Thursday, December 5, 2024
spot_img
spot_img
spot_img
spot_img

Sukhbir Badal ’ਤੇ ਹਮਲੇ ਦਾ ਮਕਸਦ Punjab ਵਿੱਚ Akali Dal ਦੀ ਆਧੁਨਿਕ ਲੀਡਰਸ਼ਿਪ ਨੂੰ ਖ਼ਤਮ ਕਰਨਾ: Majithia

ਯੈੱਸ ਪੰਜਾਬ
ਅੰਮ੍ਰਿਤਸਰ, 4 ਦਸੰਬਰ, 2024

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ Sukhbir Singh Badal ’ਤੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਹੋਏ ਕਾਤਲਾਨਾ ਹਮਲੇ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਪਾਰਟੀ ਨੇ Conngress Party ਤੇ ਇਸਦੇ ਸੀਨੀਅਰ ਆਗੂ ਸਰਦਾਰ ਸੁਖਜਿੰਦਰਸਿੰਘ ਰੰਧਾਵਾ ’ਤੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਅਤਿਵਾਦੀ ਨਰਾਇਣ ਦੇ ਚੌੜਾ ਦੀ ਪੁਸ਼ਨ ਪਨਾਹੀ ਕਰਨ ਅਤੇ Aam Aadmi Party (AAP) ’ਤੇ ਇਹ ਹਮਲਾ ਹੋਣ ਦੇਣ ਦੇ ਦੋਸ਼ ਲਗਾਏ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਸਰਦਾਰ Bikram Singh Majithia ਨੇ ਕਿਹਾ ਕਿ ਇਸ ਕਾਤਲਾਨਾ ਹਮਲੇ ਦਾ ਮਕਸਦ ਪੰਜਾਬ ਵਿਚ ਆਧੁਨਿਕ ਅਕਾਲੀ ਲੀਡਰਸ਼ਿਪ ਨੂੰ ਖ਼ਤਮ ਕਰਨਾ ਅਤੇ ਸਰਹੱਦੀ ਸੂਬੇ ਵਿਚ ਫਿਰਕੂ ਵੱਖਰੇਵੇਂ ਪਾ ਕੇ ਸਰਹੱਦੀ ਸੂਬੇ ਦੀ ਸ਼ਾਂਤੀ ਭੰਗ ਕਰਨਾ ਸੀ। ਉਹਨਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਇਸ ਸਾਰੀ ਕਾਰਵਾਈ ਪਿੱਛੇ ਸਾਜ਼ਿਸ਼ ਬੇਨਕਾਬ ਕਰਨ ਲਈ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਹੋਣੀ ਚਾਹੀਦੀ ਹੈ।

ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਗੁਰੂ ਰਾਮਦਾਸ ਦੀ ਅਪਾਰ ਬਖਸ਼ਿਸ਼ ਨਾਲ ਸਰਦਾਰ ਸੁਖਬੀਰ ਸਿੰਘ ਬਾਦਲ ਬਚ ਗਏ ਹਨ ਤੇ ਉਹ ਗੋਲੀ ਚੱਲਣ ਦੇ ਬਾਵਜੂਦ ਆਪਣੀ ਸੇਵਾ ਸੰਪੂਰਨ ਕਰ ਰਹੇ ਹਨ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਇਹ ਸੇਵਾ ਲਗਾਤਾਰ ਜਾਰੀ ਹੈ। ਉਹਨਾਂ ਕਿਹਾ ਕਿ ਅਸੀਂ ਇਹਨਾਂ ਬੁਜ਼ਦਿਲ ਹਮਲਿਆਂ ਨਾਲ ਡਰਨ ਵਾਲੇ ਨਹੀਂ ਹਾਂ।

ਮੁੱਖ ਮੰਤਰੀ ਭਗਵੰਤ ਮਾਨ ’ਤੇ ਵਰ੍ਹਦਿਆਂ ਤੇ ਮੁਲਜ਼ਮ ਨੂੰ ਫੜਨ ਦੇ ਝੂਠੇ ਦਾਅਵੇ ਕਰਨ ਦੀ ਨਿਖੇਧੀ ਕਰਦਿਆਂ ਸਰਦਾਰ ਮਜੀਠੀਆ ਨੇ ਵੀਡੀਓ ਸਬੂਤ ਵੀ ਪੇਸ਼ ਕੀਤੇ ਕਿ ਸੂਬਾ ਪੁਲਿਸ ਤਾਂ ਅਪਰਾਧ ਵਾਲੀ ਥਾਂ ਦੇ ਨੇੜੇ ਤੇੜੇ ਵੀ ਨਹੀਂ ਸੀ ਤੇ ਅਤਿਵਾਦੀ ਨੂੰ ਅਕਾਲੀ ਆਗੂ ਦੇ ਨੇੜੇ ਢੁਕਣ ਦਿੱਤਾ ਗਿਆ ਹਾਲਾਂਕਿ ਪੰਜਾਬ ਪੁਲਿਸ ਦਾਅਵੇ ਕਰ ਰਹੀ ਹੈ ਕਿ ਹਮਲਾਵਰ ਪੁਲਿਸ ਦੀ ਨਿਗਰਾਨੀ ਹੇਠ ਸੀ। ਉਹਨਾਂ ਕਿਹਾ ਕਿ ਇਸ ਸਭ ਤੋਂ ਸੰਕੇਤ ਮਿਲਦੇ ਹਨ ਕਿ ਇਹ ਹਮਲਾ ਗਿਣੀ ਮਿਥੀ ਯੋਜਨਾ ਦਾ ਹਿੱਸਾ ਸੀ ਤੇ ਹਮਲਾਵਰ ਆਈ ਐਸ ਆਈ ਤੇ ਏਜੰਸੀਆਂ ਦਾ ਬੰਦਾ ਹੈ ਜੋ ਸੁਖਜਿੰਦਰ ਸਿੰਘ ਰੰਧਾਵਾ ਦਾ ਨਜ਼ਦੀਕੀ ਹੈ।

ਉਹਨਾਂ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਨਿੱਜੀ ਸੁਰੱਖਿਆ ਅਫਸਰ ਜਸਬੀਰ ਸਿੰਘ ਵੱਲੋਂ ਹਮਲੇ ਨੂੰ ਅਸਫਲ ਬਣਾਉਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਸਰਦਾਰ ਜਸਬੀਰ ਸਿੰਘ ਪਿਛਲੇ 20 ਸਾਲਾਂ ਤੋਂ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਸੁਰੱਖਿਆ ਦਸਤੇ ਦਾ ਹਿੱਸਾ ਹਨ ਤੇ ਬਾਦਲ ਪਰਿਵਾਰ ਦੇ ਮੈਂਬਰ ਹਨ।

ਹਮਲਾਵਰ ਨਰਾਇਣ ਸਿੰਘ ਚੌੜਾ ਦੇ ਵੇਰਵੇ ਸਾਂਝੇ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਚੌੜਾ ਇਕ ਖ਼ਤਰਨਾਕ ਅਤਿਵਾਦੀ ਹੈ ਜਿਸ ਕੋਲੋਂ ਬੰਬ, ਐਮ ਪੀ 5 ਮਸ਼ੀਨ ਗੰਨ ਤੇ ਏ ਕੇ 47 ਰਾਈਫਲਾਂ ਬਰਾਮਦ ਕੀਤੀਆਂ ਗਈਆਂ ਹਨ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਨਰਾਇਣ ਸਿੰਘ ਚੌੜਾ ਜੋ ਨਰਿੰਦਰ ਸਿੰਘ ਚੌੜਾ ਦਾ ਭਰਾ ਹੈ। ਉਹਨਾਂ ਕਿਹਾ ਕਿ ਕਾਂਗਰਸ ਦੇ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਨਰਿੰਦਰ ਨੂੰ ਸਰਬਸੰਮਤੀ ਨਾਲ ਪੰਚਾਇਤ ਸੰਮਤੀ ਦਾ ਚੇਅਰਮੈਨ ਬਣਵਾਇਆ ਸੀ।

ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਪਾਰਟੀ ਦੇ ਰਾਜਕਾਲ ਵੇਲੇ ਨਰਾਇਣ ਚੌੜਾ ਦੇ ਖਿਲਾਫ ਦੋ ਕੇਸ ਰੱਦ ਕੀਤੇ ਗਏ ਸਨ ਤੇ ਉਸਨੂੰ 2018 ਵਿਚ ਉਦੋਂ ਜੇਲ੍ਹ ਵਿਚੋਂ ਰਿਹਾਅ ਕੀਤਾ ਗਿਆ ਸੀ ਜਦੋਂ ਰੰਧਾਵਾ ਕਾਂਗਰਸ ਪਾਰਟੀ ਦੇ ਮੰਤਰੀ ਸਨ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਰੰਧਾਵਾ ਨੇ ਸਿੱਖਸ ਫਾਰ ਜਸਟਿਸ (ਐਸ ਐਫ ਜੇ) ਦੇ ਨਜ਼ਦੀਕੀਆਂ ਨੂੰ ਉਤਸ਼ਾਹਿਤ ਕੀਤਾ।

ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਭਗਵੰਤ ਮਾਨ ਗ੍ਰਹਿ ਮੰਤਰੀ ਵਜੋਂ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਏ ਹਨ। ਉਹਨਾਂ ਕਿਹਾ ਕਿ ਸੂਬੇ ਦੇ ਡੀਜੀ ਪੀ ਤੇ ਅੰਮ੍ਰਿਤਸਰ ਦੇ ਪੁਲਿਸ ਮੁਖੀ ਨੂੰ ਕਈ ਸਵਾਲਾਂ ਦੇ ਜਵਾਬ ਦੇਣੇ ਪੈਣਗੇ। ਉਹਨਾਂ ਕਿਹਾ ਕਿ ਪੁਲਿਸ ਇਸ ਗੱਲ ਦਾ ਜਵਾਬ ਦੇਵੇ ਕਿ ਇਕ ਖ਼ਤਰਨਾਕ ਅਤਿਵਾਦੀ ਨੂੰ ਦੋ ਦਿਨਾਂ ਤੱਕ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਕਿਵੇਂ ਘੁੰਮਣ ਦਿੱਤਾ ਗਿਆ ਅਤੇ ਉਸਨੂੰ ਪਹਿਲਾਂ ਕਿਉਂ ਨਹੀਂ ਫੜਿਆ ਗਿਆ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਇਹ ਵੀ ਦੱਸੇ ਕਿ ਉਸਨੇ ਹਮਲਾਵਰ ਨੂੰ ਸਰਦਰ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕ ਆ ਕੇ ਨੇੜਿਓਂ ਗੋਲੀ ਮਾਰਨ ਲਈ ਮੌਕਾ ਕਿਉਂ ਦਿੱਤਾ ?

ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਪੁਲਿਸ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕਰ ਸਕੀ ਸੀ ਤੇ ਇਸ ਵੱਲੋਂ ਇੰਟੈਲੀਜੈਂਸ ਹੈਡਕੁਆਰਟਰ ’ਤੇ ਹਮਲੇ ਦੇ ਨਾਲ-ਨਾਲ ਗੈਂਗਸਟਰ ਲਾਰੰਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਵਿਚ ਇੰਟਰ‌ਵਿਊ ਦੇ ਮਾਮਲੇ ਵਿਚ ਵੀ ਕਿਉਂ ਕਾਰਵਾਈ ਨਹੀਂ ਕੀਤੀ ਜਾ ਸਕੀ। ਉਹਨਾਂ ਕਿਹਾ ਕਿ ਹੁਣ ਹਾਲਾਤ ਇਹ ਹੈ ਕਿ ਅੱਜ ’ਗੁਰੂ ਦੇ ਸਿੱਖ’ ਜੋ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਮੁਤਾਬਕ ਗੁਰੂ ਘਰ ਦੀ ਸੇਵਾ ਕਰ ਰਹੇ ਹਨ, ਨੂੰ ਇਹ ਸੇਵਾ ਕਰਨ ਨਹੀਂ ਦਿੱਤੀ ਜਾ ਰਹੀ। ਉਹਨਾਂ ਕਿਹਾ ਕਿ ਫਿਰ ਅਜਿਹੇ ਹਾਲਾਤ ਪੰਜਾਬੀ ਕਿਵੇਂ ਸੁਰੱਖਿਅਤ ਹੋਣਗੇ ?

ਸਰਦਾਰ ਮਜੀਠੀਆ ਨੇ ਇਹ ਵੀ ਸਪਸ਼ਟ ਕੀਤਾ ਕਿ ਸ੍ਰੀ ਹਰਿਮੰਦਿਰ ਸਾਹਿਬ ਵਿਚ ਅਜਿਹਾ ਹਮਲਾ ਕਰਨ ਵਾਲੇ ਨੂੰ ਸਿੱਖ ਨਹੀਂ ਆਖਿਆ ਜਾ ਸਕਦਾ। ਉਹਨਾਂ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਮੁੜ ਸਿਰ ਚੁੱਕਣ ਦੀ ਆਗਿਆ ਦੇਣ ਨਾਲ ਸਾਡੇ ਸਰਹੱਦੀ ਸੂਬੇ ਲਈ ਖ਼ਤਰਨਾਕ ਹਾਲਾਤ ਸਾਬਤ ਹੋਣਗੇ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ