Tuesday, September 17, 2024
spot_img
spot_img
spot_img

ਸਰਕਾਰ ਗਊ-ਧਨ ਦੀ ਸੇਵਾ ਲਈ ਚੁੱਕ ਰਹੀ ਹੈ ਲੋੜੀਂਦੇ ਕਦਮ: ਅਸ਼ੋਕ ਸਿੰਗਲਾ, ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ

ਯੈੱਸ ਪੰਜਾਬ
ਚੰਡੀਗੜ੍ਹ, 10 ਸਤੰਬਰ, 2024

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂਆਂ ਦੀ ਢੁਕਵੀਂ ਸਾਂਭ ਸੰਭਾਲ ਲਈ ਤੇਜ਼ੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੰਤਵ ਤਹਿਤ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਸੈਕਟਰ 68, ਫੋਰੈਸਟ ਕੰਪਲੈਕਸ ਬਿਲਡਿੰਗ ਐਸ ਏ ਐਸ (ਮੋਹਾਲੀ) ਵਿਖੇ ਗਵਰਨਿੰਗ ਬਾਡੀ ਦੀ ਮੀਟਿੰਗ ਹੋਈ।

ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਊ ਧੰਨ ਦੀ ਸੇਵਾ ਅਤੇ ਸਾਂਭ-ਸੰਭਾਲ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ੳਨ੍ਹਾਂ ਕਿਹਾ ਕਿ ਸੂਬੇ ਵਿੱਚ ਬੇਸਹਾਰਾਂ ਪਸ਼ੂਆਂ ਦੀ ਗਿਣਤੀ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਇਹਨਾਂ ਪਸ਼ੂਆਂ ਕਾਰਣ ਅਕਸਰ ਦੁਰਘਟਨਾਵਾਂ ਦਾ ਖ਼ਤਰਾ ਬਣਿਆ ਰਹਿੰਦਾ ਹੈ।

ਇਸ ਲਈ ਇਹਨਾਂ ਪਸ਼ੂਆਂ ਦੇ ਯੋਗ ਪ੍ਰਬੰਧਨ ਲਈ ਠੋਸ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਗਊ ਭਲਾਈ ਦੇ ਕੰਮਾਂ ਵਿੱਚ ਸੁਧਾਰ ਲਿਆਉਣ ਸਬੰਧੀ ਵੱਖ ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ ਮੀਟਿੰਗ ਦੌਰਾਨ ਮੁੱਖ ਤੌਰ ਤੇ ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾ ਰਾਹੀਂ ਗਊ ਧਨ ਦੀ ਸੇਵਾ ਲਈ ਫੰਡ ਮੁਹਈਆ ਕਰਾਉਣ ਤੇ ਜ਼ੋਰ ਦਿੱਤਾ ਗਿਆ।

ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਹੋਏ ਜਿਨ੍ਹਾਂ ਵਿੱਚ ਵਿੱਤ, ਸੁਰੱਖਿਆ, ਪਸ਼ੂ ਪਾਲਣ, ਸਥਾਨਕ ਸਰਕਾਰਾਂ, ਬਿਜਲੀ, ਟ੍ਰਾਂਸਪੋਰਟ ਅਤੇ ਪੇਂਡੂ ਵਿਕਾਸ ਵਿਭਾਗ ਸ਼ਾਮਿਲ ਸਨ। ਇਸ ਮੀਟਿੰਗ ਦੀ ਕਾਰਵਾਈ ਗਊ ਸੇਵਾ ਕਮਿਸ਼ਨ ਦੇ ਮੁੱਖ ਕਾਰਜਕਾਰੀ ਅਫਸਰ ਡਾਕਟਰ ਅਸ਼ੀਸ਼ ਚੂੱਗ ਅਤੇ ਜਸਵਿੰਦਰ ਸਿੰਘ ਦੁਆਰਾ ਕੀਤੀ ਗਈ। ਇਸ ਮੌਕੇ ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਮਨੀਸ਼ ਅਗਰਵਾਲ, ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਸ਼ਰਨਜੀਤ ਸਿੰਘ ਬੇਦੀ ਅਤੇ ਗਊ ਸੇਵਾ ਕਮਿਸ਼ਨ ਦੇ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

ਅੱਜ ਨਾਮਾ – ਤੀਸ ਮਾਰ ਖ਼ਾਂ