Saturday, May 24, 2025
spot_img
spot_img
spot_img
spot_img

Tarunpreet Sond ਨੇ 4.37 ਕਰੋੜ ਰੁਪਏ ਦੀ ਲਾਗਤ ਨਾਲ Khanna ਵਿੱਚ Shooting Range ਅਤੇ ਸਮਾਰਟ ਸੁਵਿਧਾਵਾਂ ਦਾ ਕੀਤਾ ਉਦਘਾਟਨ

ਯੈੱਸ ਪੰਜਾਬ
ਚੰਡੀਗੜ੍ਹ/ਖੰਨਾ, 28 ਅਪ੍ਰੈਲ, 2025

Punjab ਵਿੱਚ ਸਿੱਖਿਆ ਕ੍ਰਾਂਤੀ ਦੇ ਸਕਾਰਾਤਮਕ ਨਤੀਜੇ ਦਿਖਣੇ ਸ਼ੁਰੂ ਹੋ ਗਏ ਹਨ। ਸਕੂਲਾਂ ਵਿੱਚ ਅਤਿ ਆਧੁਨਿਕ ਲੈਬਾਂ ਤੇ ਸਮਾਰਟ ਰੂਮ ਤਿਆਰ ਕਰਨ ਨਾਲ ਜਿੱਥੇ ਵਿਦਿਆਰਥੀਆਂ ਦੀ ਹਾਜ਼ਰੀ ਵੱਧਣੀ ਸ਼ੁਰੂ ਹੋ ਗਈ ਹੈ ਉੱਥੇ ਹੀ ਕਈ ਸਕੂਲਾਂ ਵਿੱਚ ਨਵੇਂ ਵਿਦਿਆਰਥੀਆਂ ਦੀ ਦਾਖਲਾ ਦਰ ਵਿੱਚ ਵੀ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ।

Khanna ਦੇ ਵਿਧਾਇਕ ਅਤੇ ਮੰਤਰੀ Tarunpreet Singh Sond ਨੇ ਹਲਕੇ ਦੇ ਸਕੂਲਾਂ ਦੀ ਨੁਹਾਰ ਬਦਲਣ ਲਈ 7 ਅਪ੍ਰੈਲ ਤੋਂ ਲੈ ਕੇ 19 ਅਪ੍ਰੈਲ, 2025 ਤੱਕ 32 ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਹਨ।

ਇਨ੍ਹਾਂ ਵਿਕਾਸ ਕਾਰਜਾਂ ਉੱਤੇ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ 4.37 ਕਰੋੜ ਰੁਪਏ ਦੇ ਕਰੀਬ ਖਰਚਾ ਕੀਤਾ ਗਿਆ ਹੈ। ਸੌਂਦ ਨੇ ਦੱਸਿਆ ਕਿ ਸਿੱਖਿਆ ਕ੍ਰਾਂਤੀ ਦੇ ਪਹਿਲੇ ਮਹੀਨੇ ਹੀ ਸਰਕਾਰੀ ਸਕੂਲਾਂ ਵਿੱਚ ਸਾਰਥਕ ਤੇ ਸਕਾਰਾਤਮਕ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਦੇ ਸਾਰੇ ਸਕੂਲਾਂ ਦੀ ਦਸ਼ਾ ਤੇ ਦਿਸ਼ਾ ਬਦਲ ਦਿੱਤੀ ਜਾਵੇਗੀ।

17 ਅਪ੍ਰੈਲ ਨੂੰ ਤਰੁਨਪ੍ਰੀਤ ਸਿੰਘ ਸੌਂਦ ਨੇ ਰਘਵੀਰ ਸਿੰਘ ਫਰੀਡਮ ਫਾਈਟਰ ਪੀਐਮ ਸ਼੍ਰੀ ਸਰਕਾਰੀ ਹਾਈ ਸਕੂਲ, ਅਮਲੋਹ ਰੋਡ ਖੰਨਾ ਵਿਖੇ ਪੰਜ ਨਿਸ਼ਾਨਿਆਂ ਵਾਲੀ ਸ਼ੂਟਿੰਗ ਰੇਂਜ ਦਾ ਉਦਘਾਟਨ ਕੀਤਾ ਸੀ।

ਇਸ ਉੱਤੇ 5 ਲੱਖ ਰੁਪਏ ਦੀ ਲਾਗਤ ਆਈ ਸੀ। ਇਹ ਸ਼ੂਟਿੰਗ ਰੇਂਜ ਲੁਧਿਆਣਾ ਜ਼ਿਲ੍ਹੇ ਦੀ ਪਹਿਲੀ ਅਤੇ ਪੰਜਾਬ ਦੇ ਕਿਸੇ ਸਰਕਾਰੀ ਸਕੂਲ ਦੀ 7ਵੀਂ ਸ਼ੂਟਿੰਗ ਰੇਂਜ ਹੈ। ਸਕੂਲ ਦੇ ਹੈਡਮਾਸਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੇ 30 ਵਿਦਿਆਰਥੀ ਇੱਥੇ ਸ਼ੂਟਿੰਗ ਸਿੱਖ ਰਹੇ ਹਨ। ਵਿਦਿਆਰਥੀਆਂ ਨੂੰ ਕੌਮੀ ਖਿਡਾਰੀ ਗੁਰਸਿਮਰਨ ਸਿੰਘ ਤੋਂ ਕੋਚਿੰਗ ਦਿਵਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਹੁਣ ਸਕੂਲ ਦੀ ਪੁੱਛ ਪੜਤਾਲ ਕਾਫੀ ਵੱਧ ਗਈ ਹੈ। ਸਕੂਲ ਵਿੱਚ ਰੋਜ਼ ਬਹੁਤ ਸਾਰੇ ਮਾਪੇ ਇਸ ਗੱਲ ਦੀ ਜਾਣਕਾਰੀ ਲੈਣ ਆਉਂਦੇ ਹਨ ਕਿ ਉਹ ਵੀ ਆਪਣੇ ਬੱਚਿਆਂ ਨੂੰ ਸ਼ੂਟਿੰਗ ਦੀ ਸਿਖਲਾਈ ਦਿਵਾਉਣਾ ਚਾਹੁੰਦੇ ਹਨ। ਹੈੱਡਮਾਸਟਰ ਨੇ ਦੱਸਿਆ ਕਿ ਸ਼ੂਟਿੰਗ ਰੇਂਜ, ਸਮਾਰਟ ਕਲਾਸ ਰੂਮਾਂ ਅਤੇ ਆਧੁਨਿਕ ਕੰਪਿਊਟਰ ਲੈਬਾਂ ਕਰਕੇ ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਵੱਡਾ ਸੁਧਾਰ ਆਇਆ ਹੈ।

ਜ਼ਿਕਰਯੋਗ ਹੈ ਕਿ ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਤਾਂ ਤਕਰੀਬਨ ਸਾਰੇ ਸਕੂਲਾਂ ਵਿੱਚ ਹੀ ਸੁਧਾਰ ਹੋਇਆ ਹੈ। ਪਿੰਡ ਘੁੰਗਰਾਲੀ ਰਾਜਪੂਤਾਂ ਦੇ ਸਕੂਲ ਵਿੱਚ ਪਿਛਲੇ ਸਾਲ ਨਾਲੋਂ 5 ਫੀਸਦੀ ਦਾਖਲਿਆਂ ਵਿੱਚ ਵਾਧਾ ਵੀ ਵੇਖਣ ਨੂੰ ਮਿਲਿਆ ਹੈ।

ਸਰਕਾਰੀ ਹਾਈ ਸਕੂਲ ਘੁੰਗਰਾਲੀ ਰਾਜਪੂਤਾਂ ਦੇ ਮੁੱਖ ਅਧਿਆਪਕ ਗੁਰਦੀਪ ਘਈ ਨੇ ਦੱਸਿਆ ਕਿ 11 ਲੱਖ ਰੁਪਏ ਦੀ ਲਾਗਤ ਨਾਲ ਸਾਇੰਸ ਲੈਬ ਤੇ 21.50 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਖੇਡ ਮੈਦਾਨ ਦੀ ਚਾਰਦੀਵਾਰੀ ਤਿਆਰ ਕਰਵਾਈ ਗਈ ਸੀ। ਇਸ ਤੋਂ ਇਲਾਵਾ 1.40 ਲੱਖ ਰੁਪਏ ਨਾਲ ਸਕੂਲ ਦੇ ਬਾਥਰੂਮ ਰਿਪੇਅਰ ਕੀਤੇ ਗਏ।

ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਬੁਲੇਪੁਰ ਦੇ ਹੈਡਮਾਸਟਰ ਰਾਜ ਕੁਮਾਰ, ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 9, ਖੰਨਾ ਦੀ ਹੈਡ ਟੀਚਰ ਦੀਪਮਾਲਾ ਸ਼ਰਮਾ, ਸਰਕਾਰੀ ਪ੍ਰਾਇਮਰੀ ਸਕੂਲ ਗਲਵੱਡੀ ਦੇ ਹੈਡ ਟੀਚਰ ਰਜਤ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਭੁਮੱਦੀ ਦੇ ਮੁੱਖ ਅਧਿਆਪਕ ਦਵਿੰਦਰ ਸਿੰਘ ਨੇ ਕਿਹਾ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਕੂਲਾਂ ਵਿੱਚ ਕੀਤੇ ਕਾਰਜਾਂ ਖਾਸ ਤੌਰ ‘ਤੇ ਸਮਾਰਟ ਕਲਾਸ ਰੂਮਾਂ ਤੇ ਆਧੁਨਿਕ ਲੈਬਾਂ ਬਣਨ ਨਾਲ ਬੱਚਿਆਂ ਦੀ ਪੜ੍ਹਨ ਵਿੱਚ ਰੁਚੀ ਵਧੀ ਹੈ ਜਿਸ ਦੇ ਸਾਰਥਕ ਨਤੀਜੇ ਇਮਤਿਹਾਨਾਂ ਵਿੱਚ ਨਜ਼ਰ ਆਉਣਗੇ।

ਅਹਿਮ ਖ਼ਬਰਾਂ

ਸਾਡੇ ਨਾਲ ਜੁੜੋ

221,519FansLike
111,764FollowersFollow

ਸਿੱਖ ਜਗ਼ਤ

ਮਨੋਰੰਜਨ

ਪੱਤਰਕਾਰ Barjinder Singh Brar ਦੇ ‘ਕੁੰਡਲ’ ਗੀਤ ਨੂੰ ਗੱਭਰੂਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਯੈੱਸ ਪੰਜਾਬ ਲੁਧਿਆਣਾ, 21 ਮਈ, 2025 ਪੱਤਰਕਾਰ Barjinder Singh Brar ਦਾ ਲਿਖਿਆ ਗਾਣਾ 'ਕੁੰਡਲ' ਲੋਕ ਬੁੱਲ੍ਹਾਂ 'ਤੇ ਚਰਚਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੂੰ ਮੁੱਛ...

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

Babbu Maan ਅਤੇ Guru Randhwa ਦੀ ਫ਼ਿਲਮ ‘ਸ਼ੌਕੀ ਸਰਦਾਰ’ ਦੇ ਦੇ ਗ਼ੀਤਾਂ ਨੇ ਪਾਈ ਧਮਾਲ; ‘ਸ਼ੇਰ ਤੇ ਸ਼ਿਕਾਰ’ ’ਤੇ ‘ਚੁੰਨੀ’ ਕਰ ਰਹੇ ਹਨ ‘ਟਰੈਂਡ’

ਯੈੱਸ ਪੰਜਾਬ 17 ਅਪ੍ਰੈਲ, 2025 ਬਹੁਤ ਉਡੀਕੀ ਜਾ ਰਹੀ Punjab Film ਸ਼ੌਂਕੀ ਸਰਦਾਰ ਦਾ ਉਤਸ਼ਾਹ ਸਿਖਰ 'ਤੇ ਪਹੁੰਚ ਰਿਹਾ ਹੈ, ਇਸਦੇ ਹਾਲ ਹੀ ਵਿੱਚ ਰਿਲੀਜ਼ ਹੋਏ...

Nit C ਨੇ ਪੇਸ਼ ਕੀਤਾ “Impala” – ਪਿਆਰ, ਸ਼ਾਨਦਾਰੀ ਅਤੇ ਕਲਾਸਿਕ ਵਾਈਬਜ਼ ਦਾ ਸੁਰੀਲਾ ਗੀਤ

ਯੈੱਸ ਪੰਜਾਬ 1 ਅਪ੍ਰੈਲ, 2025 ਉੱਭਰਦਾ ਹਿੱਪ-ਹੌਪ ਗਾਇਕ Nit C ਆਪਣਾ ਨਵਾਂ ਗੀਤ "Impala" ਲੈ ਕੇ ਆਇਆ ਹੈ। ਇਹ ਗੀਤ ਪੁਰਾਣੇ ਜ਼ਮਾਨੇ ਦੀ ਖੂਬਸੂਰਤੀ ਨੂੰ ਅੱਜ...

Kandhari ਦਾ ਨਵਾਂ ਗੀਤ “9 Outta 10” ਰਿਲੀਜ਼ – ਸੁਣਨ ਲਈ ਤਿਆਰ ਹੋ ਜਾਓ!

ਯੈੱਸ ਪੰਜਾਬ 27 ਮਾਰਚ, 2025 Punjabi ਸੰਗੀਤ ਦੀ ਸਨਸਨੀ Kandhari ਇੱਕ ਹੋਰ ਧਮਾਕੇਦਾਰ ਗੀਤ "9 Outta 10" ਲੈ ਕੇ ਆਇਆ ਹੈ, ਜੋ ਹੁਣ ਸਭ ਮਿਊਜ਼ਿਕ ਪਲੇਟਫਾਰਮਾਂ...

ਖ਼ੇਡ ਖ਼ਬਰ

ਇੰਨੋਸੈਂਟ ਹਾਰਟਸ ਸਪੋਰਟਸ ਹੱਬ, ਲੋਹਾਰਾਂ ਨੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਕੀਤਾ ਆਯੋਜਨ

ਯੈੱਸ ਪੰਜਾਬ ਜਾਲੰਧਰ, 19 ਮਈ, 2025 Innocent Hearts Sports Hub, ਲੋਹਾਰਾਂ ਨੇ ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਆਯੋਜਨ ਕੀਤਾ। ਇਸ...

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...

Punjab ਦੀਆਂ ਸ਼ੂਟਰਜ਼ Sift Kaur Samra ਅਤੇ Simranjpreet Kaur Brar ਨੇ ਸ਼ੂਟਿੰਗ ਵਿਸ਼ਵ ਕੱਪ ਅਰਜਨਟਾਈਨਾ ਅਤੇ ਪੇਰੂ ਵਿੱਚ ਮਾਰੀਆਂ ਮੱਲਾਂ

ਯੈੱਸ ਪੰਜਾਬ ਫਰੀਦਕੋਟ, 22 ਅਪ੍ਰੈਲ, 2025 ਜਿਲ੍ਹਾ ਖੇਡ ਅਫਸਰ ਫਰੀਦਕੋਟ ਸ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਈ.ਐਸ.ਐਸ.ਐੱਫ. ਵਰਲਡ ਕੱਪ ਮੁਕਾਬਲਿਆਂ ਵਿੱਚ Punjab ਦੇ ਜਿਲ੍ਹਾ...

Kurali ਦੀ ਧੀ Navpreet Kaur ਨੇ ਨੈਸ਼ਨਲ ਖੇਡਾਂ ਦੌਰਾਨ Weight Lifting ’ਚ ਕਾਂਸੀ ਦਾ ਤਮਗਾ ਜਿੱਤਿਆ

ਪ੍ਰਭਦੀਪ ਸਿੰਘ ਸੋਢੀ ਕੁਰਾਲੀ, 17 ਅਪ੍ਰੈਲ, 2025 ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਮਾਡਲ ਟਾਊਨ ਦੀ ਵਸਨੀਕ Navpreet Kaur ਪੁੱਤਰੀ ਸੋਹਣ ਸਿੰਘ ਕਾਨੂੰਗੋ ਨੇ ਬੀਤੇ ਦਿਨੀਂ...

Khelo India Youth Games ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 15 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ Khelo India Youth Games ਲਈ Punjab ਦੀ ਮੱਲਖੰਭ (ਮੁੰਡੇ ਤੇ...

ਖੇਲੋ ਇੰਡੀਆ ਯੂਥ ਗੇਮਜ਼ ਲਈ Volleyball ਦੇ Trials ਹੁਣ 14 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 12 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ Punjab ਦੀ Volleyball (ਮੁੰਡੇ) ਟੀਮ...
spot_img
spot_img