ਯੈੱਸ ਪੰਜਾਬ
ਚੰਡੀਗੜ੍ਹ, 4 ਦਸੰਬਰ, 2024
Punjab ਵਿਧਾਨ ਸਭਾ ਦੇ ਸਪੀਕਰ ਸ: Kultar Singh Sandhwan ਨੇ ਸ੍ਰੀ ਦਰਬਾਰ ਸਾਹਿਬ, Amritsar ਦੇ ਪ੍ਰਵੇਸ਼ ਦੁਆਰ ‘ਤੇ ਸੇਵਾ ਕਰ ਰਹੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ Sukhbir Singh Badal ‘ਤੇ ਹਮਲੇ ਨੂੰ ਨਾਕਾਮ ਕਰਨ ਲਈ Punjab Police ਦੀ ਤੁਰੰਤ ਕਾਰਵਾਈ ਦੀ ਸ਼ਲਾਘਾ ਕੀਤੀ ਹੈ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. Sandhwan ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਗੁਰੂ ਘਰ ਵਿੱਚ ਹਰ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦਾ ਹੈ ਅਤੇ ਗੁਰੂ ਘਰ ਦਾ ਸਤਿਕਾਰ ਅਤਿਅੰਤ ਹੈ। ਉਨ੍ਹਾਂ ਇਸ ਘਟਨਾ ਨੂੰ ਅਤਿ ਨਿੰਦਣਯੋਗ ਦੱਸਦਿਆਂ ਇਸ ਦੀ ਨਿਖੇਧੀ ਕੀਤੀ।
ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਪੁਲਿਸ ਇਸ ਪਵਿੱਤਰ ਅਸਥਾਨ ‘ਤੇ ਹਮਲੇ ਨੂੰ ਟਾਲਣ ਲਈ ਕੀਤੀ ਗਈ ਚੌਕਸੀ ਕਾਰਵਾਈ ਲਈ ਪ੍ਰਸ਼ੰਸਾ ਦੀ ਹੱਕਦਾਰ ਹੈ।