ਯੈੱਸ ਪੰਜਾਬ
ਅੰਮ੍ਰਿਤਸਰ, 4 ਦਸੰਬਰ, 2024
Bharatiya Janata Party ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ Arvind Khanna ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸ੍ਰ: Sukhbir Singh Badal *ਤੇ ਸ਼੍ਰੀ ਦਰਬਾਰ ਸਾਹਿਬ ਵਿੱਚ ਹੋਇਆ ਹਮਲਾ ਸੂਬੇ ਲਈ ਚਿੰਤਾ ਦਾ ਵਿਸ਼ਾ ਹੈ। ਇਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਦੇ ਕਾਰਨ ਹੀ Punjab ਦੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਬੇਹੱਦ ਸੁਰੱਖਿਆ ਵਾਲੇ ਸ਼੍ਰੀ ਦਰਬਾਰ ਸਾਹਿਬ ਵਿੱਚ ਅਜਿਹੀ ਘਟਨਾ ਦਾ ਵਾਪਰਣਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗੈਂਗਸਟਰਾਂ ਅਤੇ ਹੋਰ ਗੈਰਸਮਾਜੀ ਤੱਤਾਂ ਨੂੰ ਖੁੱਲ ਦਿੱਤੀ ਹੋਈ ਹੈ।
ਸ਼੍ਰੀ ਖੰਨਾ ਨੇ ਕਿਹਾ ਕਿ ਇਸ ਗੱਲ ਦੀ ਜਾਂਚ ਹੋਣੀ ਜਰੂਰੀ ਹੈ ਕਿ ਜੈਡ ਪਲੱਸ ਸੁਰੱਖਿਆ ਵਾਲੇ ਆਗੂ ਦੀ ਸੁਰੱਖਿਆ ਵਿੱਚ ਕੁਤਾਹੀ ਕਿਵੇਂ ਹੋਈ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਤੋਂ ਜਾਪਦਾ ਹੈ ਕਿ ਇਸ ਹਮਲੇ ਪਿੱਛੇ ਕੋਈ ਨਾ ਕੋਈ ਸੋਚੀ ਸਮਝੀ ਚਾਲ ਹੈ। ਜਿਸ ਦਾ ਖੁਲਾਸਾ ਉੱਚ ਪੱਧਰੀ ਜਾਂਚ ਤੋਂ ਬਾਅਦ ਹੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਬਾਦਲ ਨਾਲ ਵਾਪਰੀ ਇਸ ਘਟਨਾ ਨੇ ਸੂਬੇ ਦੇ ਅਮਨ ਪਸੰਦ ਲੋਕਾਂ ਲਈ ਚਿੰਤਾ ਖੜ੍ਹੀ ਕਰ ਦਿੱਤੀ ਹੈ।ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ ਅਤੇ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਰੱਬ ਭਰੋਸੇ ਹੀ ਹੈ।