Friday, April 19, 2024

ਵਾਹਿਗੁਰੂ

spot_img
spot_img

ਸੁਰਿੰਦਰ ਕੁਮਾਰ ਸ਼ਿੰਦਾ ਹੁਸ਼ਿਆਰਪੁਰ ਨਗਰ ਨਿਗਮ ਦੇ ਮੇਅਰ ਬਣੇ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵੀ ਹੋਈ ਚੋਣ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 12 ਅਪ੍ਰੈਲ 2021 –
ਸਥਾਨਕ ਨਗਰ ਨਿਗਮ ਵਿੱਚ ਅੱਜ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਮੌਜੂਦਗੀ ’ਚ ਹੋਈ ਮੇਅਰ ਦੀ ਚੋਣ ਦੌਰਾਨ ਵਾਰਡ ਨੰ: 18 ਤੋਂ ਕੌਂਸਲਰ ਸੁਰਿੰਦਰ ਕੁਮਾਰ ਸ਼ਿੰਦਾ ਨੂੰ ਮੇਅਰ ਚੁਣਿਆ ਗਿਆ ਅਤੇ ਨਾਲ ਹੀ ਵਾਰਡ ਨੰਬਰ 3 ਤੋਂ ਕੌਂਸਲਰ ਪ੍ਰਵੀਨ ਸੈਣੀ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਵਾਰਡ ਨੰਬਰ 11 ਤੋਂ ਕੌਂਸਲਰ ਰਣਜੀਤ ਚੌਧਰੀ ਨੂੰ ਡਿਪਟੀ ਮੇਅਰ ਚੁਣਿਆ ਗਿਆ।

ਜ਼ਿਕਰਯੋਗ ਹੈ ਕਿ ਨਗਰ ਨਿਗਮ ਹੁਸ਼ਿਆਰਪੁਰ ਦੇ ਨਵੇਂ ਬਣੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ (53) ਪਹਿਲਾਂ ਤਿੰਨ ਵਾਰ ਕੌਂਸਲਰ ਰਹੇ ਹਨ ਅਤੇ ਮੌਜੂਦਾ ਸਮੇਂ ਚੌਥੀ ਵਾਰਡ ਵਾਰਡ ਨੰਬਰ 18 ਤੋਂ 1032 ਵੋਟਾਂ ਲੈ ਕੇ ਜੇਤੂ ਰਹੇ ਸਨ।

ਮੇਅਰ ਬਨਣ ਉਪਰੰਤ ਗੱਲਬਾਤ ਕਰਦਿਆਂ ਸੁਰਿੰਦਰ ਕੁਮਾਰ ਸ਼ਿੰਦਾ ਨੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਸਮੂਹ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਲਗਨ ਅਤੇ ਸ਼ਿੱਦਤ ਨਾਲ ਨਿਭਾਉਂਦਿਆਂ ਸ਼ਹਿਰ ਦੇ ਵਿਕਾਸ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦੇਣਗੇ।

ਉਨ੍ਹਾਂ ਕਿਹਾ ਕਿ ਸਮੂਹ ਕੌਂਸਲਰਾਂ ਦੇ ਸਹਿਯੋਗ ਸਦਕਾ ਹੁਸ਼ਿਆਰਪੁਰ ਸ਼ਹਿਰ ਵਿੱਚ ਪਹਿਲਾਂ ਤੋਂ ਹੀ ਜੰਗੀ ਪੱਧਰ ’ਤੇ ਹੋ ਰਹੇ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕਾਂ ਦੀ ਸਹੂਲਤ ਲਈ ਨਵੇਂ ਕਾਰਜਾਂ ਨੂੰ ਉਲੀਕਿਆ ਜਾਵੇਗਾ।

ਇਸ ਤੋਂ ਪਹਿਲਾਂ ਕਮਿਸ਼ਨਰ ਜਲੰਧਰ ਡਵੀਜ਼ਨਲ ਗੁਰਪ੍ਰੀਤ ਕੌਰ ਸਪਰਾ ਨੇ ਮੇਅਰ ਦੀ ਚੋਣ ਲਈ ਮੀਟਿੰਗ ਦੀ ਕਾਰਵਾਈ ਨੂੰ ਚਲਾਉਣ ਅਤੇ ਮੁਕੰਮਲ ਕਰਨ ਉਪਰੰਤ ਨਵੇਂ ਚੁਣੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਨੂੰ ਸਹੁੰ ਚੁਕਾਈ। ਇਸ ਮੌਕੇ ਸਮੂਹ ਕੌਂਸਲਰਾਂ ਤੋਂ ਇਲਾਵਾ ਕਮਿਸ਼ਨਰ ਨਗਰ ਨਿਗਮ ਅਮਿਤ ਕੁਮਾਰ ਪੰਚਾਲ ਵੀ ਮੌਜੂਦ ਸਨ।

ਇਸੇ ਦੌਰਾਨ ਵਾਰਡ ਨੰਬਰ 14 ਤੋਂ ਕੌਂਸਲਰ ਬਲਵਿੰਦਰ ਕੁਮਾਰ ਬਿੰਦੀ ਨੂੰ ਫਾਈਨਾਂਸ ਕਮੇਟੀ ਦਾ ਚੇਅਰਮੈਨ ਅਤੇ ਵਾਰਡ ਨੰਬਰ 1 ਤੋਂ ਕੌਂਸਲਰ ਰਜਨੀ ਡਡਵਾਲ ਅਤੇ ਵਾਰਡ ਨੰਬਰ 45 ਤੋਂ ਕੌਂਸਲਰ ਕੁਲਵਿੰਦਰ ਕੌਰ ਕਪੂਰ ਨੂੰ ਕਮੇਟੀ ਦੇ ਮੈਂਬਰਾਂ ਵਜੋਂ ਚੁਣੇ ਗਏ।

ਨਗਰ ਨਿਗਮ ਦੇ ਕਮੇਟੀ ਹਾਲ ਵਿੱਚ ਮੇਅਰ ਦੀ ਚੋਣ ਤੋਂ ਪਹਿਲਾਂ ਖੁਰਾਕ ਅਤੇ ਸਿਵਲ ਸਪਲਾਈਜ਼ ਮੰਤਰੀ ਭਾਰਤ ਭੂਸ਼ਨ ਆਸ਼ੂ ਅਤੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਮੂਹ ਕੌਂਸਲਰਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਲੋਕਾਂ ਦੀ ਸਹੂਲਤ ਅਨੁਸਾਰ ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਉਲੀਕਣ ਅਤੇ ਸਮੇਂ ਸਿਰ ਨੇਪਰੇ ਚਾੜਨ ਨੂੰ ਯਕੀਨੀ ਬਨਾਉਣ ਦੀ ਤਾਕੀਦ ਕੀਤੀ।

ਸਾਰੇ ਕੌਂਸਲਰਾਂ ਦੇ ਸਹਿਯੋਗ ਨਾਲ ਕਰਵਾਵਾਂਗੇ ਮਿਸਾਲੀਆ ਵਿਕਾਸ :- ਸੁੰਦਰ ਸ਼ਾਮ ਅਰੋੜਾ

ਨਵੇਂ ਚੁਣੇ ਗਏ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਅਤੇ ਸਮੂਹ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੁਸ਼ਿਆਰਪੁਰ ਸ਼ਹਿਰ ਦਾ ਮਿਸਾਲੀਆ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਪਹਿਲਾਂ ਹੀ ਵੱਡੇ ਪੱਧਰ ’ਤੇ ਵਿਕਾਸ ਕਾਰਜ ਹੋ ਰਹੇ ਹਨ ਅਤੇ ਭਵਿੱਖ ਵਿੱਚ ਲੋੜੀਂਦੇ ਪ੍ਰਾਜੈਕਟ ਲਿਆ ਕੇ ਲੋਕਾਂ ਨੂੰ ਲੋੜੀਂਦੀਆਂ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ।

ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਮਹਿਲਾਵਾਂ ਲਈ 50 ਫੀਸਦੀ ਰਾਖਵਾਂਕਰਨ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਨਗਰ ਨਿਗਮ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਂਦਾ ਜਾਵੇਗਾ ਅਤੇ ਪਿਛਲੇ ਸਮਿਆਂ ਵਿੱਚ ਰਹੀਆਂ ਕਮੀਆਂ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡਾ ਤਰਜ਼ੀਹੀ ਕਾਰਜ ਸ਼ਹਿਰ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨਾ ਹੈ ਤਾਂ ਜੋ ਹੁਸ਼ਿਆਰਪੁਰ ਦੀ ਦਿੱਖ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।

ਭਾਰਤ ਭੂਸ਼ਨ ਆਸ਼ੂ ਵਲੋਂ ਕੌਂਸਲਰਾਂ ਨੂੰ ਲੋਕਾਂ ਦੀਆਂ ਆਸਾਂ ’ਤੇ ਖਰਾ ਉਤਰਨ ਦੀ ਤਾਕੀਦ

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਅਤੇ ਸਾਰੇ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਸੱਦਾ ਦਿੱਤਾ ਕਿ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਵਿੱਚ ਕੋਈ ਕਸਰ ਬਾਕੀ ਨਾ ਛੱਡਣ।

ਉਨ੍ਹਾਂ ਕਿਹਾ ਕਿ ਕੌਂਸਲਰਾਂ ਵਲੋਂ ਸ਼ਹਿਰ ਦੇ ਵਿਕਾਸ ਦੇ ਨਾਲ-ਨਾਲ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਮਿਆਰੀ ਕੰਮ ਕਰਵਾਉਣੇ ਹੁੰਦੇ ਹਨ ਜਿਨ੍ਹਾਂ ਪ੍ਰਤੀ ਉਨ੍ਹਾਂ ਨੂੰ ਪੂਰੇ ਜੀਅ-ਜਾਨ ਨਾਲ ਮਿਹਨਤ ਕਰਕੇ ਸ਼ਹਿਰ ਦੀ ਸੁੰਦਰਤਾ ਦੇ ਪੱਧਰ ਨੂੰ ਹੋਰ ਉਚਾ ਚੁੱਕਣਾ ਚਾਹੀਦਾ ਹੈ।

ਉਨ੍ਹਾਂ ਨੇ ਕੌਂਸਲਰਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ ਜਿਸ ਲਈ ਉਨ੍ਹਾਂ ਨੂੰ ਆਪੋ-ਆਪਣੇ ਵਾਰਡਾਂ ਵਿਚਲੇ ਕੰਮਾਂ ਦੀ ਸੂਚੀ ਤਿਆਰ ਕਰਕੇ ਘੱਟ ਸਮੇਂ ਵਿੱਚ ਮੁਕੰਮਲ ਹੋਣ ਵਾਲੇ ਪ੍ਰਾਜੈਕਟਾਂ ਨੂੰ ਜਲਦ ਤੋਂ ਜਲਦ ਅਮਲੀ ਜਾਮਾ ਪਹਿਨਾਉਣਾ ਚਾਹੀਦਾ ਹੈ ਅਤੇ ਲੰਬੇ ਸਮੇਂ ਵਾਲੇ ਪ੍ਰਾਜੈਕਟਾਂ ਦੀ ਸ਼ੁਰੂਆਤ ਵੀ ਤਰਜ਼ੀਹ ਦੇ ਆਧਾਰ ’ਤੇ ਕਰਵਾਉਣੀ ਚਾਹੀਦੀ ਹੈ।

- Advertisement -

ਸਿੱਖ ਜਗ਼ਤ

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 19 ਅਪ੍ਰੈਲ, 2024 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...