Friday, April 19, 2024

ਵਾਹਿਗੁਰੂ

spot_img
spot_img

ਵੋਟਰ ਸੂਚੀਆਂ ਦੀ ਸੁਧਾਈ ਲਈ ਪੋਲਿੰਗ ਸਟੇਸ਼ਨਾਂ ’ਤੇ 3 ਅਤੇ 4 ਦਸੰਬਰ ਨੂੰ ਲੱਗਣਗੇ ਸਪੈਸ਼ਲ ਕੈਂਪ: ਅੰਮ੍ਰਿਤ ਸਿੰਘ ਆਈ.ਏ.ਐੱਸ.

- Advertisement -

ਯੈੱਸ ਪੰਜਾਬ 
ਫਿਰੋਜ਼ਪੁਰ, 2 ਦਸੰਬਰ, 2022 –
ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਫਿਰੋਜ਼ਪੁਰ ਮੈਡਮ ਅੰਮ੍ਰਿਤ ਸਿੰਘ ਆਈ.ਏ.ਐੱਸ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਮਿਤੀ 01 ਜਨਵਰੀ 2023 ਦੇ ਅਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 08 ਦਸੰਬਰ 2022 ਤੱਕ ਕੀਤਾ ਜਾਣਾ ਹੈ। ਇਸੇ ਕੜੀ ਤਹਿਤ ਜ਼ਿਲ੍ਹੇ ਦੇ 4 ਵਿਧਾਨ ਸਭਾ ਚੋਣ ਹਲਕਿਆਂ ਜੀਰਾ, ਫਿਰੋਜ਼ਪੁਰ ਦਿਹਾਤੀ, ਫਿਰੋਜ਼ਪੁਰ ਸਹਿਰੀ ਅਤੇ ਗੁਰੂਹਰਸਹਾਏ ਦੇ ਵੋਟਰਾਂ ਦੀ ਵੋਟਰ ਸੂਚੀਆਂ ਦੀ ਸੁਧਾਈ ਲਈ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ਤੇ 3 ਦਸੰਬਰ 2022 (ਸ਼ਨੀਵਾਰ) ਅਤੇ 4 ਦਸੰਬਰ 2022 (ਐਤਵਾਰ) ਨੂੰ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ।

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਕੀਤੇ ਗਏ ਬੂਥ ਲੈਵਲ ਅਫਸਰ 3 ਅਤੇ 4 ਦਸੰਬਰ ਨੂੰ ਆਪਣੇ-ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾਂ ’ਤੇ ਬੈਠਣਗੇ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 01 ਜਨਵਰੀ 2023 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰਬਰ 6 ਭਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਸ ਸਾਲ 17 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਵਰਗ ਦੇ ਬੱਚਿਆਂ ਦੀ ਬਤੌਰ ਵੋਟਰ ਰਜਿਸਟ੍ਰੇਸ਼ਨ ਕਰਨ ਦੇ ਮੰਤਵ ਨੂੰ ਉਨ੍ਹਾਂ ਦੀ 18 ਸਾਲ ਉਮਰ ਪੂਰਾ ਕਰਨ ਦੀ ਯੋਗਤਾ ਮਿਤੀ ਦੇ ਆਧਾਰ ’ਤੇ ਅਡਵਾਂਸ ਫਾਰਮ ਨੰਬਰ 6 ਪ੍ਰਾਪਤ ਕਰਨ ਦਾ ਵਿਸ਼ੇਸ ਉਪਰਾਲਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਨਵੀਂਆਂ ਹਦਾਇਤਾਂ ਅਨੁਸਾਰ ਹੁਣ ਸਾਲ 2023 ਵਿੱਚ ਪੈਂਦੀਆਂ ਕੁਲ ਚਾਰ ਤਿਮਾਹੀਆ ਯੋਗਤਾ ਮਿਤੀ 01 ਜਨਵਰੀ 2023 , 01 ਅਪ੍ਰੈਲ 2023, 1 ਜੁਲਾਈ 2023, ਅਤੇ 01 ਅਕਤੂਬਰ 2023 ਅਨੁਸਾਰ ਕਿਸੇ ਵੀ ਯੋਗਤਾ ਮਿਤੀ ਨੂੰ ਬਿਨੈਕਾਰ ਦੀ ਉਮਰ 18 ਸਾਲ ਪੂਰੀ ਹੋ ਜਾਂਦੀ ਹੈ (ਭਾਵ ਜਿਸਦੀ ਉਮਰ ਮਿਤੀ 01 ਜਨਵਰੀ 2023 ਨੂੰ 18 ਸਾਲ ਦੀ ਪੂਰੀ ਨਹੀਂ ਹੁੰਦੀ, ਪਰੰਤੂ ਉਸਦੀ ਉਮਰ ਸਾਲ ਦੀ ਅਗਲੀ ਤਿੰਨ ਯੋਗਤਾ ਮਿਤੀ ਅਨੁਸਾਰ 18 ਸਾਲ ਪੂਰੀ ਹੋ ਜਾਂਦੀ ਹੈ) ਤਾਂ ਅਜਿਹੇ ਬਿਨੈਕਾਰ ਆਪਣੀ ਵੋਟ ਬਣਾਉਣ ਲਈ ਐਡਵਾਂਸ ਵਿੱਚ ਫ਼ਾਰਮ ਨੰਬਰ 6 ਭਰਕੇ ਦੇ ਸਕਣਗੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਚੋਣ ਕਮਿਸ਼ਨ ਵਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਫਾਇਦਾ ਉਠਾਉਣ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ, ਕਟਵਾਉਣ ਜਾਂ ਕਿਸੇ ਤਰ੍ਹਾਂ ਦੀ ਸੋਧ ਕਰਨ ਲਈ ਸਬੰਧਤ ਫਾਰਮ ਭਰ ਕੇ ਮਿਤੀ 3 ਅਤੇ 4 ਦਸੰਬਰ ਨੂੰ ਆਪਣੇ ਪੋਲਿੰਗ ਬੂਥ ਤੇ ਜਾ ਕੇ ਬੀਐਲਓ ਕੋਲ ਜਰੂਰ ਜਮ੍ਹਾਂ ਕਰਵਾਉਣ, ਤਾਂ ਜੋ ਭਾਰਤ ਚੋਣ ਕਮਿਸ਼ਨ ਵੱਲੋਂ ਮਿਥੇ ਗਏ ਟੀਚੇ ਨੂੰ ਪੂਰਾ ਕੀਤਾ ਜਾ ਸਕੇ ਅਤੇ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਦੇ ਹੱਕ ਤੋਂ ਵਾਂਝਾ ਨਾ ਰਹੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...