Friday, April 26, 2024

ਵਾਹਿਗੁਰੂ

spot_img
spot_img

ਦੇਸ਼ ਭਗਤ ਯਾਦਗਾਰ ਹਾਲ ਮਿਊਜ਼ੀਅਮ ਵੇਖਣ ਪੁੱਜੇ ਵਿਦਿਆਰਥੀ, ਕਮੇਟੀ ਨੇ ਅਧਿਆਪਕਾਂ ਦਾਕੀਤਾ ਨਿੱਘਾ ਸਨਮਾਨ

- Advertisement -

ਯੈੱਸ ਪੰਜਾਬ
ਜਲੰਧਰ, 5 ਅਗਸਤ, 2022:
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਸੂਰਪੁਰ (ਜਲੰਧਰ) ਦੇ ਵਿਦਿਆਰਥੀਆਂ ਅਤੇ ਨਾਟਕ ਗਰੁੱਪ ਨੇ ਅੰਗਰੇਜ਼ੀ ਦੇ ਲੈਕਚਰਾਰ ਸ੍ਰੀ ਪ੍ਰਦੀਪ ਸਿੰਘ ਦੀ ਅਗਵਾਈ ’ਚ ਦੇਸ਼ ਭਗਤ ਯਾਦਗਾਰ ਹਾਲ ਦੀ ਲਾਇਬਰੇਰੀ, ਮਿਊਜ਼ੀਅਮ, ਵੱਖ-ਵੱਖ ਸੈਮੀਨਰ ਹਾਲ ਅਤੇ ਹੋਮ ਥੀਏਟਰ ਬਾਰੇ ਜਾਣਕਾਰੀ ਹਾਸਲ ਕਰਦਿਆਂ ਆਜ਼ਾਦੀ ਸੰਗਰਾਮ ਦੇ ਮਹਾਨ ਦੇਸ਼ ਭਗਤਾਂ ਨੂੰ ਸਿਜਦਾ ਕੀਤਾ।

ਵਿਦਿਆਰਥੀਆਂ ਨੇ ਬਹੁਤ ਹੀ ਨੀਝ ਨਾਲ ਮਿਊਜ਼ੀਅਮ ਦੀਆਂ ਤਸਵੀਰਾਂ ਅਤੇ ਇਤਿਹਾਸਕ ਵਸਤਾਂ ਬਾਰੇ ਜਾਨਣ ਸਮਝਣ ’ਚ ਦਿਲਚਸਪੀ ਲਈ।

ਸ੍ਰੀ ਪ੍ਰਦੀਪ ਸਿੰਘ, ਉਹਨਾਂ ਦੇ ਨਾਲ ਆਏ ਰਮਨ ਅਤੇ ਮਾਨਵਤਾ ਕਲਾ ਮੰਚ ਨਗਰ (ਪਲਸ ਮੰਚ) ਦੇ ਨਿਰਦੇਸ਼ਕ ਜਸਵਿੰਦਰ ਪੱਪੀ ਨੂੰ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਕਿਤਾਬਾਂ ਦੇ ਸੈੱਟ ਭੇਂਟ ਕਰਕੇ ਸਨਮਾਨਤ ਕੀਤਾ ਗਿਆ।

ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਨਾਲ ਵਿਚਾਰ-ਚਰਚਾ ਕਰਦਿਆਂ ਕਮੇਟੀ ਦੇ ਮੀਤ ਪ੍ਰਧਾਨ ਸੀਤਲ ਸਿੰਘ ਸੰਘਾ, ਲਾਇਬਰੇਰੀ ਦੇ ਕਨਵੀਨਰ ਸੁਰਿੰਦਰ ਕੁਮਾਰੀ ਕੋਛੜ, ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਗ਼ਦਰ ਪਾਰਟੀ ਦੇ ਇਤਿਹਾਸ, ਨਿਸ਼ਾਨਿਆਂ, ਕੁਰਬਾਨੀਆਂ ਅਤੇ ਪ੍ਰਸੰਗਕਤਾ ਉਪਰ ਚਾਨਣ ਪਾਇਆ।

ਕਮੇਟੀ ਆਗੂਆਂ ਨੇ ਵਿਸ਼ੇਸ਼ ਕਰਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਦਾ ਭਵਿੱਖ ਗੰਭੀਰ ਚੁਣੌਤੀਆਂ ਲੈ ਕੇ ਆ ਰਿਹਾ ਹੈ। ਇਸ ਲਈ ਆਪਣੇ ਮਹਾਨ ਇਤਿਹਾਸ ਤੋਂ ਰੌਸ਼ਨੀ ਲੈ ਕੇ ਉਹਨਾਂ ਦੇ ਅਧੂਰੇ ਕਾਜ਼ ਨੇਪਰੇ ਚਾੜ੍ਹਨ ਲਈ ਉਹਨਾਂ ਨੂੰ ਚੇਤਨ ਹੋਣ ਅਤੇ ਆਪਣੀ ਅਮੀਰ ਵਿਰਾਸਤ ਤੋਂ ਅੱਗੇ ਤੁਰਨ ਦੀ ਲੋੜ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...