Tuesday, April 23, 2024

ਵਾਹਿਗੁਰੂ

spot_img
spot_img

ਸਰਕਾਰੀ ਰਣਬੀਰ ਕਾਲਜ ‘ਚ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

- Advertisement -

Students stage protest against Modi Govt in Govt Ranbir College Sangrur

ਯੈੱਸ ਪੰਜਾਬ

ਸੰਗਰੂਰ, 2 ਫਰਵਰੀ, 2023: ਸਥਾਨਕ ਸਰਕਾਰੀ ਰਣਬੀਰ ਕਾਲਜ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਬੀ ਬੀ ਸੀ ਦੁਆਰਾ ਬਣਾਈ ਗਈ ਦਸਤਾਵੇਜ਼ੀ ਫ਼ਿਲਮ – ਇੰਡੀਆ: ਦੀ ਮੋਦੀ ਕੁਏਸ਼ਚਨ ਨੂੰ ਬੈਨ ਕਰਨ ਅਤੇ ਇਸ ਫਿਲਮ ਨੂੰ ਦਿਖਾਉਣ ਕਰਕੇ ਮੁਲਕ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਯੂਨੀਵਰਸਟੀ ਪ੍ਰਸ਼ਾਸਨ ਤੇ ਪੁਲੀਸ ਵੱਲੋਂ ਧਮਕੀਆਂ ਦੇਣ ਤੇ ਗਿਰਫ਼ਤਾਰ ਕਰਨ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ।
ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੀ.ਐੱਸ.ਯੂ. (ਸ਼ਹੀਦ ਰੰਧਾਵਾ) ਦੇ ਸੂਬਾ ਜੱਥੇਬੰਦਕ ਕਮੇਟੀ ਮੈਂਬਰ ਕੋਮਲ ਖਨੌਰੀ ਅਤੇ ਜ਼ਿਲਾ ਪ੍ਰਧਾਨ ਰਮਨ ਸਿੰਘ ਕਾਲਾਝਾੜ ਨੇ ਕਿਹਾ ਕਿ ਭਾਰਤ ਦੀਆਂ ਨਾਮਵਰ ਯੂਨੀਵਰਸਿਟੀਆਂ ਜੇ ਐੱਨ ਯੂ, ਜਾਮੀਆ ਮਿਲੀਆ, ਅੰਬੇਡਕਰ ਯੂਨੀਵਰਸਿਟੀ ਆਦਿ ਦੇ ਵਿਦਿਆਰਥੀਆਂ ਵੱਲੋਂ ਇਹ ਦਸਤਾਵੇਜ਼ੀ ਫ਼ਿਲਮ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਦਿਖਾਈ ਜਾ ਰਹੀ ਹੈ ਅਤੇ ਫਿਲਮ ‘ਤੇ ਚਰਚਾ ਵੀ ਕੀਤੀ ਜਾ ਰਹੀ ਹੈ ਪਰੰਤੂ ਆਰ ਐਸ ਐਸ ਦੇ ਵਿਦਿਆਰਥੀ ਵਿੰਗ ਏਬੀਵੀਪੀ ਤੇ ਮੋਦੀ ਸਰਕਾਰ ਵੱਲੋਂ ਬੁਖਲਾਹਟ ‘ਚ ਆ ਕੇ ਯੂਨੀਵਰਸਿਟੀਆਂ ਦੀ ਮੈਨੇਜਮੈਂਟ ਤੇ ਪੁਲੀਸ ਰਾਹੀਂ ਵਿਦਿਆਰਥੀਆਂ ਨੂੰ ਫਿਲਮ ਦੀ ਸਕਰੀਨਿੰਗ ਕਰਨ ਤੋਂ ਰੋਕਿਆ ਜਾ ਰਿਹਾ ਹੈ ਕਈ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਤੇ ਨਜਾਇਜ਼ ਪਰਚੇ ਦਰਜ ਕੀਤੇ ਗਏ ਹਨ ਅਤੇ ਵਿਦਿਆਰਥੀਆਂ ਨੂੰ ਤੰਗ ਪ੍ਰੇਸਾਨ ਕੀਤਾ ਗਿਆ ਹੈ।
ਯੂਨੀਵਰਸਿਟੀਆਂ ਵਿਚਾਰ ਚਰਚਾਵਾਂ ਤੇ ਵਾਦ – ਵਿਵਾਦ ਦੇ ਕੇਂਦਰ ਹਨ ਜਿਨ੍ਹਾਂ ਵਿੱਚ ਸਮਾਜ ਦੀਆਂ ਸਮੱਸਿਆਂਵਾਂ ਦੇ ਹੱਲ ਲੱਭੇ ਜਾਂਦੇ ਹਨ ਪ੍ਰੰਤੂ ਮੋਦੀ ਸਰਕਾਰ ਵੱਲੋਂ ਫ਼ਿਰਕੂ ਫਾਸ਼ੀਵਾਦੀ ਏਜੰਡੇ ਰਾਹੀਂ ਲਗਾਤਾਰ ਯੂਨੀਵਰਸਿਟੀਆਂ ਦੀ ਜਮਹੂਰੀ ਸਪੇਸ ਨੂੰ ਖਤਮ ਕੀਤਾ ਜਾ ਰਿਹਾ ਹੈ ਜਿਸਦਾ ਹਰ ਇੱਕ ਜਮਹੂਰੀਅਤ ਪਸੰਦ ਵਿਅਕਤੀ ਨੂੰ ਵਿਰੋਧ ਕਰਨਾ ਚਾਹੀਦਾ ਹੈ
ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਮੰਗ ਕਰਦੀ ਹੈ ਕਿ ਭਾਰਤ ਵਿਚ ਜਮਹੂਰੀਅਤ ਨੂੰ ਖਤਮ ਕਰਨ ਤਹਿਤ ਬੋਲਣ ਤੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਇਹ ਵਰਤਾਰਾ ਬੰਦ ਹੋਵੇ, ਹਿਰਾਸਤ ਵਿਚ ਲਏ ਵਿਦਿਆਰਥੀ ਰਿਹਾ ਕੀਤੇ ਜਾਣ, ਯੂਨੀਵਰਸਿਟੀ ਪ੍ਰਸ਼ਾਸ਼ਨਾ ਵੱਲੋਂ ਸਸਪੈਂਡ ਕੀਤੇ ਵਿਦਿਆਰਥੀ ਬਹਾਲ ਕੀਤੇ ਜਾਣ।
ਇਸ ਮੌਕੇ ਕਾਲਜ ਕਮੇਟੀ ਪ੍ਰਧਾਨ ਸੁਖਚੈਨ ਸਿੰਘ ਪੁੰਨਾਵਾਲ, ਗੁਰਜਿੰਦਰ ਸਿੰਘ ਬਿੱਟੂ, ਹਰਪ੍ਰੀਤ ਸਿੰਘ, ਅਮਨਦੀਪ ਕੌਰ, ਕਮਲਦੀਪ ਕੌਰ, ਰਮਨਦੀਪ ਕੌਰ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,187FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...