- Advertisement -
ਯੈੱਸ ਪੰਜਾਬ
ਚੰਡੀਗੜ੍ਹ, 25 ਮਈ, 2024
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਸ: ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਹੈ।
ਉਹਨਾਂ ਖ਼ਿਲਾਫ਼ ਇਹ ਕਾਰਵਾਈ ਪਾਰਟੀ ਦੇ ਸਕੱਤਰ ਜਨਰਲ ਸ: ਬਲਵਿੰਦਰ ਸਿੰਘ ਭੂੰਦੜ ਵੱਲੋਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ ਗਿਆ ਹੈ। ਉਹਨਾਂ ’ਤੇ ਦੋਸ਼ ਹੈ ਕਿ ਉਹ ਪਾਰਟੀ ਦੇ ਖ਼ਡੂਰ ਸਾਹਿਬ ਤੋਂ ਉਮੀਦਵਾਰ ਸ: ਵਿਰਸਾ ਸਿੰਘ ਵਲਟੋਹਾ ਦਾ ਵਿਰੋਧ ਕਰਦੇ ਹੋਏ ਪਾਰਟੀ ਵਿਰੋਧੀ ਸਰਗਰਮੀਆਂ ਕਰ ਰਹੇ ਸਨ।
ਦਿਲਚਸਪ ਇਹ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਤਾਪ ਸਿੰਘ ਕੈਰੋਂ ਦੇ ਬੇਟੇ ਸ: ਆਦੇਸ਼ ਪ੍ਰਤਾਪ ਸਿੰਘ ਕੈਰੋਂ ਸਾਬਕਾ ਮੁੱਖ ਮੰਤਰੀ ਮਰਹੂਮ ਸ: ਪ੍ਰਕਾਸ਼ ਸਿੰਘ ਬਾਦਲ ਦੇ ਦਾਮਾਦ ਅਤੇ ਅਕਾਲੀ ਦਲ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਦੇ ਬਹਿਨੋਈ ਹਨ। ਉਹ ਅਕਾਲੀ ਸਰਕਾਰ ਸਮੇਂ ਕੈਬਨਿਟ ਮੰਤਰੀ ਰਹੇ ਹਨ।
- Advertisement -