ਯੈੱਸ ਪੰਜਾਬ
ਚੰਡੀਗੜ੍ਹ, 11 ਜਨਵਰੀ, 2025
Punjab ਵਿਧਾਨ ਸਭਾ ਦੇ ਸਪੀਕਰ ਸ. Kultar Singh Sandhwan ਨੇ ਵਿਧਾਇਕ Gurpreet Gogi ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਅੱਜ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ 57 ਸਾਲਾ ਸ੍ਰੀ Gurpreet Gogi ਸਾਲ 2022 ‘ਚ ਲੁਧਿਆਣਾ ਪੱਛਮੀ ਤੋਂ ਵਿਧਾਇਕ ਚੁਣੇ ਗਏ ਸਨ। ਸਪੀਕਰ ਨੇ ਇਸ ਬੇਵਕਤ ਅਕਾਲ ਚਲਾਣੇ ‘ਤੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਬੀਤੇ ਕੱਲ ਹੀ ਸ੍ਰੀ ਗੋਗੀ ਜੀ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੂੰ ਮਿਲਕੇ ਬੁੱਢੇ ਨਾਲੇ ਨੂੰ ਮੁੜ ਬੁੱਢਾ ਦਰਿਆ ਬਣਾਉਣ ਦੇ ਕਾਰਜਾਂ ਸਬੰਧੀ ਲੰਬਾ ਸਮਾਂ ਵਿਚਾਰ ਚਰਚਾ ਕੀਤੀ ਸੀ।
ਸਪੀਕਰ ਨੇ ਕਿਹਾ ਕਿ ਬਤੌਰ ਆਗੂ ਸਮਾਜ ਲਈ ਅਤੇ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਖੇਤਰ ਲਈ ਕੀਤੀਆਂ ਸੇਵਾਵਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।
ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।