Thursday, December 5, 2024
spot_img
spot_img
spot_img
spot_img

Sukhbir Singh Badal ‘ਤੇ ਹਮਲਾ ਅਤਿ ਨਿੰਦਣਯੋਗ: Amritsar MP Aujla

ਯੈੱਸ ਪੰਜਾਬ
ਅੰਮ੍ਰਿਤਸਰ, 4 ਦਸੰਬਰ, 2024

ਸੰਸਦ ਮੈਂਬਰ Gurjeet Singh Aujla ਨੇ Akali Dal ਦੇ ਪ੍ਰਧਾਨ Sukhbir Badal ‘ਤੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਓਹਨਾਂ ਦਾ ਕਹਿਣਾ ਹੈ ਕਿ ਕਿਸੇ ਨੂੰ ਵੀ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਹੈ। ਜੇਕਰ ਕਿਸੇ ਨੂੰ ਕੋਈ ਇਤਰਾਜ਼ ਹੈ ਤਾਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਇਤਰਾਜ਼ ਕਰ ਸਕਦਾ ਹੈ।

ਸੰਸਦ ਮੈਂਬਰ Gurjeet Singh Aujla ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਹੁਤ ਡਰਾਉਣੀ ਹੈ। Sukhbir Singh Badal ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਜ਼ਾ ਦਿੱਤੀ ਗਈ ਹੈ ਅਤੇ ਜੇਕਰ ਕਿਸੇ ਨੂੰ ਇਸ ‘ਤੇ ਕੋਈ ਇਤਰਾਜ਼ ਹੈ ਤਾਂ ਉਹ ਖ਼ੁਦ ਜਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਨੂੰ ਵਫ਼ਦ ਨਾਲ ਮਿਲ ਸਕਦਾ ਹੈ, ਪਰ ਅਜਿਹਾ ਕਿਤੇ ਵੀ ਸਹੀ ਨਹੀਂ ਹੈ।

ਸੰਸਦ ਮੈਂਬਰ Gurjeet Singh Aujla ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਜਿਹੀ ਘਟਨਾ ਨਹੀਂ ਵਾਪਰਨੀ ਚਾਹੀਦੀ ਸੀ। ਉਹ ਥਾਂ ਪਰਮ ਹੈ। ਪੁਲੀਸ ਨੇ ਬੜੀ ਮੁਸਤੈਦੀ ਨਾਲ ਇਸ ਨੂੰ ਰੋਕਿਆ ਪਰ ਹੁਣ ਸਰਕਾਰ ਨੂੰ ਇਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਸਾਂਸਦ ਔਜਲਾ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ, ਉਥੇ ਹੀ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਲਈ ਵੀ ਸਖ਼ਤ ਫੈਸਲੇ ਲਏ ਜਾਣ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ