Saturday, April 27, 2024

ਵਾਹਿਗੁਰੂ

spot_img
spot_img

Sukhchain Singh ਹੁਸ਼ਿਆਰਪੁਰ ਨੂੰ Surjit Hockey ਕੋਚਿੰਗ ਕੈਂਪ ਦਾ ਬੈਸਟ ਖ਼ਿਡਾਰੀ ਐਲਾਨਿਆ

- Advertisement -

ਯੈੱਸ ਪੰਜਾਬ
ਜਲੰਧਰ 27 ਨਵੰਬਰ, 2020 –
ਸਥਾਨਕ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਚੱਲ ਰਹੇ ਸੁਰਜੀਤ ਹਾਕੀ ਕੋਚਿੰਗ ਕੈਂਪ ਦੇ 65ਵੈਂ ਦਿਨ ਹੁਸ਼ਿਆਰਪੁਰ ਦੇ ਹਾਕੀ ਖਿਡਾਰੀ ਸੁਖਚੈਨ ਸਿੰਘ ਨੂੰ ਹੁਣ ਤੱਕ ਦੇ ਪ੍ਰਦਰਸ਼ਨ ਦੇ ਆਧਾਰ ਉਪਰ ਸੁਰਜੀਤ ਹਾਕੀ ਕੋਚਿੰਗ ਕੈਂਪ ਖਿਡਾਰੀ ਐਲਾਨਿਆ ਗਿਆ ਹੈ ।

ਸੁਰਜੀਤ ਹਾਕੀ ਸੁਸਾਇਟੀ ਦੇ ਸਕੱਤਰ ਇਕਬਾਲ ਸਿੰਘ ਸੰਧੂ ਅਨੂਸਾਰ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਹਾਕੀ ਕੋਚਿੰਗ ਕੈਂਪ ਦੇ ਅੱਜ 65 ਵੇਂ ਦਿਨ ਉਪਰ ਕੈਂਪ ਦੇ ਮੁੱਖ ਕੋਚ ਓਲੰਪਿਅਨ ਰਾਜਿੰਦਰ ਸਿੰਘ, ਕੋਚ ਦਵਿੰਦਰ ਸਿੰਘ, ਕੋਚ ਯਾਦਵਿੰਦਰ ਸਿੰਘ ਜੌਨੀ ਅਤੇ ਇਸ ਹਾਕੀ ਕੋਚਿੰਗ ਕੈਂਪ ਦੇ ਡਾਇਰੈਕਟਰ (ਕੋਚਿੰਗ ਕੈਂਪ) ਸੁਰਿੰਦਰ ਸਿੰਘ ਭਾਪਾ ਵੱਲੋਂ ਭਾਗ ਲੈਣ ਵਾਲੇ ਤਮਾਮ ਖ਼ਿਡਾਰੀਆਂ ਦੀ ਕੈਂਪ ਦੌਰਾਨ ਉਵਰਆਲ ਪ੍ਰਫੋਰਮੈਂਸ ਦੀ ਸਮੀਖਿਆ ਕਰਨ ਉਪਰੰਤ ਸੁਖਚੈਨ ਸਿੰਘ (ਹੁਸ਼ਿਆਰਪੁਰ) ਨੂੰ ਚਲ ਰਹੇ ਸੁਰਜੀਤ ਹਾਕੀ ਕੋਚਿੰਗ ਕੈਂਪ ਦਾ ਹੁਣ ਤੱਕ ਦਾ ਬੈਸਟ ਖਿਡਾਰੀ ਐਲਾਨਿਆ ਗਿਆ ਹੈ ।

ਵਰਨਣਯੋਗ ਹੈ ਕਿ ਸੁਖਚੈਨ ਸਿੰਘ ਹੈ ਰੋਜ ਆਪਣੇ 4 ਹੋਰ ਖ਼ਿਡਾਰੀਆਂ ਨਾਲ ਹੁਸ਼ਿਆਰਪੁਰ ਤੋਂ ਇਸ ਕੈਂਪ ਵਿੱਚ ਭਾਗ ਲੈ ਰਿਹਾ ਹੈ, ਵਿਚ ਅਵੱਲ ਦਰਜੇ ਦਾ ਹਾਕੀ ਦੀ ਕਲਾ ਹੈ । ਸੁਖਚੈਨ ਇਕ ਅਜਿਹਾ ਖਿਡਾਰੀ ਹੈ ਜਿਸ ਵਿਚ ਚੈਂਪੀਅਨ ਮਾਨਸਿਕਤਾ ਹੈ ਜੋ ਉੱਚ ਪੱਧਰਾਂ ਤੇ ਪਹੁੰਚਣ ਲਈ ਜ਼ਰੂਰੀ ਹੈ । 10 ਸਾਲਾਂ ਸੁਖਚੈਨ ਸਿੰਘ ਮੌਜੂਦਾ ਸਮੇਂ ਵਿੱਚ ਮਾਊਂਟ ਕਰਮਲ ਸਕੂਲ, ਹੁਸ਼ਿਆਰਪੁਰ ਦਾ ਚੋਥੀ ਕਲਾਸ ਦਾ ਸਟੂਡੈਂਟ ਹੈ ।

ਇਸ ਮੌਕੇ ਉਪਰ ਨਾਮੀ ਅਲਫ਼ਾ ਹਾਕੀ ਦੇ ਨਿਰਮਾਤਾ ਜਤਿਨ ਮਹਾਜਨ ਨੇ ਸੁਖਚੈਨ ਸਿੰਘ (ਹੁਸ਼ਿਆਰਪੁਰ) ਨੂੰ ਬੈਸਟ ਖਿਡਾਰੀ ਦੇ ਸਰਟੀਫਿਕੇਟ ਦੇ ਨਾਲ ਹਾਕੀ ਦੇਕੇ ਸਨਮਾਨਿਤ ਕੀਤਾ ਗਿਆ ਹੈ । ਉਹਨਾਂ ਨੇ 65 ਦਿਨਾਂ ਤੋਂ ਲਗਾਤਾਰ ਚ ਰਹੇ ਇਸ ਹਾਕੀ ਕੈਂਪ ਵਿੱਚ 14 ਸਾਲ ਤੋਂ ਘੱਟ ਉਮਰ ਦੇ 100 ਤੋਂ ਵੱਧ ਖ਼ਿਡਾਰੀਆਂ ਨੂੰ ਦੇਖਦੇ ਹੋਏ ਸੁਰਜੀਤ ਹਾਕੀ ਕੈਂਪ ਵਿਚ ਭਾਗ ਲੈਣ ਵਾਲੇ ਹਰ ਖਿਡਾਰੀ ਨੂੰ ਅਲਫ਼ਾ ਬ੍ਰਾਂਡ ਦੇ ਕੋਈ ਵੀ ਹਾਕੀ ਪ੍ਰਾਡਕਟ ਨੂੰ ਖਰੀਦਣ ਉਪਰ 50% ਛੋਟ ਦੇਣ ਦਾ ਐਲਾਨ ਕੀਤਾ ਹੈ ।

ਸੁਰਜੀਤ ਹਾਕੀ ਸੁਸਾਇਟੀ ਦੇ ਇਸ ਹਾਕੀ ਕੋਚਿੰਗ ਕੈਂਪ ਦੇ ਡਾਇਰੈਕਟਰ (ਕੋਚਿੰਗ ਕੈਂਪ) ਸੁਰਿੰਦਰ ਸਿੰਘ ਭਾਪਾ ਅਨੁਸਰ ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਸ੍ਰੀ ਘਣਸ਼ਾਮ ਥੋਰੀ, ਡਿਪਟੀ ਕਮਿਸ਼ਨਰ, ਜਲੰਧਰ ਦੀ ਰਹਿਨੁਮਾਈ ਵਿਚ ਜਾਰੀ ਇਹ ਕੋਚਿੰਗ ਕੈਂਪ ਦੇ 65 ਦਿਨ ਪੂਰੇ ਹੋਣ ਉਪਰੰਤ ਇਸ ਕੈਂਪ ਵਿੱਚ 14 ਅਤੇ 19 ਦੀ ਉਮਰ ਵਰਗ ਦੇ100 ਤੋਂ ਵੱਧ ਖਿਡਾਰੀ ਭਾਗ ਲੈ ਰਹੇ ਹਨ, ਜਿਹਨਾਂ ਨੂੰ ਓਲੰਪਿਅਨ ਰਾਜਿੰਦਰ ਸਿੰਘ, ਦਵਿੰਦਰ ਸਿੰਘ ਅਤੇ ਯਾਦਵਿੰਦਰ ਸਿੰਘ ਜੌਨੀ ਵਰਗੇ ਚੰਗੇ ਕੋਚਾਂ ਰਾਹੀਂ ਕੋਚਿੰਗ ਦਿੱਤੀ ਜਾ ਰਹੀ ਹੈ ।

ਉਹਨਾਂ ਅੱਗੇ ਕਿਹਾ ਕਿ ਇਸ ਕੈਂਪ ਵਿੱਚ ਸ਼ਾਮਲ ਹੋਣ ਲਈ ਕੋਈ ਫੀਸ ਨਹੀਂ ਲਈ ਜਾ ਰਹੀ ਅਤੇ ਇਹ ਸਿਖਲਾਈ ਬਿਲਕੁਲ ਮੁਫਤ ਹੈ ।ਭਾਗ ਲੈਣ ਵਾਲੇ ਖਿਡਾਰੀਆਂ ਨੂੰ ਹਾਕੀਆਂ, ਫਲਾਂ ਤੋਂ ਇਲਾਵਾ ਭਿੱਜੇ ਹੋਏ ਬਦਾਮ ਜੋਂ ਟੁੱਟ ਬ੍ਰਦਰਜ਼ ਅਮਰੀਕਾ ਵੱਲੋਂ ਦਿੱਤੇ ਗਏ ਹਨ, ਸਾਰੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਰੋਜ਼ਾਨਾ ਖੁਰਾਕ ਦੇ ਤੌਰ ਤੇ ਦਿੱਤੇ ਜਾ ਰਹੇ ਹਨ ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...