Friday, March 29, 2024

ਵਾਹਿਗੁਰੂ

spot_img
spot_img

ਦਿਵਿਆਂਗ ਬੱਚਿਆ ਨੇ ਪੰਜਾਬ ਸਟੇਟ ਸਪੈਸ਼ਲ ਓਲੰਪਿਕ ਖੇਡਾਂ ’ਚ ਜਿੱਤੇ 11 ਗੋਲਡ, 12 ਸਿਲਵਰ ਅਤੇ 2 ਬਰਾਊਨਜ਼ ਤਗਮੇ

- Advertisement -

ਯੈੱਸ ਪੰਜਾਬ 
ਐਸ.ਏ.ਐਸ ਨਗਰ, 25 ਨਵੰਬਰ, 2022 –
ਜਿਲ੍ਹਾ ਪ੍ਰਸ਼ਾਸਨ ਵੱਲੋਂ ਦਿਵਿਆਗ ਬੱਚਿਆ ਦੇ ਉਜਵੱਲ ਭਵਿੱਖ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ ਇਹ ਸ਼ਬਦ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਡਿਸਕਵਰ ਐਬਿਲਟੀ ਅਤੇ ਡੀਐਸਓਏ-ਮੋਹਾਲੀ ਦੇ ਦਿਵਿਆਂਗ ਬੱਚਿਆ ਵੱਲੋਂ ਪੰਜਾਬ ਸਟੇਟ ਸਪੈਸ਼ਲ ਓਲੰਪਿਕ ਖੇਡਾਂ ’ਚ 11 ਸੋਨ, 12 ਸਿਲਵਰ ਅਤੇ 2 ਬਰਾਊਨਜ਼ ਤਗਮੇ ਜਿੱਤਣ ਤੇ ਉਨ੍ਹਾਂ ਨੂੰ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧਾਈ ਦਿੰਦੇ ਹੋਏ ਕਹੇ।

ਉਨ੍ਹਾਂ ਦੱਸਿਆ ਕਿ ਡਿਸਕਵਰ ਐਬਿਲਟੀ ਅਤੇ ਡੀਐਸਓਏ-ਮੋਹਾਲੀ ਦੇ ਦਿਵਿਆਂਗ ਐਥਲੀਟਾਂ ਨੇ 18 ਅਤੇ 20 ਨਵੰਬਰ, 2022 ਨੂੰ ਗੁਰੂ ਨਾਨਕ ਪਬਲਿਕ ਸਕੂਲ,ਲੁਧਿਆਣਾ ਵਿਖੇ ਆਯੋਜਿਤ 23ਵੀਂ ਪੰਜਾਬ ਸਟੇਟ ਸਪੈਸ਼ਲ ਓਲੰਪਿਕ ਖੇਡਾਂ ਦੇ 31 ਈਵੈਂਟਸ ਵਿੱਚ ਭਾਗ ਲਿਆ । ਉਨ੍ਹਾਂ ਦੱਸਿਆ ਕਿ ਡਿਸਕਵਰ ਐਬਿਲਟੀ ਅਤੇ ਡੀਐਸਓਏ-ਮੋਹਾਲੀ ਦੇ ਦਿਵਿਆਂਗ ਬੱਚਿਆ ਨੇ ਇਹਨਾਂ 31 ਈਵੈਂਟਾਂ ਵਿੱਚੋਂ 25 ਮੈਡਲ ਜਿੱਤੇ। ਇਸ ਤੋਂ ਇਲਾਵਾ ਦਿਵਿਆਂਗ ਬੱਚਿਆ ਨੇ ਜਿਲ੍ਹਾ ਸਪੈਸ਼ਲ ਓਲੰਪਿਕ ਐਸੋਸੀਏਸ਼ਨ-ਮੋਹਾਲੀ ਦੀ ਰਨਰ ਅੱਪ ਟਰਾਫੀ ਵੀ ਜਿੱਤੀ ਹੈ । ਉਨ੍ਹਾਂ ਕਿਹਾ ਕਿ ਦਿਵਿਆਂਗ ਬੱਚਿਆ ਨੂੰ ਸਰਕਾਰੀ ਸਪੋਰਸ ਕੰਪਲੈਕਸ ਵਿੱਚ ਖੇਡਾ ਦੀ ਪ੍ਰੈਕਟਿਸ ਕਰਨ ਲਈ ਸਹੂਲਤ ਦਿੱਤੀ ਜਾਵੇਗੀ ।

ਵਧੇਰੇ ਜਾਣਕਾਰੀ ਦਿੰਦੇ ਹੋਏ ਡਿਸਕਵਰੀ ਐਬਿਲਟੀ, ਮੋਹਾਲੀ ਅਤੇ ਜਿਲ੍ਹਾ ਸ਼ਪੈਸਲ ਓਲੰਪਿਕਸ ਐਸੋਸੀਏਸ਼ਨ ਮੋਹਾਲੀ ਪ੍ਰਧਾਨ ਪੂਨਮ ਲਾਲ ਚੌਧਰੀ ਨੇ ਦੱਸਿਆ ਕਿ ਦਿਵਿਆਂਗ ਬੱਚਿਆ ਵਿੱਚ ਵਿਹਾਨ ਨੇ 2 ਸੋਨ, ਅਦਿੱਤਿਆ 2 ਸੋਨ, ਸਰਬਜੀਤ ਸਿੰਘ 2 ਸੋਨ, ਮਨਪ੍ਰੀਤ ਸਿੰਘ 1 ਸੋਨ, ਯਸ਼ਵਿੰਰਧਾਨ ਸਿੰਘ 1 ਸੋਨ, ਹਰਸੁਨ 1 ਸੋਨ,1 ਸਿਲਵਰ, ਧਰੂਵ ਦੱਤਾ ਨੇ 1 ਸੋਨ 1 ਬਰਾਊਨਜ਼ ਅਤੇ ਨੀਵ ਸ਼ਰਮਾ ਨੇ 1 ਸੋਨ ਅਤੇ 1 ਸਿਲਵਰ ਮੈਂਡਲ ਹਾਸਲ ਕੀਤਾ । ਇਸੇ ਤਰ੍ਹਾਂ ਸ਼ਰੇਆ ਢਿੱਲੋ ਨੇ 2 ਸਿਲਵਰ,ਅਰਚਿੱਤ 2 ਸਿਲਵਰ,ਤਰਨਜੋਤ ਸਿੰਘ 2 ਸਿਲਵਰ,ਨਿਮਿਤ ਡੋਗਰਾ 2 ਸਿਲਵਰ ,ਅਭੇ ਪੁਰਾਗ 1 ਸਿਲਵਰ,ਜਗਤੇਸ਼ਵਰ 1 ਸਿਲਵਰ ਅਤੇ ਰਿਲੇਅ ਨੇ 1 ਬਰਾਊਂਨਜ਼ ਮੈਡਲ ਜਿੱਤਿਆ ।

ਇਸ ਮੌਕੇ ਦਿਵਿਆਂਗ ਬੱਚਿਆ ਦੇ ਕੋਚ ਹਰਮਨਜੀਤ ਸਿੰਘ ਗਿੱਲ, ਸਹਾਇਕ ਕੋਚ ਰੰਜਨਾ ਰਾਣੀ,ਕਵਿਤਾ ਸ਼ਰਮਾਂ ਅਤੇ ਵਲੰਟੀਅਰਸ ਸੁਨੀਤਾ ਅਤੇ ਅਰੁਨਾ ਹਾਜ਼ਰ ਸਨ ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...