spot_img
Friday, June 14, 2024

ਵਾਹਿਗੁਰੂ

spot_img
spot_img

ਸਰਵੇਖਣ ਆ ਗਏ ਹਨ, ਲੋਕਾਂ ਨੇ ਫ਼ੈਸਲਾ ਕਰ ਲਿਆ, ‘ਆਪ’ 13-0 ਨਾਲ ਜਿੱਤ ਰਹੀ ਹੈ: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ਸ੍ਰੀ ਆਨੰਦਪੁਰ ਸਾਹਿਬ, 29 ਮਈ, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਆਪ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਚੋਣ ਪ੍ਰਚਾਰ ਕੀਤਾ। ਪਹਿਲਾਂ ਮੁੱਖ ਮੰਤਰੀ ਨੇ ਮੋਰਿੰਡਾ ਵਿੱਚ ਇੱਕ ਜਨਤਕ ਰੈਲੀ ਨੂੰ ਸੰਬੋਧਨ ਕੀਤਾ, ਜਿੱਥੇ ਉਨ੍ਹਾਂ ਨੇ ਵਿਰੋਧੀ ਧਿਰ ਦੇ ਆਗੂਆਂ ‘ਤੇ ਹਮਲਾ ਬੋਲਿਆ ਅਤੇ ਆਪਣੇ ਦੋ ਸਾਲਾਂ ਦੇ ਕੰਮਾਂ ਦਾ ਜ਼ਿਕਰ ਕੀਤਾ।

ਰੈਲੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਦੇ ਨਾਲ ਨੰਗਲ, ਬੰਗਾ ਅਤੇ ਬਲਾਚੌਰ ਵਿੱਚ ਵਿਸ਼ਾਲ ਰੋਡ ਸ਼ੋਅ ਕੀਤਾ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਉਮੀਦਵਾਰ ਦੀ ਹਮਾਇਤ ਕਰਕੇ ਉਸ ਨੂੰ ਆਪਣੇ ਨੁਮਾਇੰਦੇ ਵਜੋਂ ਸੰਸਦ ਵਿੱਚ ਭੇਜਣ।

ਨੰਗਲ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਸੀਐਮ ਮਾਨ ਨੇ ਕਿਹਾ ਕਿ ਸਰਵੇ ਆ ਰਹੇ ਹਨ, ਪੰਜਾਬ ਦੇ ਲੋਕਾਂ ਨੇ ਫ਼ੈਸਲਾ ਕਰ ਲਿਆ ਹੈ, ਪੰਜਾਬ ਵਿੱਚ ਆਮ ਆਦਮੀ ਪਾਰਟੀ 13-0 ਨਾਲ ਜਿੱਤ ਰਹੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਲਵਿੰਦਰ ਕੰਗ ਨੂੰ ਭਾਰੀ ਵੋਟਾਂ ਨਾਲ ਜਿਤਾਉਣ। ਉਨ੍ਹਾਂ ਕਿਹਾ ਕਿ ਮਲਵਿੰਦਰ ਕੰਗ ਨੂੰ ਪਾਰਲੀਮੈਂਟ ਵਿੱਚ ਭੇਜੋ, ਫਿਰ ਸਾਰੀ ਜ਼ਿੰਮੇਵਾਰੀ ਸਾਡੀ ਹੋਵੇਗੀ, ਅਸੀਂ ਮਿਲ ਕੇ ਸ੍ਰੀ ਆਨੰਦਪੁਰ ਸਾਹਿਬ ਲਈ ਕੰਮ ਕਰਾਂਗੇ। ਮਾਨ ਨੇ ਵਾਅਦਾ ਕੀਤਾ ਕਿ ਉਹ ਸ੍ਰੀ ਆਨੰਦਪੁਰ ਸਾਹਿਬ ਨੂੰ ਇੱਕ ਮਾਡਲ ਟੂਰਿਜ਼ਮ ਸਪਾੱਟ ਬਣਾਉਣਗੇ।

ਬੰਗਾ ਵਿੱਚ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਹਰਾਉਣ ਅਤੇ ‘ਆਪ’ ਦੇ ਉਮੀਦਵਾਰ ਨੂੰ ਚੁਣਨ। ਉਨ੍ਹਾਂ ਕਿਹਾ ਕਿ 1 ਜੂਨ ਤੋਂ ਬਾਅਦ ਲੋਕਾਂ ਦੀ ਜ਼ਿੰਮੇਵਾਰੀ ਪੂਰੀ ਹੋ ਜਾਵੇਗੀ ਅਤੇ ਉਨ੍ਹਾਂ (ਮਾਨ) ਦਾ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਵਿਰੋਧੀ ਆਗੂ ਆਪਣੇ ਸਵਾਰਥ ਲਈ ਵੋਟਾਂ ਮੰਗ ਰਹੇ ਹਨ, ਮੈਂ ਤੁਹਾਡੇ ਅਤੇ ਤੁਹਾਡੇ ਬੱਚਿਆਂ ਲਈ ਵੋਟਾਂ ਮੰਗ ਰਿਹਾ ਹਾਂ।

ਮਾਨ ਨੇ ਕਿਹਾ ਮੈਂ ਸਿਰਫ 20-25 ਦਿਨਾਂ ਵਿੱਚ 100 ਤੋਂ ਵੱਧ ਰੈਲੀਆਂ ਕੀਤੀਆਂ, ਹਰ ਲੋਕ ਸਭਾ ਸੀਟ ‘ਤੇ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਦਾ ਅਗਲਾ ਕਦਮ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਰੰਟੀ ਨੂੰ ਪੂਰਾ ਕਰਨਾ ਹੋਵੇਗਾ ਅਤੇ ਹੁਣ ਔਰਤਾਂ ਨੂੰ 1000 ਰੁਪਏ ਦੇ ਬਜਾਏ 1100 ਰੁਪਏ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਇਹ ਲੋਕਾਂ ਦਾ ਪੈਸਾ ਹੈ ਅਤੇ ਇਸ ਨੂੰ ਲੋਕਾਂ ‘ਤੇ ਹੀ ਖ਼ਰਚ ਕੀਤਾ ਜਾਵੇਗਾ। ਮਾਨ ਨੇ ਲੋਕਾਂ ਨੂੰ 1 ਜੂਨ ਨੂੰ ਗਰਮੀ ਤੋਂ ਬਚਣ ਦੀ ਵੀ ਸਲਾਹ ਦਿੱਤੀ ਅਤੇ ਕਿਹਾ ਕਿ ਤੁਹਾਡੀ ਵੋਟ ਤੁਹਾਡੇ ਬੱਚਿਆਂ ਦਾ ਭਵਿੱਖ ਤੈਅ ਕਰੇਗੀ।

ਬਲਾਚੌਰ ਵਿਖੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਉਹ ਲੋਕਾਂ ਦੇ ਪਿਆਰ ਅਤੇ ਸਹਿਯੋਗ ਲਈ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਤਾਪਮਾਨ 45 ਡਿਗਰੀ ਹੈ, ਇਸ ਲਈ ਸਿਆਸਤਦਾਨ ਆਪਣੇ ਘਰਾਂ ਤੋਂ ਬਾਹਰ ਹੀ ਨਹੀਂ ਨਿਕਲ ਰਹੇ, ਲੋਕ ਪੈਸੇ ਲੈ ਕੇ ਵੀ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹਨ, ਪਰੰਤੂ ਉਹ ਗਰਮੀ ਦੇ ਬਾਵਜੂਦ ਰੋਜ਼ਾਨਾ 5-7 ਰੋਡ ਸ਼ੋਅ ਅਤੇ ਰੈਲੀਆਂ ਕਰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਦੇ ਪੰਜਾਬ ਤੋਂ ਰਾਜ ਸਭਾ ‘ਚ 7 ਮੈਂਬਰ ਹਨ ਅਤੇ ਜਲਦ ਹੀ ਪੰਜਾਬ ਦੇ 13 ਲੋਕ ਸਭਾ ਮੈਂਬਰ ਪਾਰਲੀਮੈਂਟ ‘ਚ ਕੇਂਦਰ ਸਰਕਾਰ ਤੋਂ ਤੁਹਾਡੇ ਫੰਡ ਜਾਰੀ ਕਰਵਾਉਣਗੇ। ਉਨ੍ਹਾਂ ਕਿਹਾ ਕਿ ਵੋਟਾਂ ਵਾਲੇ ਦਿਨ ‘ਝਾੜੂ’ ਦਾ ਬਟਨ 4 ਨੰਬਰ ਉੱਤੇ ਹੋਵੇਗਾ ਪਰ ਨਤੀਜੇ ਵਾਲੇ ਦਿਨ ਇਹ ਯਕੀਨੀ ਬਣਾਓ ਕਿ ਇਹ ਪਹਿਲੇ ਨੰਬਰ ਤੇ ਆਵੇ।

ਮਾਨ ਨੇ ਕਿਹਾ ਕਿ 4 ਜੂਨ ਤੋਂ ਬਾਅਦ ਲੋਕਾਂ ਦੀ ਜ਼ਿੰਮੇਵਾਰੀ ਖ਼ਤਮ ਹੋ ਜਾਵੇਗੀ ਅਤੇ ਫਿਰ ਸਾਰੀ ਜ਼ਿੰਮੇਵਾਰੀ ਮਾਨ ਅਤੇ ਕੰਗ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਅਗਲੇ ਤਿੰਨ ਸਾਲਾਂ ਵਿੱਚ ਪੰਜਾਬ ਨੂੰ ਮੁੜ ‘ਸੋਨੇ ਦੀ ਚਿੜੀ’ ਬਣਾ ਦੇਵੇਗੀ।

ਮਾਨ ਨੇ ਕਿਹਾ ਕਿ ਉਹ ਇਕੱਲਿਆਂ ਹੀ ਕੇਂਦਰ ਅਤੇ ਰਾਜਪਾਲ ਖ਼ਿਲਾਫ਼ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਮੈਨੂੰ 13 ਹੋਰ ਹੱਥ ਦੇ ਕੇ ਮਜ਼ਬੂਤ ਕਰੋ ਅਸੀਂ ਲੋਕ ਸਭਾ ‘ਚ ਤੁਹਾਡੀ ਆਵਾਜ਼ ਬੁਲੰਦ ਕਰਾਂਗੇ। ਮਾਨ ਨੇ ਕਿਹਾ ਕਿ ਕੇਂਦਰ ਵਿਚ ਭਾਜਪਾ ਦੀ ਨਹੀਂ, ਇੰਡੀਆ ਗੱਠਜੋੜ ਦੀ ਸਰਕਾਰ ਬਣ ਰਹੀ ਹੈ ਅਤੇ ‘ਆਪ’ ਉਸ ਵਿਚ ਸਹਿਯੋਗੀ ਹੋਵੇਗੀ। ਮਾਨ ਨੇ ਆਪਣੇ ਰੋਡ ਸ਼ੋਅ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ‘ਤੇ ਵੀ ਹਮਲਾ ਬੋਲਿਆ।

ਮੈਨੂੰ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਦੀ ਸੇਵਾ ਕਰਨ ਦਾ ਮਾਣ ਬਖ਼ਸ਼ੋ, ਮੈਂ ਤੁਹਾਡੇ ਲਈ ਪੂਰੀ ਤਨਦੇਹੀ ਨਾਲ ਕੰਮ ਕਰਾਂਗਾ: ਮਲਵਿੰਦਰ ਸਿੰਘ ਕੰਗ

‘ਆਪ’ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਦਾ ਸਮਰਥਨ ਦੇਣ ਲਈ ਧੰਨਵਾਦ ਕੀਤਾ। ਕੰਗ ਨੇ ਕਿਹਾ ਕਿ ਮੈਨੂੰ ਆਨੰਦਪੁਰ ਸਾਹਿਬ ਦੇ ਲੋਕਾਂ ਦੀ ਸੇਵਾ ਕਰਨ ਦਾ ਮਾਣ ਬਖ਼ਸ਼ੋ। ਉਹ ਇਲਾਕੇ ਲਈ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...