Sunday, May 19, 2024

ਵਾਹਿਗੁਰੂ

spot_img
spot_img

ਤਰਨਜੀਤ ਸਿੰਘ ਸੰਧੂ ਵਿਦੇਸ਼ ਮੰਤਰੀ ਡਾ: ਜੈ ਸ਼ੰਕਰ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਸ਼ੁੱਕਰਵਾਰ ਨੂੰ ਦਾਖ਼ਲ ਕਰਨਗੇ ਨਾਮਜ਼ਦਗੀ ਪੱਤਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 9 ਮਈ, 2024

ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ 10 ਮਈ ਨੂੰ ਨਾਮਜ਼ਦਗੀ ਕਾਗ਼ਜ਼ ਦਾਖਲ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਵਿਦੇਸ਼ ਮੰਤਰੀ ਡਾ. ਜੈ ਸ਼ੰਕਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹਿਣਗੇ।

ਤਰਨਜੀਤ ਸਿੰਘ ਸੰਧੂ ਸਮੁੰਦਰੀ ਦਾ ਕਾਫ਼ਲਾ ਸਵੇਰੇ ਸਾਢੇ ਨੌਂ ਵਜੇ ਸਥਾਨਕ ਨਾਵਲਟੀ ਚੌਕ ਤੋਂ ਰੋਡ ਸ਼ੋਅ ਕਰਦਿਆਂ ਸਾਢੇ ਗਿਆਰਾਂ ਵਜੇ ਜ਼ਿਲ੍ਹਾ ਕਚਹਿਰੀ ਡੀ ਸੀ ਦਫ਼ਤਰ ਵਿਖੇ ਪਹੁੰਚੇਗਾ। ਜਿੱਥੇ ਸੰਧੂ ਸਮੁੰਦਰੀ ਬਤੌਰ ਭਾਜਪਾ ਉਮੀਦਵਾਰ ਅੰਮ੍ਰਿਤਸਰ ਲੋਕ ਸਭਾ ਸੀਟ ਲਈ ਨਾਮਜ਼ਦਗੀ ਕਾਗ਼ਜ਼ ਦਾਖਲ ਕਰਨਗੇ।

ਇਸੇ ਦੌਰਾਨ ਸ਼ਾਮ 3:30 ਵਜੇ ਸਪੀਕਰ ਅਤੇ ਮੁੱਖ ਮਹਿਮਾਨ ਡਾ. ਜੈ ਸ਼ੰਕਰ ਬੁੱਧੀਜੀਵੀਆਂ ਦੇ ਸੰਮੇਲਨ ਨੂੰ ਸੰਬੋਧਨ ਕਰਨਗੇ। ਉਹ ਖੇਤਰੀ ਅਤੇ ਰਾਸ਼ਟਰੀ ਮੁੱਦਿਆਂ ‘ਤੇ ਡੂੰਘਾਈ ਨਾਲ ਚਰਚਾ ਕਰਨਗੇ। ਇਹ ਐਸ.ਜੀ. ਠਾਕੁਰ ਸਿੰਘ ਆਰਟ ਗੈਲਰੀ, ਐੱਮ.ਐੱਮ. ਮਾਲਵੀਆ ਰੋਡ, ਸਾਹਮਣੇ ਕੰਪਨੀ ਬਾਗ, ਅੰਮ੍ਰਿਤਸਰ ਵਿਖੇ ਹੋਵੇਗਾ।

ਇਸ ਮੌਕੇ ਭਾਜਪਾ ਉਮੀਦਵਾਰ ਸ: ਤਰਨਜੀਤ ਸਿੰਘ ਸੰਧੂ ਸਮੁੰਦਰੀ ਤੋਂ ਇਲਾਵਾ ਡਾ. ਜਸਵਿੰਦਰ ਸਿੰਘ ਢਿੱਲੋਂ ਸਾਬਕਾ ਵੀ ਸੀ ਅਤੇ ਜ਼ਿਲ੍ਹਾ ਪ੍ਰਧਾਨ ਬੀ ਜੇ ਪੀ ਸ਼ਹਿਰੀ ਹਰਵਿੰਦਰ ਸਿੰਘ ਸੰਧੂ ਮੌਜੂਦ ਰਹਿਣਗੇ।

ਮੀਡੀਆ ਸਲਾਹਕਾਰ ਤੇ ਸੂਬਾ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਦੱਸਿਆ ਕਿ ਭਾਜਪਾ ਉਮੀਦਵਾਰ ਸੰਧੂ ਸਮੁੰਦਰੀ ਗੁਰੂ ਨਗਰੀ ਅੰਮ੍ਰਿਤਸਰ ਦੇ ਵਿਕਾਸ ਦੇ ਵਿਜ਼ਨ ਨੂੰ ਲੈ ਕੇ ਭਾਜਪਾ ਵੱਲੋਂ ਚੋਣ ਮੈਦਾਨ ’ਚ ਉਤਾਰੇ ਗਏ ਹਨ। ਭਾਰਤ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਕਾਸ ਲਿਆਂਦਾ, ਪਰ ਮੌਜੂਦਾ ਐੱਮ ਪੀ ਅਤੇ ਰਾਜ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੰਮ੍ਰਿਤਸਰ ਵਿਕਾਸ ਪੱਖੋਂ ਪਛੜਦਾ ਗਿਆ।

ਇੰਦੌਰ ਛੇ ਸਾਲ ’ਚ ਕਿੱਥੋਂ ਕਿੱਥੇ ਪਹੁੰਚ ਗਿਆ ਪਰ ਅਸੀਂ ਸੀਵਰੇਜ, ਪਾਣੀ ਅਤੇ ਸੜਕ ਵਰਗੀਆਂ ਬੁਨਿਆਦੀ ਲੋੜਾਂ ਦੀਆਂ ਸਮੱਸਿਆਵਾਂ ਤੋਂ ਬਾਹਰ ਨਹੀਂ ਆ ਸਕੇ ਹਨ। ਲੋਕ ਪ੍ਰੇਸ਼ਾਨ ਹਨ। ਇਥੇ ਕਾਨੂੰਨੀ ਵਿਵਸਥਾ ’ਤੇ ਡਰੱਗ ਮਾਫ਼ੀਆ ਦਾ ਬੋਲ ਬਾਲਾ ਹੈ। ਸਾਡੀ ਐਗਰੀਕਲਚਰ ਅਤੇ ਇੰਡਸਟਰੀ ਬੇ-ਹਾਲ ਹੈ। ਅੰਮ੍ਰਿਤਸਰ ਦੇ ਡਿਵੈਲਪਮੈਂਟ ਲਈ ਇੱਥੇ ਸੱਤ ਸਾਲ ਤੋਂ ਮੈਂਬਰ ਪਾਰਲੀਮੈਂਟ ਅਤੇ ਦੋ ਸਾਲ ਦੀ ਇਥੇ ਆਪ ਦੀ ਸਰਕਾਰ ਨੇ ਇਕ ਇੱਟ ਤਕ ਨਹੀਂ ਲਗਾਈ ਹੈ।

ਦੂਜੇ ਪਾਸੇ ਸੰਧੂ ਸਮੁੰਦਰੀ ਹਨ ਜਿਨ੍ਹਾਂ ਨੇ ਐੱਮ ਪੀ ਬਣਨ ਤੋਂ ਪਹਿਲਾਂ ਹੀ ਅੰਮ੍ਰਿਤਸਰ ਦੇ ਵਿਕਾਸ ਅਤੇ ਨੌਜਵਾਨੀ ਨੂੰ ਸਵੈ ਰੁਜ਼ਗਾਰ ਦੇ ਖੇਤਰ ’ਚ ਯੋਗਦਾਨ ਪਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੀ ਪ੍ਰੇਰਣਾ ਸਦਕਾ ਅਮਰੀਕਨ ਪ੍ਰਵਾਸੀ ਭਾਈਚਾਰੇ ਤੋਂ 100 ਮਿਲੀਅਨ ਡਾਲਰ ਭਾਵ 830 ਕਰੋੜ ਸਟਾਰਟ ਅੱਪ ਸ਼ੁਰੂ ਕਰਾਉਣ ਲਈ ਇਕੱਠੇ ਕਰ ਲਏ ਹਨ।

ਅੰਮ੍ਰਿਤਸਰ ਨੂੰ ਹਰ ਹਾਲ ’ਚ ਡਰੱਗ ਫ਼ਰੀ ਕੀਤਾ ਜਾਵੇਗਾ। ਅਮਰੀਕਾ ਦੀ ਨਸ਼ਾ ਛਡਾਊ ਦਵਾਈ ਐਨ ਆਰ ਆਈ ਫ਼ਰੀ ਦੇਣ ਲਈ ਤਿਆਰ ਹਨ। ਅੰਮ੍ਰਿਤਸਰ ਦੀ ਗੰਦਗੀ ਨੂੰ ਟੈਕਨੌਲੋਜੀ ਅਤੇ ਪੈਸੇ ਦੀ ਮਦਦ ਨਾਲ ਸਾਫ਼ ਕਰਨ ’ਚ ਉਹ ਮਦਦ ਕਰਨਗੇ।

ਇਹ ਤਾਂ ਸਿਰਫ਼ ਸ਼ੁਰੂਆਤ ਹੈ। ਪ੍ਰਧਾਨ ਮੰਤਰੀ ਮੋਦੀ ਸਾਹਿਬ ਦੀਆਂ ਕਈ ਸਕੀਮਾਂ ਹਨ ਜੋ ਇਥੇ ਪਹੁੰਚੀਆਂ ਨਹੀਂ, ਉਹ ਲਿਆਵਾਂਗੇ। ਅੰਮ੍ਰਿਤਸਰ ਨੂੰ ਸਮਾਰਟ ਸਿਟੀ ਬਣਾਉਣ ਕੇਂਦਰ ਤੋਂ ਆਇਆ ਪੈਸਾ ਕਿੱਥੇ ਗ਼ਾਇਬ ਹੋ ਗਿਆ ? ਇਸ ਬਾਰੇ ਵੀ ਜਾਂਚ ਕਰਾਈ ਜਾਵੇਗੀ। ਅੰਮ੍ਰਿਤਸਰ ਦੇ ਵਿਕਾਸ ਲਈ ਮੋਦੀ ਸਰਕਾਰ ਤੋਂ ਵਿਸ਼ੇਸ਼ ਪੈਕੇਜ ਲਿਆਂਦਾ ਜਾਣਾ ਹੈ। ਅੰਮ੍ਰਿਤਸਰ ’ਚ ਅਮਰੀਕਨ ਕੌਂਸਲੇਟ ਖੋਲ੍ਹਣ ਦਾ ਸੁਪਨਾ ਵੀ ਜਲਦ ਪੂਰਾ ਹੋਣ ਜਾ ਰਿਹਾ ਹੈ।

ਮਲਟੀਪਲ ਵੀਜ਼ਾ ਅਪਲਾਈ ਲਈ ’ਵੀ ਐੱਫ਼ ਐਸ ਗਲੋਬਲ ਸੈਂਟਰ’ ਨੂੰ ਅੰਮ੍ਰਿਤਸਰ ਵਿਖੇ ਸਥਾਪਿਤ ਕੀਤਾ ਜਾਵੇਗਾ ਅਤੇ ਲੋਕਾਂ ਲਈ ਬਾਇਓ ਮੈਟਰਿਕ ਉਪਕਰਨ ਉਪਲਬਧ ਕਰਾਇਆ ਜਾਣਾ ਹੈ।

ਗੁਰੂ ਨਾਨਕ ਦੇਵ ਹਸਪਤਾਲ ਤੇ ਮੈਡੀਕਲ ਕਾਲਜ ਨੂੰ ਏਮਜ਼ ’ਚ ਤਬਦੀਲ ਕੀਤਾ ਜਾਵੇਗਾ। ਅੰਮ੍ਰਿਤਸਰ ’ਚ ਕੇਂਦਰੀ ਯੂਨੀਵਰਸਿਟੀ ਲਿਆਉਣ, ਅੰਮ੍ਰਿਤਸਰ ਨੂੰ ਆਈ ਟੀ ਹੱਬ ਬਣਾਉਣ, ਅਟਾਰੀ ਬਾਡਰ ( ਆਈ ਪੀ ਸੀ ) ਰਾਹੀ ਵਪਾਰ,ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਇੰਟਰਨੈਸ਼ਨਲ ਏਅਰ ਪੋਰਟ, ਰਾਜਾਸਾਂਸੀ ਅੰਮ੍ਰਿਤਸਰ ਤੋਂ ਏਅਰ ਕਾਰਗੋ ਦੇ ਪੂਰੀ ਸਮਰੱਥਾ ਦੀ ਵਰਤੋਂ ਕੀਤਾ ਜਾਵੇਗਾ ਜਿਸ ਨਾਲ ਕਿਸਾਨਾਂ ਦੀਆਂ ਸਬਜ਼ੀਆਂ ਅਤੇ ਫਲ਼ ਆਦਿ ਨੂੰ ਬਾਹਰ ਭੇਜਣਾ ਸੰਭਵ ਹੋਵੇਗਾ।

ਅੰਮ੍ਰਿਤਸਰ ਵਾਇਆ ਮਖੂ – ਗੁਜਰਾਤ ਅਤੇ ਮੁੰਬਈ ਪੋਰਟ ਰਾਹੀਂ ਯੂ ਏ ਈ ਤੇ ਖਾੜੀ ਦੇਸ਼ਾਂ ਨਾਲ ਵਪਾਰ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਅੰਮ੍ਰਿਤਸਰ ਲਈ ਏਅਰ ਕੁਨੈਕਟੀਵਿਟੀ ’ਚ ਭਾਰੀ ਵਾਧਾ ਕਰਨ ਤੋਂ ਇਲਾਵਾ ਕੈਨੇਡਾ ਅਤੇ ਅਮਰੀਕਾ ਤੋਂ ਸਿੱਧੀਆਂ ਉਡਾਣਾਂ ਆਉਣ ਜਾਗੀਆਂ।

ਸਰਹੱਦੀ ਖੇਤਰ ਅੰਮ੍ਰਿਤਸਰ ’ਚ ਐਸ ਈ ਜੈਡ ਸਥਾਪਿਤ ਕੀਤਾ ਜਾਵੇਗਾ ਅਤੇ ਬਾਡਰ ਏਰੀਆ ਡਿਵੈਲਪਮੈਂਟ ਫ਼ੰਡ ਦੀ ਵਰਤੋਂ ਕੇਵਲ ਆਪਣੇ ਮਕਸਦ ਲਈ ਹੀ ਹੋਵੇਗੀ। ਕੰਡਿਆਲੀਆਂ ਤਾਰਾਂ ਤੋਂ ਪਾਰ ਜ਼ਮੀਨਾਂ ’ਚ ਕੰਮ ਕਰਦੇ ਕਿਸਾਨਾਂ ਮਜ਼ਦੂਰਾਂ ਲਈ ਵਧੇਰੇ ਸਮਾਂ ਦਿਵਾਉਣਾ, ਤਾਰ ਤੋਂ ਪਾਰ ਜ਼ਮੀਨਾਂ ਦਾ ਮੁਆਵਜ਼ਾ ਅਤੇ ਕੰਡਿਆਲੀ ਤਾਰ ਨੂੰ ਜ਼ੀਰੋ ਲਾਈਨ ’ਤੇ ਲਿਜਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਅਮਰੀਕਨ ਯੂਨੀਵਰਸਿਟੀਆਂ ਦੀ ਤਰਾਂ ਸਾਡੇ ਇਥੇ ਵੀ ਉਹ ਐਜੂਕੇਸ਼ਨ ਵਿਵਸਥਾ ਹੋਣੀਚਾਹੀਦੀ ਹੈ। ਤਾਂ ਜੋ ਸਾਡੇ ਬੱਚਿਆਂ ਨੂੰ ਕਿਸੇ ਮਜਬੂਰੀ ’ਚ ਵੀ ਬਾਹਰ ਨਾ ਜਾਣਾ ਪਵੇ। ਇਥੇ ਪੂੰਜੀ ਨਿਵੇਸ਼ ਹੋਵੇ। ਫ਼ੈਕਟਰੀਆਂ ਹੋਣ। ਗੁਜਰਾਤ ’ਚ ਲੱਗ ਰਹੀ ਸੈਮੀਕੰਡਕਟਰ ਦੀ ਫ਼ੈਕਟਰੀ ਅਤੇ ਸੋਲਰ ਦੀ ਸਭ ਤੋਂ ਵੱਡੀ ਫ਼ੈਕਟਰੀ ਦੀਆਂ ਬਰਾਂਚਾਂ ਇਥੇ ਹੋਣਗੀਆਂ । ਇੱਥੇ ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਸਕਿੱਲ ’ਚ ਟ੍ਰੇਨਿੰਗ ਦਿੱਤੀ ਜਾਵੇਗੀ ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,120FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...