Thursday, March 20, 2025
spot_img
spot_img
spot_img
spot_img

Tarn Taran, Dera Baba Nanak ਅਤੇ Talwara ਨਗਰ ਕੌਂਸਲਾਂ ਦੀਆਂ ਆਮ ਚੋਣਾਂ 2 ਮਾਰਚ 2025 ਨੂੰ ਹੋਣਗੀਆਂ: Raj Kamal Chaudhuri

ਯੈੱਸ ਪੰਜਾਬ
ਚੰਡੀਗੜ੍ਹ, 15 ਫਰਵਰੀ, 2025

Punjab ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ Tarn Taran), Dera Baba Nanak (ਜ਼ਿਲ੍ਹਾ Gurdaspur) ਅਤੇ ਤਲਵਾੜਾ (ਜ਼ਿਲ੍ਹਾ Hoshiarpur) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ 02.03.2025 ਨੂੰ ਕਰਵਾਈਆਂ ਜਾਣਗੀਆਂ। ਵੋਟਿੰਗ ਸਵੇਰੇ 7:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ ਪੋਲਿੰਗ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨਾਂ ‘ਤੇ ਹੋਵੇਗੀ। ਵੋਟਾਂ ਦੀ ਗਿਣਤੀ ਲਈ ਕਮਿਸ਼ਨ ਵੱਲੋਂ ਵੱਖਰੇ ਨਿਰਦੇਸ਼ ਜਾਰੀ ਕੀਤੇ ਜਾਣਗੇ।

ਰਾਜ ਚੋਣ ਕਮਿਸ਼ਨਰ, Punjab ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਚੋਣਾਂ ਦੇ ਸ਼ਡਿਊਲ ਸਬੰਧੀ ਨੋਟੀਫਿਕੇਸ਼ਨ 17.02.2025 ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 17.02.2025 ਤੋਂ 20.02.2025 (ਦੋਵੇਂ ਦਿਨ ਸ਼ਾਮਲ) ਤੱਕ ਹੋਵੇਗੀ। ਇਨ੍ਹਾਂ ਤਿੰਨਾਂ ਨਗਰ ਕੌਂਸਲਾਂ ਦੇ ਸਬੰਧਤ ਮਾਲ ਅਧਿਕਾਰ ਖੇਤਰਾਂ ਵਿੱਚ ਨੋਟੀਫਿਕੇਸ਼ਨ ਦੀ ਮਿਤੀ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਵੇਗਾ।

ਇਸ ਸਬੰਧੀ ਕਮਿਸ਼ਨ ਵੱਲੋਂ ਤਰਨਤਾਰਨ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ