Wednesday, October 2, 2024
spot_img
spot_img
spot_img
spot_img
spot_img

ਸੁਖ਼ਬੀਰ ਬਾਦਲ ਵੱਲੋਂ ਵੱਡਾ ਫ਼ੈਸਲਾ: ਅਕਾਲੀ ਦਲ ਦੀ ਕੋਰ ਕਮੇਟੀ ਭੰਗ

ਯੈੱਸ ਪੰਜਾਬ
ਚੰਡੀਗੜ੍ਹ, 23 ਜੁਲਾਈ, 2024

ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਭੰਗ ਕਰਨ ਦਾ ਐਲਾਨ ਕਰ ਦਿੱਤਾ ਹੈ।

ਇਸ ਗੱਲ ਦੀ ਜਾਣਕਾਰੀ ਸਾਬਕਾ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਦਿੰਦਿਆਂ ਦੱਸਿਆ ਕਿ ਪਾਰਟੀ ਨੇ ਪਹਿਲਾਂ ਅਕਾਲੀ ਦਲ ਦੀ ਕੋਰ ਕਮੇਟੀ ਭੰਗ ਕਰਨ ਦਾ ਫ਼ੈਸਲਾ ਲਿਆ ਹੈ ਜਿਸ ਮਗਰੋਂ ਹੋਰ ਫ਼ੈਸਲੇ ਵੀ ਲਏ ਜਾਣਗੇ। ਸ: ਚੀਮਾ ਨੇ ਦੱਸਿਆ ਕਿ ਪਾਰਟੀ ਦੀ ਵਰਕਿੰਗ ਕਮੇਟੀ ਨੇ ਇਸ ਸੰਬੰਧੀ ਸਾਰੇ ਅਧਿਕਾਰ ਸ: ਸੁਖ਼ਬੀਰ ਸਿੰਘ ਬਾਦਲ ਨੂੰ ਦੇ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਕੋਰ ਕਮੇਟੀ ਬਾਰੇ ਸ: ਸੁਖ਼ਬੀਰ ਸਿੰਘ ਬਾਦਲ ਦਾ ਇਹ ਵੱਡਾ ਫ਼ੈਸਲਾ ਉਹਨਾਂ ਦੇ ਅਕਾਲ ਤਖ਼ਤ ’ਤੇ ਪੇਸ਼ ਹੋਣ ਤੋਂ ਪਹਿਲਾਂ ਆਇਆ ਹੈ। ਯਾਦ ਰਹੇ ਕਿ ਪਾਰਟੀ ਦੇ ਬਾਗੀ ਧੜੇ ਵੱਲੋੇਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸ: ਸੁਖ਼ਬੀਰ ਸਿੰਘ ਬਾਦਲ ਦੇ ਖ਼ਿਲਾਫ਼ ਕੀਤੀ ਸ਼ਿਕਾਇਤ ਦੇ ਚੱਲਦਿਆਂ ਅਕਾਲ ਤਖ਼ਤ ਦੇ ਜਥੇਦਾਰ ਨੇ ਸ: ਸੁਖ਼ਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਹੋਇਆ ਹੈਅਤੇ ਉਹ ਆਖ਼ ਚੁੱਕੇ ਹਨ ਕਿ ਉਹ ਇੱਕ ਨਿਮਾਣੇ ਸਿੱਖ ਵਾਂਗ ਪੇਸ਼ ਹੋਣਗੇ, ਪਰ ਇਸ ਤੋਂ ਪਹਿਲਾਂ ਇਹ ਫ਼ੈਸਲਾ ਆਇਆ ਹੈ।

ਵਰਨਣਯੋਗ ਹੈ ਕਿ ਬਾਗੀ ਧੜੇ ਦੀ ਅਗਵਾਈ ਕਰ ਰਹੇ ਆਗੂਆਂ ਵਿੱਚੋਂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਆਦਿ ਕੋਰ ਕਮੇਟੀ ਦੇ ਪ੍ਰਮੁੱਖ ਮੈਂਬਰਾਂ ਵਿੱਚ ਸ਼ਾਮਲ ਸਨ, ਜਿਹੜੀ ਹੁਣ ਭੰਗ ਕਰ ਦਿੱਤੀ ਗਈ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ