਾਰ ਤੇ ਕਿਸੇ ਤਰ੍ਹਾਂ ਦਾ ਹੀ ਵਿੱਤੀ ਬੋਝ ਨਹੀਂ ਪਵੇਗਾ।

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਉਚੇਰੀ ਸਿੱਖਿਆ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੋਨਾਂ ਸੰਸਥਾਵਾਂ ਦੇ ਮੁਖੀਆਂ ਦੀ ਸਾਂਝੀ ਮੀਟਿੰਗ ਬੁਲਾ ਕੇ ਸਰਕਾਰੀ ਬ੍ਰਿਜਿੰਦਰਾ ਕਾਲਜ ਵਿੱਚ ਸਟਾਫ ਦੀ ਕਮੀ ਨੂੰ ਪੂਰਾ ਕਰਨ ਲਈ, ਫਰੀਦਕੋਟ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਹਿਲਾਂ ਹੀ ਬਾਖੂਬੀ ਚਲ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਜਮੀਨ, ਸਟਾਫ ਇੰਡੀਅਨ ਕਾਊਂਸਲ ਆਫ ਐਗਰੀਕਲਚਰਲ ਰਿਸਰਚ ਦੀਆਂ ਸ਼ਰਤਾਂ ਮੁਤਾਬਿਕ ਪੂਰਾ ਕੀਤਾ ਜਾ ਸਕਦਾ ਹੈ।

ਕ੍ਰਿਸ਼ੀ ਵਿਗਿਆਨ ਕੇਂਦਰ ਦੀ ਲਗਭਗ 65 ਏਕੜ ਜਮੀਨ ਦੀ ਵਰਤੋਂ ਵੀ ਇੰਡੀਅਨ ਕਾਊਂਸਲ ਆਫ ਐਗਰੀਕਲਚਰਲ ਰਿਸਰਚ ਦੀਆਂ ਸ਼ਰਤਾਂ ਮੁਤਾਬਿਕ ਇਸ ਮਕਸਦ ਲਈ ਕੀਤੀ ਜਾ ਸਕਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...