Wednesday, March 29, 2023

ਵਾਹਿਗੁਰੂ

spot_img

spot_img
spot_img

ਦ੍ਰਿੜ੍ਹਤਾ, ਸਬਰ ਅਤੇ ਸਿਦਕ ਭਰਪੂਰ ਅਦੁੱਤੀ ਸ਼ਖ਼ਸੀਅਤ ਦੇ ਮਾਲਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ – ਐਡਵੋਕੇਟ ਹਰਜਿੰਦਰ ਸਿੰਘ ਧਾਮੀ (ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼)

- Advertisement -

ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,
ਸ੍ਰੀ ਅੰਮ੍ਰਿਤਸਰ।

ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ, ਜਿਨ੍ਹਾਂ ਦਾ ਜੀਵਨ ਅਤੇ ਸ਼ਖ਼ਸੀਅਤ ਮਾਨਵਤਾ ਲਈ ਚਾਨਣ ਮੁਨਾਰਾ ਹੈ। ਗੁਰੂ ਸਾਹਿਬ ਜੀ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕੀਤਾ। ਇਹ ਕੋਈ ਛੋਟੀ ਗੱਲ ਨਹੀਂ ਕਿ ਆਪਣਾ ਸਾਰਾ ਪਰਿਵਾਰ ਵਾਰ ਕੇ ਵੀ ਕੋਈ ਗਿਲਾ ਨਹੀਂ, ਸਗੋਂ ਕਰਤਾ ਪੁਰਖ ਦਾ ਸ਼ੁਕਰਾਨਾ ਹੀ ਸ਼ੁਕਰਾਨਾ।

ਦਸਮੇਸ਼ ਪਿਤਾ ਜੀ ਦਾ ਸਾਰਾ ਜੀਵਨ ਹੀ ਮਾਨਵਤਾ ਲਈ ਸੀ, ਹਰ ਧਰਮ, ਹਰ ਵਰਗ, ਹਰ ਫਿਰਕੇ ਲਈ ਇਕਸਾਰ। ਆਪ ਦੀ ਕ੍ਰਾਂਤੀਕਾਰੀ ਸ਼ਖ਼ਸੀਅਤ ਨੂੰ ਇਤਹਾਸਕਾਰਾਂ ਨੇ ਆਪੋ-ਆਪਣੀ ਸਮਝ ਅਨੁਸਾਰ ਬਿਆਨ ਕੀਤਾ ਹੈ ਪਰ ਉਨ੍ਹਾਂ ਦੀ ਸ਼ਖ਼ਸੀਅਤ ਦੀ ਸੰਪੂਰਨ ਵਿਆਖਿਆ ਕਰਨੀ ਮਨੁੱਖੀ ਸਮਝ ਤੋਂ ਪਰ੍ਹੇ ਹੈ। ਅਸੀਂ ਗੁਰੂ ਸਾਹਿਬ ਜੀ ਦੇ ਜੀਵਨ ਦਰਸ਼ਨ ਦੇ ਆਧਾਰ ’ਤੇ ਉਨ੍ਹਾਂ ਦੀ ਸ਼ਖਸੀਅਤ ਨੂੰ ਸ਼ਬਦਾਂ ਵਿਚ ਬਿਆਨ ਤਾਂ ਕਰਦੇ ਹਾਂ ਪਰ ਸਾਡੇ ਸ਼ਬਦ ਸੀਮਤ ਹਨ ਅਤੇ ਗੁਰੂ ਸਾਹਿਬ ਦੀ ਸ਼ਖ਼ਸੀਅਤ ਦੀ ਮੁਕੰਮਲ ਬਿਆਨੀ ਸੰਭਵ ਨਹੀਂ ਹੈ।

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦ੍ਰਿੜ੍ਹਤਾ, ਸਬਰ ਤੇ ਸਿਦਕ ਭਰਪੂਰ ਅਦੁੱਤੀ ਜੀਵਨ ਗਾਥਾ ਸਮੁੱਚੀ ਮਨੁੱਖਤਾ ਅੰਦਰ ਹੱਕ-ਸੱਚ ਲਈ ਜੂਝਣ ਦਾ ਜਜ਼ਬਾ ਭਰਨ ਅਤੇ ਧਰਮ ਦੇ ਉਭਾਰ ਵਾਲੀ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦਾ ਉਦੇਸ਼ ਹੀ ਧਰਮ ਦੀ ਸਥਾਪਨਾ, ਮਜ਼ਲੂਮਾਂ ਦੀ ਰਾਖੀ ਅਤੇ ਜਬਰ-ਜ਼ੁਲਮ ਦਾ ਡਟ ਕੇ ਟਾਕਰਾ ਕਰਨਾ ਸੀ। ਗੁਰੂ ਸਾਹਿਬ ਆਪਣੇ ਉਦੇਸ਼ ਨੂੰ ‘ਬਚਿਤ੍ਰ ਨਾਟਕ’ ਵਿਚ ਸਪਸ਼ਟ ਕੀਤਾ ਹੈ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਭਾਰਤੀ ਇਤਿਹਾਸ ਵਿਚ ਇੱਕ ਇਨਕਲਾਬ ਦਾ ਆਰੰਭ ਸੀ। ਉਸ ਸਮੇਂ ਸਮਾਜ ਵਿਚ ਮਨੁੱਖੀ ਆਜ਼ਾਦੀ ਨੂੰ ਕਾਇਮ ਰੱਖਣਾ ਅਸੰਭਵ ਜਾਪਦਾ ਸੀ। ਉਨ੍ਹਾਂ 9 ਸਾਲ ਦੀ ਛੋਟੀ ਉਮਰ ਵਿਚ ਆਪਣੇ ਪਿਤਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਮਜ਼ਲੂਮਾਂ ਅਤੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇਣ ਲਈ ਤੋਰਿਆ, ਖਾਲਸਾ ਪੰਥ ਦੀ ਸਿਰਜਣਾ ਕੀਤੀ, ਜ਼ੁਲਮ ਵਿਰੁੱਧ ਅਨੇਕਾਂ ਧਰਮ ਯੁੱਧ ਲੜੇ ਅਤੇ ਸਾਹ-ਸਤਹੀਣ ਹੋ ਚੁੱਕੀ ਲੋਕਾਈ ਵਿਚ ਨਵੀਂ ਰੂਹ ਫੂਕੀ।

ਗੁਰੂ ਸਾਹਿਬ ਜੀ ਨੇ ਲੋਕਾਂ ਵਿਚ ਹਿੰਮਤ ਅਤੇ ਦਲੇਰੀ ਭਰਨ ਲਈ ਸ੍ਰੀ ਅਨੰਦਪੁਰ ਸਾਹਿਬ ਦੀਆਂ ਪਹਾੜੀਆਂ ਵਿਚ ਰਣਜਿਤ ਨਗਾਰੇ ’ਤੇ ਚੋਟਾਂ ਲਗਵਾਈਆਂ, ਕੇਸਰੀ ਨਿਸ਼ਾਨ ਸਾਹਿਬ ਝੁਲਾਏ, ਘੋੜ-ਸਵਾਰੀ ਤੇ ਸ਼ਸਤਰ ਵਿੱਦਿਆ ਦਾ ਪ੍ਰਬੰਧ ਕੀਤਾ। ਇਸ ਦੇ ਨਾਲ ਹੀ ਗੁਰੂ ਜੀ ਨੇ ਲੋਕਾਂ ਅੰਦਰ ਬਹਾਦਰੀ ਪੈਦਾ ਕਰਨ ਲਈ ਬੀਰ-ਰਸੀ ਸਾਹਿਤ ਦੀ ਰਚਨਾ ਕੀਤੀ ਤੇ ਕਰਵਾਈ, ਜਿਸ ਨੇ ਅਜਿਹਾ ਕ੍ਰਿਸ਼ਮਾ ਦਿਖਾਇਆ ਕਿ ਗੁਰੂ ਕੇ ਸਿੱਖ ਸਵਾ-ਸਵਾ ਲੱਖ ਨਾਲ ਇਕੱਲੇ ਲੜ ਗਏ।

Harjinder Singh Dhami Advocateਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਸਾਜਣਾ ਦੀ ਗੱਲ ਕਰੀਏ ਤਾਂ ਇਹ ਪੂਰੀ ਦੁਨੀਆ ਦੇ ਧਾਰਮਿਕ ਇਤਿਹਾਸ ਨੂੰ ਪ੍ਰਭਾਵਿਤ ਕਰਨ ਵਾਲੀ ਘਟਨਾ ਸੀ। ਇਸ ਘਟਨਾ ਨਾਲ ਸੰਨ 1699 ਦੀ ਵੈਸਾਖੀ ਦਾ ਦਿਨ ਦੁਨੀਆ ਦੇ ਇਤਿਹਾਸ ਅੰਦਰ ਇੱਕ ਨਿਵੇਕਲਾ ਅਧਿਆਇ ਸਿਰਜ ਗਿਆ। ਗੁਰੂ ਸਾਹਿਬ ਵੱਲੋਂ ਖ਼ਾਲਸਾ ਸਿਰਜਣਾ ਦੇ ਅਦੁੱਤੀ ਕਾਰਨਾਮੇ ਨੇ ਸਦੀਆਂ ਤੋਂ ਲਤਾੜੇ, ਗੁਲਾਮੀ ਵਾਲਾ ਜੀਵਨ ਜੀਅ ਰਹੇ ਲੋਕਾਂ ਨੂੰ ਆਤਮ ਵਿਸ਼ਵਾਸੀ ਬਣਾ ਕੇ ਅਰਸ਼ ‘ਤੇ ਪਹੁੰਚਾ ਦਿੱਤਾ।

ਖਾਲਸਾ ਸਾਜ ਕੇ ਆਪ ਨੇ ਸਾਰੀਆਂ ਜਾਤਾਂ ਤੇ ਵਰਗਾਂ ਦੇ ਲੋਕਾਂ ਨੂੰ ਏਕਤਾ ਦੇ ਸੂਤਰ ਵਿਚ ਪਰੋ ਲੈਣ ਦਾ ਅਦੁੱਤੀ ਤੇ ਮਹਾਨ ਕਾਰਜ ਕੀਤਾ। ਉਨ੍ਹਾਂ ਪੰਜ ਪਿਆਰਿਆਂ ਵਿਚ ਭਿੰਨ-ਭਿੰਨ ਵਰਗਾਂ ਦੇ ਲੋਕਾਂ ਨੂੰ ਸ਼ਾਮਲ ਕਰਕੇ ਊਚ ਨੀਚ ਦਾ ਫਰਕ ਸਦਾ ਲਈ ਮਿਟਾ ਦਿੱਤਾ। ਏਨਾ ਹੀ ਨਹੀਂ, ਫਿਰ ਆਪ ਵੀ ਪੰਜ ਪਿਆਰਿਆਂ ਤੋਂ ਅੰਮ੍ਰਿਤ ਛਕਿਆ। ਇਹ ਵੀ ਧਰਮਾਂ ਦੇ ਇਤਹਾਸ ਵਿਚ ਵਿਲੱਖਣ ਸੀ, ਕਿਉਂਕਿ ਇਸ ਤੋਂ ਪਹਿਲਾਂ ਅਜਿਹੀ ਕੋਈ ਉਦਾਹਰਣ ਨਹੀਂ ਸੀ ਮਿਲਦੀ ਕਿ ਕਿਸੇ ਗੁਰੂ ਨੇ ਆਪਣੇ ਚੇਲਿਆਂ ਨੂੰ ਆਪਣੇ ਤੋਂ ਉਪਰ ਦਾ ਦਰਜਾ ਜਾਂ ਮਾਣ ਦਿੱਤਾ ਹੋਵੇ।

ਇਹ ਮਾਣ ਕੇਵਲ ਦਸਮ ਪਾਤਸ਼ਾਹ ਜੀ ਨੇ ਹੀ ਆਪਣੇ ਖਾਲਸੇ ਨੂੰ ਬਖਸ਼ਿਆ। ਇਸੇ ਤਰ੍ਹਾਂ ਹੋਲਾ ਮਹੱਲਾ ਦਾ ਆਰੰਭ ਵੀ ਗੁਰੂ ਸਾਹਿਬ ਦੇ ਜੀਵਨ ਦਾ ਇਕ ਵਿਸ਼ੇਸ਼ ਕਾਰਨਾਮਾ ਹੈ ਜਿਸ ਨੇ ਸਿੱਖ ਕੌਮ ਨੂੰ ਸਵੈਮਾਣ, ਅਣਖ, ਦਲੇਰੀ, ਹਿੰਮਤ ਅਤੇ ਬੀਰਤਾ ਨਾਲ ਜੋੜਿਆ।

ਗੁਰੂ ਸਾਹਿਬ ਜੀ ਵੱਲੋਂ ਰਚੀ ਗਈ ਬਾਣੀ ਵੀ ਮਾਨਵਤਾ ਲਈ ਸੁਚੱਜੇ ਜੀਵਨ ਦੀ ਘਾੜਤ ਘੜਨ ਵਾਲੀ ਹੈ। ਆਪ ਨੇ ਆਪਣੀ ਬਾਣੀ ਵਿਚ ਪਾਖੰਡਵਾਦ ਅਤੇ ਕਰਮਕਾਡਾਂ ਦਾ ਖੰਡਨ ਕੀਤਾ ਅਤੇ ਲੋਕਾਈ ਨੂੰ ਉੱਤਮ ਜੀਵਨ ਦੇ ਧਾਰਨੀ ਹੋਣ ਦੀ ਪ੍ਰੇਰਨਾ ਕੀਤੀ। ਆਪ ਨੇ ਉਪਦੇਸ਼ ਕੀਤਾ ਕਿ ਮੂਰਤੀ-ਪੂਜਾ, ਬੁੱਤ-ਪੂਜਾ, ਤੀਰਥ ਯਾਤਰਾ ਜਾਂ ਸਮਾਧੀਆਂ ਨਾਲ ਅਕਾਲ-ਪੁਰਖ ਦੀ ਪ੍ਰਾਪਤੀ ਨਹੀਂ ਹੋ ਸਕਦੀ। ਜੀਵਨ ਅਹਿਮ ਹੈ ਤੇ ਇਸ ਨੂੰ ਵਿਅਰਥ ਦੇ ਕਰਮਕਾਡਾਂ ਤੇ ਭਰਮ ਭੁਲੇਖਿਆਂ ਵਿਚ ਪੈ ਕੇ ਬਰਬਾਦ ਕਰਨ ਦਾ ਕੋਈ ਲਾਭ ਨਹੀਂ। ਕਰਤਾਪੁਰਖ ਤਾਂ ਸਹਿਜ ਤੇ ਪਿਆਰ ਦਾ ਮਾਰਗ ਹੈ। ਇਸ ਦੀ ਸਮਝ ਵਾਲੇ ਹੀ ਉਸ ਵਿਚ ਅਭੇਦ ਹੁੰਦੇ ਹਨ। ਗੁਰੂ ਸਾਹਿਬ ਜੀ ਦਾ ਫੁਰਮਾਣ ਹੈ:

ਕਹਾ ਭਯੋ ਜੋ ਦੋਊ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧਿਆਨ ਲਗਾਇਓ॥
ਨ੍ਹਾਤ ਫਿਰਿਓ ਲੀਏ ਸਾਤ ਸਮੁੰਦ੍ਰਨਿ ਲੋਕ ਗਯੋ ਪਰਲੋਕ ਗਵਾਇਓ॥
ਬਾਸ ਕੀਓ ਬਿਖਿਆਨ ਸੋ ਬੈਠ ਕੈ ਐਸੇ ਹੀ ਐਸੇ ਸੁ ਬੈਸ ਬਿਤਾਇਓ॥
ਸਾਚੁ ਕਹੋਂ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭ ਪਾਇਓ॥

ਇਸ ਦੋਂ ਵੱਡੀ ਗੱਲ ਹੋਰ ਕੀ ਹੋ ਸਕਦੀ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖਤਾ ਨੂੰ ਸੁਖੀ ਵੇਖਣ ਦੀ ਲੋਚਾ ਨਾਲ ਆਪਣਾ ਸਾਰਾ ਪਰਿਵਾਰ ਵਾਰ ਦਿੱਤਾ। ਆਪ ਜੀ ਨੇ ਚਮਕੌਰ ਦੀ ਜੰਗ ਅੰਦਰ ਆਪਣੇ ਵੱਡੇ ਸਾਹਿਬਜ਼ਾਦਿਆਂ ਨੂੰ ਆਪਣੇ ਹੱਥੀਂ ਤਿਆਰ ਕਰ ਸ਼ਹਾਦਤਾਂ ਲਈ ਤੋਰਿਆ। ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਤੋਂ ਪਿਛੋਂ ਵੀ ਆਪ ਨੇ ਪਰਮਾਤਮਾ ਦਾ ਸ਼ੁਕਰ ਅਦਾ ਕੀਤਾ।

ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਸਾਰਾ ਜੀਵਨ ਹੀ ਮਨੁੱਖਤਾ ਦੀ ਭਲਾਈ ਲਈ ਜੀਵਿਆ। ਉਨ੍ਹਾਂ ਨੇ ਮਨੁੱਖਤਾ ਨੂੰ ਅਗਿਆਨਤਾ ਰੂਪੀ ਹਨੇਰੇ ਵਿੱਚੋਂ ਬਾਹਰ ਕੱਢ ਕੇ ਜੀਵਨ ਦੀ ਅਸਲ ਸਚਾਈ ਦੇ ਰੂਬਰੂ ਕੀਤਾ। ਧਰਮ ਦੀ ਰਖਵਾਲੀ ਲਈ ਅਨੇਕਾਂ ਕਸ਼ਟ ਝੱਲੇ। ਜੇਕਰ ਅੱਜ ਅਸੀਂ ਸੁਖੀ ਜੀਵਨ ਜੀਅ ਰਹੇ ਹਾਂ ਤਾਂ ਇਹ ਗੁਰੂ ਸਾਹਿਬ ਜੀ ਦੀ ਬਦੌਲਤ ਹੀ ਹੈ। ਆਪ ਜੀ ਦੇ ਪ੍ਰਕਾਸ਼ ਪੁਰਬ ’ਤੇ ਸਾਡਾ ਫਰਜ਼ ਹੈ ਕਿ ਜਿਥੇ ਅਸੀਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨਾ ਹੈ, ਉਥੇ ਹੀ ਉਨ੍ਹਾਂ ਦੇ ਦਰਸਾਏ ਮਾਰਗ ਦੇ ਪਾਂਧੀ ਵੀ ਬਣਨਾ ਹੈ।

ਅਸੀਂ ਦੁਨੀਆਂ ਦੇ ਭਾਈਚਾਰੇ ਵਿਚ ਸਰਬ-ਸਾਂਝੀਵਾਲਤਾ ਦੇ ਪੈਗ਼ਾਮ ਨੂੰ ਤਦ ਹੀ ਲੈ ਜਾ ਸਕਾਂਗੇ ਜੇਕਰ ਅਸੀਂ ਦੁਨੀਆਂ ਦੇ ਹਰ ਖੇਤਰ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਾਏ ਪੂਰਨਿਆਂ ‘ਤੇ ਚੱਲਦੇ ਹੋਏ ਕਥਨੀ ਤੇ ਕਰਨੀ ਦੇ ਸੂਰੇ ਬਣਾਂਗੇ। ਗੁਰਦੇਵ ਪਿਤਾ ਦੇ ਆਗ਼ਮਨ ਦਿਹਾੜੇ ‘ਤੇ ਸਾਨੂੰ ਸਭ ਨੂੰ ਇਹ ਅਰਦਾਸ ਕਰਨੀ ਚਾਹੀਦੀ ਹੈ ਕਿ ਗੁਰੂ ਕਿਰਪਾ ਕਰਨ, ਅਸੀਂ ਨਿਸ਼ਾਨ-ਏ-ਸਿੱਖੀ ਦੇ ਧਾਰਨੀ ਹੋ ਕੇ ਗੁਰਸਿੱਖੀ ਜੀਵਨ ਬਸਰ ਕਰਦੇ ਹੋਏ ਤੇ ਉਨ੍ਹਾਂ ਦੇ ਸਰਬ-ਸਾਂਝੇ ਉਪਦੇਸ਼ਾਂ ਨੂੰ ਸਾਰੀ ਮਨੁੱਖਤਾ ਤਕ ਪਹੁੰਚਾਉਣ ਦਾ ਯਤਨ ਕਰ ਸਕੀਏ। ਸੋ ਆਓ! ਗੁਰੂ ਬਖਸ਼ੀ ਖੰਡੇ-ਬਾਟੇ ਦੀ ਪਾਹੁਲ ਛਕ ਗੁਰਬਾਣੀ ਦੀ ਰੋਸ਼ਨੀ ਵਿਚ ਜੀਵਨ ਬਤੀਤ ਕਰੀਏ ਅਤੇ ਸਾਂਵੇਂ ਸੁਖਾਵੇਂ ਸਮਾਜ ਦੀ ਸਿਰਜਣਾ ਲਈ ਤੱਤਪਰ ਰਹੀਏ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਖ਼ਬਰ ਸਾਰ

ਸਿੱਖ ਜਗ਼ਤ

ਬੰਦੀ ਸਿੰਘਾਂ ਦੀ ਰਿਹਾਈ ਲਈ ਵੱਖਰੇ ਤੌਰ ’ਤੇ ਰੱਖ਼ਿਆ ਵਿਸ਼ੇਸ਼ ਫੰਡ; ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, 28 ਮਾਰਚ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ...

ਸਿੱਖ ਆਪਣੇ ਬੱਚਿਆਂ ਦੇ ਨਾਂਵਾਂ ਨਾਲ ਸਿੰਘ ਅਤੇ ਕੌਰ ਜ਼ਰੂਰ ਲਾਉਣ; ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸੰਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, 28 ਮਾਰਚ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ...

ਮਨੋਰੰਜਨ

“ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ” 7 ਅਪ੍ਰੈਲ 2023 ਨੂੰ ਹੋਵੇਗੀ ਸਿਨੇਮਾਘਰਾਂ ਵਿੱਚ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 24 ਮਾਰਚ 2023: ਦਰਸ਼ਕ ਕਾਫੀ ਸਮੇਂ ਤੋਂ ਸਿਨੇਮਾਘਰਾਂ ਵਿੱਚ ਫਿਲਮ "ਏਸ ਜਹਾਨੋ ਦੂਰ ਕਿਤੇ-ਚਲ ਜਿੰਦੀਏ" ਨੂੰ ਦੇਖਣ ਲਈ ਉਤਸ਼ਾਹਿਤ ਹਨ। ਖੈਰ! ਦਰਸ਼ਕਾਂ ਦੀ ਉਤਸੁਕਤਾ ਜਲਦੀ ਹੀ ਖਤਮ ਹੋਣ ਜਾ ਰਹੀ ਹੈ ਕਿਉਂਕਿ ਇਹ...

‘ਡਿਨਰ ਡੇਟ’ ਤੋਂ ਬਾਅਦ ਹੁਣ ਰਾਘਵ ਚੱਢਾ ਤੇ ਪ੍ਰਨੀਤੀ ਚੋਪੜਾ ‘ਲੰਚ’ ’ਤੇ ਇਕੱਠੇ ਨਜ਼ਰ ਆਏ

ਯੈੱਸ ਪੰਜਾਬ ਮੁੰਬਈ, 23 ਮਾਰਚ, 2023: ਬਾਲੀਵੁੱਡ ਅਦਾਕਾਰਾ ਪ੍ਰਨੀਤੀ ਚੋਪੜਾ ਅੱਜ ‘ਆਮ ਆਦਮੀ ਪਾਰਟੀ’ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸ੍ਰੀ ਰਾਘਵ ਚੱਢਾ ਨਾਲ ਲੰਚ ’ਤੇ ਮਿਲਣ ਤੋਂ ਬਾਅਦ ਇਕੱਠੇ ਨਜ਼ਰ ਆਏ। ਇਸ ਤੋਂ ਪਹਿਲਾਂ ਦੋਵੇਂ...

ਤਰਸੇਮ ਜੱਸੜ ਦਾ ‘ਸਪੌਟੀਫ਼ਾਈ’ ਸਿੰਗਲ, ‘ਮਾਣ ਪੰਜਾਬੀ’ ਨਿਊਯਾਰਕ ਵਿੱਚ ‘ਟਾਈਮਜ਼ ਸਕੁਏਅਰ’ ’ਤੇ ਹੋਇਆ ਫ਼ੀਚਰ

ਯੈੱਸ ਪੰਜਾਬ ਚੰਡੀਗੜ੍ਹ, 23 ਮਾਰਚ, 2023: ਤਰਸੇਮ ਜੱਸੜ ਦਾ ਨਵਾਂ ਸਪੌਟੀਫ਼ਾਈ ਸਿੰਗਲ ਟਰੈਕ "ਮਾਣ ਪੰਜਾਬੀ", ਟਾਈਮਜ਼ ਸਕੁਆਇਰ, ਨਿਊਯਾਰਕ, ਤੇ ਧੂਮਾਂ ਪਾ ਰਿਹਾ ਹੈ ਜੋ ਕਿ 18 ਮਾਰਚ 2023 ਨੂੰ ਰਿਲੀਜ਼ ਕੀਤਾ ਗਿਆ ਸੀ। ਟਰੈਕ ਦਾ ਸੰਗੀਤ...

ਪਰਵਾਸੀ ਪੰਜਾਬੀਆਂ ਦੇ ਜਜ਼ਬਾਤੀ ਬੰਧਨਾਂ ਤੇ ਰਿਸ਼ਤਿਆਂ ਦੀ ਕਹਾਣੀ ਫ਼ਿਲਮ ‘ਏਸ ਜਹਾਨੋਂ ਦੂਰ ਕਿੱਤੇ-ਚਲ ਜਿੰਦੀਏ’

'Es Jahano Door Kitte-Chal Jindiye' is a tale of emotional bonding and relationship of Punjabi Diaspora ਯੈੱਸ ਪੰਜਾਬ ਹਰਜਿੰਦਰ ਸਿੰਘ ਪੰਜਾਬੀ ਸਿਨੇਮਾਂ ਹੁਣ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਤੇ ਨਵੇਂ-ਨਵੇਂ ਵਿਸ਼ਿਆਂ ਦੀ ਫਿਲਮਾਂ ਦਰਸ਼ਕਾਂ ਦੀ ਝੋਲੀ...

ਆਉਣ ਵਾਲੀ ਪੰਜਾਬੀ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ’ ਦੇ ਕਲਾਕਾਰਾਂ ਨੇ ਦਰਬਾਰ ਸਾਹਿਬ ਵਿਖ਼ੇ ਮੱਥਾ ਟੇਕਿਆ

ਯੈੱਸ ਪੰਜਾਬ ਅੰਮ੍ਰਿਤਸਰ, 16 ਮਾਰਚ, 2023: ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਦੁਆਰਾ ਪ੍ਰਸਤੁਤ ਫਿਲਮ "ਏਸ ਜਹਾਨੋਂ ਦੂਰ ਕਿਤੇ- ਚੱਲ ਜਿੰਦੀਏ" ਦੀ ਸਾਰੀ ਸਟਾਰਕਾਸਟ ਫਿਲਮ ਦੀ ਪ੍ਰਮੋਸ਼ਨ ਦੇ ਲਈ ਅੰਮ੍ਰਿਤਸਰ ਪਹੁੰਚੇ ਜਿਸਨੇ ਫਿਲਮ ਦੇ ਆਉਣ...
spot_img
spot_img

ਸੋਸ਼ਲ ਮੀਡੀਆ

52,336FansLike
51,888FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਕੀ ’ਕੱਲੇ ਥਾਣੇਦਾਰ ਨੇ ਹੀ ਭਜਾ ਦਿੱਤਾ ਗੈਂਗਸਟਰ ਦੀਪਕ ਟੀਨੂੰ? – ਐੱਚ.ਐੱਸ. ਬਾਵਾ

ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨਾਮਜ਼ਦ ‘ਏ’ ਕੈਟਾਗਰੀ ਦਾ ਗੈਂਗਸਟਰ ਦੀਪਕ ਟੀਨੂੰ ਫ਼ਰਾਰ ਹੋ ਗਿਆ ਹੈ। ਮਾਨਸਾ ਦੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਸਬ-ਇੰਸਪੈਕਟਰ ਪ੍ਰਿਤਪਾਲ...
error: Content is protected !!