Friday, April 26, 2024

ਵਾਹਿਗੁਰੂ

spot_img
spot_img

Surinder Sachdeva ਨਗਰ ਕੌਂਸਲ Fazilka ਦੇ ਪ੍ਰਧਾਨ ਚੁਣੇ ਗਏ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਵੀ ਹੋਈ ਚੋਣ

- Advertisement -

ਯੈੱਸ ਪੰਜਾਬ
ਫਾਜ਼ਿਲਕਾ, 9 ਅਪ੍ਰੈਲ, 2021 –
ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਫਾਜ਼ਿਲਕਾ ਨਗਰ ਪਾਲਿਕਾ ਦੇ ਨਵੇਂ ਚੁਣੇ ਕੌਂਸਲਰਾਂ ਨਾਲ ਬੈਠਕ ਕਰਕੇ ਉਨਾਂ ਦੀ ਰਾਏ ਲਈ ਜਿਸ ਅਨੁਸਾਰ ਸੁਰਿੰਦਰ ਸਚਦੇਵਾ ਨੂੰ ਨਗਰ ਕੌਂਸਲ ਦਾ ਪ੍ਰਧਾਨ ਚੁਣਿਆ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਉਨਾਂ ਨੂੰ ਜਿੰਮੇਵਾਰੀ ਲਗਈ ਗਈ ਸੀ ਕਿ ਪਾਰਟੀ ਦੇ ਨਵੇਂ ਚੁਣੇ ਗਏ ਕੌਂਸਲਰਾਂ ਦੀ ਰਾਏ ਲੈ ਕੇ ਉਨਾਂ ਦੀ ਰਾਏ ਅਨੁਸਾਰ ਨਗਰ ਪਲਿਕਾ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇ।

ਉਨਾਂ ਨੇ ਇਸ ਮੌਕੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸ਼ਹਿਰਾਂ ਦੇ ਵਿਕਾਸ ਤੇ ਵਿਸੇਸ਼ ਤੱਵਜੋਂ ਦਿੱਤੀ ਜਾ ਰਹੀ ਹੈ ਅਤੇ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ ਤਹਿਤ ਸ਼ਹਿਰਾਂ ਦੇ ਵਿਕਾਸ ਦੇ ਪ੍ਰੋਜੈਕਟ ਤਿਆਰ ਕਰਕੇ ਲਾਗੂ ਕੀਤੇ ਜਾ ਰਹੇ ਹਨ। ਉਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਸ਼ਹਿਰਾਂ ਦੇ ਵਿਕਾਸ ਲਈ ਫੰਡ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਾਰਟੀ ਵਿਚ ਲੋਕਤਾਂਤਰਿਕ ਤਰੀਕੇ ਨਾਲ ਨਵੇਂ ਕੌਂਸਲਰਾਂ ਦੀ ਰਾਏ ਲਈ ਗਈ ਜਿਸ ਅਨੁਸਾਰ ਇਹ ਚੋਣ ਹੋਈ ਹੈ। ਜਿਸ ਵਿਚ ਸੁਰਿੰਦਰ ਸਚਦੇਵਾ ਨੂੰ ਪ੍ਰਧਾਨ ਚੁਣੇ ਜਾਣ ਤੋਂ ਇਲਾਵਾ ਸ੍ਰੀ ਬਾਬੂ ਲਾਲ ਨੂੰ ਸੀਨਿਅਰ ਮੀਤ ਪ੍ਰਧਾਨ ਅਤੇ ਡਾ: ਨਿਸ਼ੁ ਡੋਗਰਾ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਤੋਂ ਪਹਿਲਾਂ ਫਾਜ਼ਿਲਕਾ ਦੇ ਐਸ.ਡੀ.ਐਮ. ਸ੍ਰੀ ਕੇਸਵ ਗੋਇਲ ਨੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਅਹੁਦੇ ਦੀ ਸਹੰੁ ਚੁਕਾਈ।

ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਦਵਿੰਦਰ ਸਿੰਘ ਘੁਬਾਇਆ, ਸਾਬਕਾ ਸਾਂਸਦ ਸ੍ਰੀ ਸ਼ੇਰ ਸਿੰਘ ਘੁੁਬਾਇਆ, ਜ਼ਿਲਾ ਕਾਂਗਰਸ ਦੇ ਪ੍ਰਧਾਨ ਸ੍ਰੀ ਰੰਜਮ ਕਾਮਰਾ, ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ, ਐਸ.ਐਸ.ਪੀ. ਸ: ਹਰਜੀਤ ਸਿੰਘ ਵੀ ਹਾਜਰ ਸਨ।

ਇਸ ਤੋਂ ਬਾਅਦ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਵਿਸੇਸ਼ ਤੌਰ ਤੇ ਸ਼ਹੀਦਾਂ ਦੀ ਸਮਾਧੀ ਵਿਖੇ ਵੀ ਗਏ ਅਤੇ ਇੱਥੇ 1971 ਦੀ ਜੰਗ ਵਿਚ ਆਪਣੀਆਂ ਜਾਨਾਂ ਕੁਰਬਾਨ ਕਰਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਵੀਰ ਜਵਾਨਾਂ ਨੂੰ ਆਪਣੀ ਸ਼ਰਧਾ ਭੇਂਟ ਕੀਤੀ।

ਉਨਾਂ ਨੇ ਇਸ ਮੌਕੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇੱਥੇ ਸ਼ਹੀਦਾਂ ਦੀ ਯਾਦਗਾਰ ਲਈ 39 ਲੱਖ ਰੁਪਏ ਦੀ ਗ੍ਰਾਂਟ ਮੰਜੂਰ ਕੀਤੀ ਗਈ ਹੈ ਜਿਸ ਨਾਲ ਇੱਥੇ ਹਿੰਦ ਪਾਕਿ ਜੰਗ ਦੀ 50ਵੀਂ ਵਰੇਗੰਢ ਮੌਕੇ 71 ਫੁੱਟ ਉੱਚੀ ਯਾਦਗਾਰ ਉਸਾਰੀ ਜਾਵੇਗੀ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...