ਯੈੱਸ ਪੰਜਾਬ
ਬਠਿੰਡਾ, 31 ਜੁਲਾਈ, 2024
ਐਸ.ਐਸ.ਪੀ. ਸ਼੍ਰੀ ਦੀਪਕ ਪਾਰੀਕ ਨੇ ਸਬ ਜੂਨੀਅਰ ਸਟੇਟ ਕੁਰਸ਼ ਚੈਂਪੀਅਨਸ਼ਿਪ ਪਟਿਆਲਾ ਵਿਖੇ ਹੋਈਆਂ ਸਕੂਲੀ ਖੇਡਾਂ ’ਚ ਸਥਾਨਕ ਪੁਲਿਸ ਪਬਲਿਕ ਸਕੂਲ ਦੇ 1 ਸੋਨੇ, 1 ਚਾਂਦੀ ਅਤੇ 2 ਕਾਂਸੀ ਦੇ ਤਗਮੇ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਐਸ.ਐਸ.ਪੀ. ਸ਼੍ਰੀ ਦੀਪਕ ਪਾਰੀਕ ਨੇ ਖੇਡਾਂ ਵਿੱਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ-ਅਫਜਾਈ ਕਰਦਿਆਂ ਉਨ੍ਹਾਂ ਨੂੰ ਅੱਗੇ ਹੋਰ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਖੇਡਾਂ ਦੀ ਮਹੱਤਤਾ ਤੇ ਜ਼ੋਰ ਦਿੰਦਿਆ ਕਿਹਾ ਕਿ ਖੇਡਾਂ ਜਿੱਥੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਸਹਾਈ ਹੁੰਦੀਆਂ ਹਨ ਉਥੇ ਹੀ ਮਾਨਸਿਕਤਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬਿਮਾਰੀਆਂ ਤੋਂ ਵੀ ਬਚਾਉਂਦੀਆਂ ਹਨ।
ਇਸ ਮੌਕੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਮੋਨਿਕਾ ਸਿੰਘ, ਏ.ਐਸ.ਆਈ. ਤਰਸੇਮ ਲਾਲ ਬਾਵਾ (ਕੋਚ ਤੇ ਜਨਰਲ ਸਕੱਤਰ ਕੁਰਸ਼ ਜਿਲ੍ਹਾ ਐਸੋਸੀਏਸ਼ਨ), ਇੰਸਪੈਕਟਰ ਸ੍ਰੀ ਗੁਰਪ੍ਰੀਤ ਸਿੰਘ ਤੋਂ ਇਲਾਵਾ ਵਿਦਿਆਰਥੀ ਆਦਿ ਹਾਜ਼ਰ ਸਨ।