Saturday, May 4, 2024

ਵਾਹਿਗੁਰੂ

spot_img
spot_img

ਸੁਖ਼ਬੀਰ ਬਾਦਲ ਵੱਲੋਂ ਐੱਸ.ਓ.ਆਈ.ਦੇ ਜਥੇਬੰਦਕ ਢਾਂਚੇ ਦਾ ਐਲਾਨ, ਜ਼ੋਨ ਪ੍ਰਧਾਨ ਅਤੇ ਬੁਲਾਰੇ ਵੀ ਨਿਯੁਕਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 23 ਅਪ੍ਰੈਲ, 2024

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਐਸ.ਓ.ਆਈ ਦੇ ਕੋਆਰਡੀਨੇਟਰ ਸ. ਗੁਰਪ੍ਰੀਤ ਸਿੰਘ ਰਾਜੂਖੰਨਾਂ ਅਤੇ ਐਸ.ਓ.ਆਈ ਦੇ ਪ੍ਰਧਾਨ ਸ. ਰਣਬੀਰ ਸਿੰਘ ਢਿੱਲੋਂ ਨਾਲ ਸਲਾਹ ਮਸ਼ਵਰਾ ਕਰਕੇ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਓ.ਆਈ ਦੇ ਕੋਆਰਡੀਨੇਟਰ ਸ. ਗੁਰਪ੍ਰੀਤ ਸਿੰਘ ਰਾਜੁਖੰਨਾ ਅਤੇ ਪ੍ਰਧਾਨ ਸ. ਰਣਬੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਅੱਜ ਦੇ ਜਥੇਬੰਦਕ ਢਾਂਚੇ ਵਿੱਚ ਪਿਛਲੇ ਲੰਮੇ ਸਮੇ ਤੋਂ ਮਿਹਨਤ ਕਰ ਰਹੇ ਨੌਂਜਵਾਨਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪੰਜਾਬ ਨੂੰ 5 ਜੋਨਾਂ ਵਿੱਚ ਵੰਡ ਕੇ ਜੋਨਲ ਪ੍ਰਧਾਨ ਬਣਾੲੈ ਗਏ ਹਨ। ਮਾਲਵੇ ਦਾ ਵੱਡਾ ਇਲਾਵਾ ਹੋਣ ਕਰਕੇ ਇਸ ਨੂੰ ਤਿੰਨ ਭਾਗਾਂ ਵਿੱਚ ਵੰਡਿਆ ਗਿਆ ਹੈ।

ਅੱਜ ਜਿਹਨਾਂ ਆਗੂਆਂ ਨੂੰ ਜੋਨ ਵਾਈਜ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਮਾਲਵਾ ਜੋਨ-1 ਦਾ ਪ੍ਰਧਾਨ ਸ. ਜਸ਼ਨਪ੍ਰੀਤ ਸਿੰਘ ਅੋਲਖ ਨੂੰ ਬਣਾਇਆ ਗਿਅ ਹੈ ਅਤੇ ਇਸ ਵਿੱਚ ਜਿਲਾ ਫਾਜਲਿਕਾ, ਫਿਰੋਜਪੁਰ, ਫਰੀਦਕੋਟ, ਸ਼੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਜਿਲਾ ਮਾਨਸਾ ਨੂੰ ਸ਼ਾਮਲ ਕੀਤਾ ਗਿਆ ਹੈ।

ਮਾਲਵਾ ਜੋਨ-2 ਦਾ ਪ੍ਰਧਾਨ ਸ. ਮਨਪ੍ਰੀਤ ਸਿੰਘ ਮੰਨੂ ਨੂੰ ਬਣਾਇਆ ਗਿਆ ਹੈ ਅਤੇ ਇਸ ਜੋਨ ਵਿੱਚ ਜਿਲਾ ਮੋਗਾ, ਜਗਰਾਉਂ ਪੁਲਿਸ ਜਿਲਾ, ਲੁਧਿਆਣਾ, ਮਲੇਰੋਕਟਲਾ ਅਤੇ ਪੁਲਿਸ ਜਿਲਾ ਖੰਨਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸੇ ਤਰਾਂ ਮਾਲਵਾ ਜੋਨ-3 ਦਾ ਪ੍ਰਧਾਨ ਸ. ਗੁਰਕੀਰਤ ਸਿੰਘ ਪਨਾਗ ਨੂੰ ਬਣਾਇਆ ਗਿਆ ਹੈ ਅਤੇ ਜਿਸ ਵਿੱਚ ਜਿਲਾ ਰੋਪੜ, ਮੋਹਾਲੀ, ਫਹਿਤਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਅਤੇ ਬਰਨਾਲਾ ਨੂੰ ਸ਼ਾਮਲ ਕੀਤਾ ਗਿਆ ਹੈ।

ਮਾਝਾ ਜੋਨ ਦਾ ਪ੍ਰਧਾਨ ਸ. ਅਮਨਪ੍ਰੀਤ ਸਿੰਘ ਹੈਰੀ ਨੂੰ ਬਣਾਇਆ ਗਿਆ ਹੈ। ਦੋਆਬਾ ਜੋਨ ਦਾ ਪ੍ਰਧਾਨ ਸ. ਸੁਖਜਿੰਦਰ ਸਿੰਘ ਔਜਲਾ ਨੂੰ ਨਿਯੁਕਤ ਕੀਤਾ ਗਿਆ ਹੈ। ਚੰਡੀਗੜ੍ਹ ਯੂ.ਟੀ ਜੋਨ ਦਾ ਪ੍ਰਧਾਨ ਸ. ਹਰਮਨਦੀਪ ਸਿੰਘ ਰੰਧਾਵਾ ਨੂੰ ਬਣਾਇਆ ਗਿਆ ਹੈ। ਉਹਨਾਂ ਦੱਸਿਆ ਕਿ ਜਿਲਾ ਬਠਿੰਡਾ ਸ਼ਹਿਰੀ ਦਾ ਐਸ.ਓ.ਆਈ ਦਾ ਪ੍ਰਧਾਨ ਸ੍ਰੀ ਡਾਇਮੰਡ ਖੰਨਾ ਨੂੰ ਬਣਾਇਆ ਗਿਆ ਹੈ। ਇਸੇ ਤਰਾਂ ਬੀਬਾ ਸ਼ਰਿਸ਼ਟੀ ਜੈਨ, ਸ. ਕਰਨਵੀਰ ਸਿੰਘ ਅਤੇ ਸ. ਹਰਸ਼ਦੀਪ ਸਿੰਘ ਨੂੰ ਐੇਸ.ਓ.ਆਈ ਦੇ ਬੁਲਾਰੇ ਨਿਯੁਕਤ ਕੀਤਾ ਗਿਆ ਹੈ।

ਜਿਹਨਾਂ ਨੌਂਜਵਾਨਾਂ ਨੂੰ ਐਸ.ਓ.ਆਈ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਅਕੇਸ਼ਕਮਲਜੀਤ ਸਿੰਘ, ਸ. ਗੁਰਨੂਰ ਸਿੰਘ ਕਾਂਡਾ, ਸ. ਜਤਿੰਦਰਪਾਲ ਸਿੰਘ ਜੇ.ਪੀ ਬਰਾੜ, ਸ਼੍ਰੀ ਸ਼ੰਮੀ ਕੰਗ, ਸ. ਹਰਕਮਲ ਸਿੰਘ ਭੂਰੇਗਿੱਲ ਅਤੇ ਸ਼ ਮਨਿੰਦਰਜੀਤ ਸਿੰਘ ਵੜੈਚ ਦੇ ਨਾਮ ਸ਼ਾਮਲ ਹਨ।

ਉਹਨਾਂ ਦੱਸਿਆ ਕਿ ਜਿਹਨਾਂ ਨੌਂਜਵਾਨਾਂ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਤਰਨਦੀਪ ਸਿੰਘ ਚੀਮਾ, ਸ. ਗੁਰਸ਼ਾਨ ਸਿੰਘ ਧਾਲੀਵਾਲ, ਸ. ਗੁਰਬਾਜ਼ ਸਿੰਘ ਬਾਠ, ਸ. ਮਨਜੋਤ ਸਿੰਘ, ਸ. ਅਨਮੋਲਦੀਪ ਸਿੰਘ ਬਰਾੜ ਅਤੇ ਸ. ਸਿਮਰਨਜੀਤ ਸਿੰਘ ਪਟਿਆਲਵੀ ਦੇ ਨਾਮ ਸ਼ਾਮਲ ਹਨ।

ਜਿਹਨਾਂ ਨੌਂਜਵਾਨਾਂ ਨੂੰ ਐਸ.ਓ.ਆਈ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਕੁਲਦੀਪ ਸਿੰਘ, ਸ. ਜਸ਼ਨਦੀਪ ਸਿੰਘ ਜਵੰਧਾ, ਸ. ਸੁਖਬੀਰ ਸਿੰਘ ਅਤੇ ਸ. ਜਸ਼ਨਦੀਪ ਸਿੰਘ ਸੰਧੂ ਦੇ ਨਾਮ ਸ਼ਾਮਲ ਹਨ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...