Teachings of Sri Guru Ravi Das a beacon light for humanity: Bubby Badal
ਯੈੱਸ ਪੰਜਾਬ
ਮੋਹਾਲੀ, 5 ਜਨਵਰੀ, 2023:
ਸ਼੍ਰੋਮਣੀ ਭਗਤ ਰਵਿਦਾਸ ਜੀ ਦੀਆਂ ਸਿਖਿਆਵਾਂ ਤੋਂ ਪ੍ਰੇਰਨਾ ਲੈ ਕੇ ਸਮੁੱਚੀ ਲੋਕਾਈ ਨੂੰ ਗੁਰੂ ਜੀ ਵੱਲੋਂ ਦਰਸਾਏ ਸੱਚੇ ਮਾਰਗ ਤੇ ਅੱਗੇ ਵੱਧਣਾ ਚਾਹੀਦਾ ਹੈ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਭਗਤ ਰਵਿਦਾਸ ਜੀ ਦੇ ਪ੍ਰਕਾਸ ਆਗਮਨ ਪੁਰਬ ਮੌਕੇ ਹਲਕਾਂ ਮੋਹਾਲੀ ਦੇ ਵੱਖ ਵੱਖ ਗੁਰੂ ਘਰਾਂ ਵਿੱਚ ਹਾਜ਼ਰੀ ਲਗਵਾਉਂਦਿਆਂ ਆਖੇ।
ਉਨ੍ਹਾਂ ਕਿਹਾ ਕਿ ਸ੍ਰੋਮਣੀ ਭਗਤ ਰਵਿਦਾਸ ਜੀ ਨੇ ਮਨੁੱਖਤਾ ਨੂੰ ਭਗਤੀ ਭਾਵ ਦੇ ਰਾਹ ਨੂੰ ਅਪਣਾਂ ਕੇ ਪ੍ਰੱਭੂ ਨਾਮ ਦੀ ਸੱਚੀ ਪ੍ਰੀਤ ਵਿੱਚ ਜੀਵਨ ਬਿਤਾਉਣ ਲਈ ਪ੍ਰੇਰਿਆ ਬੱਬੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਭਗਤ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਸਮੁੱਚੀ ਲੋਕਾਈ ਲਈ ਸਦਾ ਚੰਗੇਰੇ ਰਾਹਾਂ ਤੇ ਚੱਲਣ ਦਾ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ।
ਇਸ ਮੌਕੇ ਇਕਬਾਲ ਸਿੰਘ ਸਾਬਕਾ ਸਰਪੰਚ, ਬਲਬੀਰ ਸਿੰਘ ਝਾਮਪੁਰ, ਰਣਧੀਰ ਸਿੰਘ ਪ੍ਰੇਮਗੜ੍ਹ,ਬਾਬਾ ਨਰਿੰਦਰ ਸਿੰਘ, ਮੁਖਤਿਆਰ ਸਿੰਘ, ਕਸ਼ਮੀਰਾ ਸਿੰਘ ਸੁਰਿੰਦਰ ਸਿੰਘ ਸਾਬਕਾ ਸਰਪੰਚ, ਮੱਖਣ ਸਿੰਘ ਦੁਰਾਲੀ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਜਸਵੰਤ ਸਿੰਘ ਠਸਕਾ, ਪਰਮਜੀਤ ਕੌਰ ਜੁਝਾਰ ਨਗਰ, ਗੁਰਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ