Wednesday, April 2, 2025
spot_img
spot_img
spot_img

SSP Dr Nanak Singh ਦੀ ਅਗਵਾਈ ‘ਚ Patiala Police ਨੇ ਜ਼ਿਲ੍ਹੇ ‘ਚ ਚਲਾਇਆ CASO ਆਪ੍ਰੇਸ਼ਨ

ਯੈੱਸ ਪੰਜਾਬ
ਪਟਿਆਲਾ, 29 ਮਾਰਚ, 2025

Patiala Police ਵੱਲੋਂ ਅੱਜ ਜ਼ਿਲ੍ਹੇ ਭਰ ‘ਚ 23 ਥਾਵਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ। ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਚਲਾਈ ਇਸ ਮੁਹਿੰਮ ਦੀ ਅਗਵਾਈ ਕਰਦਿਆਂ SSP Dr Nanak Singh ਨੇ ਕਿਹਾ ਕਿ ਮੁੱਖ ਮੰਤਰੀ ਸ. Bhagwant Singh Mann ਤੇ DGP Gaurav Yadav ਦੀਆਂ ਹਦਾਇਤਾਂ ਅਨੁਸਾਰ ਸੂਬੇ ‘ਚੋਂ ਨਸ਼ਿਆਂ ਦੀ ਖ਼ਾਤਮੇ ਲਈ ਵਿੱਢੀ ਲੜਾਈ ਤਹਿਤ ਅੱਜ ਪਟਿਆਲਾ ਜ਼ਿਲ੍ਹੇ ਦੀ ਹਰੇਕ ਸਬ ਡਵੀਜ਼ਨ ਅੰਦਰ ਕਾਸੋ ਆਪ੍ਰੇਸ਼ਨ ਚਲਾਇਆ ਗਿਆ ਹੈ।

Dr Nanak Singh ਨੇ ਦੱਸਿਆ ਕਿ ਸ਼ੱਕੀ ਸਥਾਨਾਂ ‘ਤੇ ਪੁਲਿਸ ਵੱਲੋਂ ਰਾਤ ਦੀ ਗਸ਼ਤ ਵਧਾਈ ਗਈ ਹੈ ਤੇ ਸਮੇਂ ਸਮੇਂ ‘ਤੇ ਕਾਸੋ ਤੇ ਆਪ੍ਰੇਸ਼ਨ ਸੀਲ ਤਹਿਤ ਵੱਡੀ ਪੱਧਰ ‘ਤੇ ਤਲਾਸ਼ੀ ਮੁਹਿੰਮ ਵੀ ਚਲਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਅੱਜ ਪਟਿਆਲਾ ਸ਼ਹਿਰ ਵਿੱਚ ਦੋ ਥਾਵਾਂ ਸਮੇਤ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾਂ ‘ਚ ਜੰਗੀ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ।

ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਗਈ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਜ਼ਿਲ੍ਹੇ ‘ਚ 23 ਦੇ ਕਰੀਬ ਸ਼ੱਕੀ ਥਾਵਾਂ ‘ਤੇ ਤਲਾਸ਼ੀ ਕੀਤੀ ਗਈ ਹੈ ਤੇ 7 ਐਫ.ਆਈ.ਆਰਜ਼ ਦਰਜ਼ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ 1269 ਨਸ਼ੀਲੀਆਂ ਗੋਲੀਆਂ, 10 ਗ੍ਰਾਮ ਪਾਊਡਰ, 20 ਲੀਟਰ ਲਾਹਣ ਸਮੇਤ ਦੇਸੀ ਸ਼ਰਾਬ ਫੜੀ ਗਈ ਹੈ। ਉਨ੍ਹਾਂ ਦੱਸਿਆ ਕਿ 28 ਵਿਅਕਤੀਆਂ ਨੂੰ ਰਾਊਂਡ ਅੱਪ ਵੀ ਕੀਤਾ ਗਿਆ ਹੈ।

ਇਸ ਦੌਰਾਨ ਐਸ.ਪੀ. ਵੈਭਵ ਚੌਧਰੀ, ਐਸ.ਪੀ. ਯੋਗੇਸ਼ ਕੁਮਾਰ, ਡੀ.ਐਸ.ਪੀ. ਮਨੋਜ ਗੋਰਸੀ, ਡੀ.ਐਸ.ਪੀ. ਸਤਨਾਮ ਸਿੰਘ ਸੰਧੂ ਤੋਂ ਇਲਾਵਾ ਬਾਕੀ ਸਬ-ਡਵੀਜ਼ਨਾਂ ਵਿਖੇ ਡੀ.ਐਸ.ਪੀਜ਼ ਤੇ ਹੋਰ ਅਧਿਕਾਰੀਆਂ ਨੇ ਤਲਾਸ਼ੀ ਮੁਹਿੰਮ ਦੀ ਕਮਾਨ ਸੰਭਾਲੀ।

ਫੋਟੋ: ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਟਿਆਲਾ ਵਿਖੇ ਐਸ.ਐਸ.ਪੀ. ਡਾ. ਨਾਨਕ ਸਿੰਘ ਤਲਾਸ਼ੀ ਮੁਹਿੰਮ ਦੀ ਅਗਵਾਈ ਕਰਦੇ ਹੋਏ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ