spot_img
Saturday, June 15, 2024

ਵਾਹਿਗੁਰੂ

spot_img
spot_img

ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਲਿਆ ਪੰਜਾਬ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ

- Advertisement -

ਯੈੱਸ ਪੰਜਾਬ
ਲੁਧਿਆਣਾ/ ਚੰਡੀਗੜ੍ਹ, 24 ਮਈ, 2024

ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਵਿੱਚ ਭਾਰਤੀ ਚੋਣ ਕਮਿਸ਼ਨ ਦੇ ਇੱਕ ਵਫ਼ਦ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਚੋਣਾਂ-2024 ਲਈ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ।

ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੇ ਨਾਲ ਪੰਜਾਬ ਅਤੇ ਹਰਿਆਣਾ ਦੇ ਵਿਸ਼ੇਸ਼ ਖਰਚਾ ਨਿਗਰਾਨ, ਬੀ.ਆਰ. ਬਾਲਾਕ੍ਰਿਸ਼ਨਨ, ਚੋਣ ਕਮਿਸ਼ਨ ਦੇ ਸਕੱਤਰ ਸੌਮਿਆਜੀਤ ਘੋਸ਼, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ, ਏ.ਡੀ.ਜੀ.ਪੀ-ਕਮ-ਰਾਜ ਪੁਲਿਸ ਨੋਡਲ ਅਫ਼ਸਰ ਐਮ.ਐਫ. ਫਾਰੂਕੀ ਅਤੇ ਹੋਰ ਮੌਜੂਦ ਸਨ।

ਮੀਟਿੰਗ ਦੌਰਾਨ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਸਾਰੇ ਚੋਣ ਅਬਜ਼ਰਵਰਾਂ, ਜ਼ਿਲ੍ਹਾ ਚੋਣ ਅਫ਼ਸਰਾਂ, ਪੁਲਿਸ ਕਮਿਸ਼ਨਰਾਂ, ਜ਼ੋਨਲ ਕਮਿਸ਼ਨਰਾਂ, ਡੀ.ਆਈ.ਜੀ. ਰੇਂਜਾਂ, ਸੀਨੀਅਰ ਪੁਲਿਸ ਕਪਤਾਨਾਂ ਨੂੰ ਜ਼ਿਲ੍ਹਿਆਂ ਵਿੱਚ ਖਾਸ ਤੌਰ ‘ਤੇ ਅੰਤਰਰਾਜੀ ਖੇਤਰਾਂ ਦੀਆਂ ਸਰਹੱਦਾਂ ਤੋਂ ਗੈਰ-ਕਾਨੂੰਨੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥਾਂ ਜਾਂ ਮੁਫ਼ਤ ਵਸਤਾਂ ਦੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਚੋਣ ਕਮਿਸ਼ਨ ਦੀ ਟੀਮ ਨੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਡਰੋਨ ਗਤੀਵਿਧੀ ਦੀ ਜਾਂਚ ਲਈ ਚੌਕਸੀ ਵਧਾਉਣ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ।

ਚੋਣ ਕਮਿਸ਼ਨ ਦੀ ਟੀਮ ਨੇ ਅਧਿਕਾਰੀਆਂ ਨੂੰ ਸੁਤੰਤਰ, ਨਿਰਪੱਖ, ਸ਼ਾਂਤੀਪੂਰਨ ਅਤੇ ਭੈਅ-ਮੁਕਤ ਚੋਣਾਂ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਅਤੇ ਸਾਰੇ ਭਾਈਵਾਲਾਂ ਨੂੰ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਬਣਾਈ ਰੱਖਣ ਲਈ ਮਿਲ ਕੇ ਕੰਮ ਕਰਨ ਲਈ ਉਤਸ਼ਾਹਿਤ ਕੀਤਾ।

ਟੀਮ ਨੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਵੋਟਾਂ ਵਾਲੇ ਦਿਨ 1 ਜੂਨ ਨੂੰ ਗਰਮੀ ਕਾਰਨ ਵੱਧ ਤੋਂ ਵੱਧ ਵੋਟਿੰਗ ਫੀਸਦੀ ਨੂੰ ਯਕੀਨੀ ਬਣਾਉਣ ਲਈ ਵੋਟਰਾਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ, ਜਿਸ ਵਿੱਚ ਪੱਖੇ, ਕੂਲਰ, ਸ਼ੈੱਡ, ਮਿੱਠਾ ਪਾਣੀ, ਨਿੰਬੂ ਪਾਣੀ ਅਤੇ ਓ.ਆਰ.ਐਸ. ਪੈਕਟ ਆਦਿ ਸ਼ਾਮਲ ਹਨ।

ਇਸ ਤੋਂ ਇਲਾਵਾ ਟੀਮ ਨੇ 70 ਫੀਸਦ ਤੋਂ ਵੱਧ ਮਤਦਾਨ ਦੇ ਟੀਚੇ ਨੂੰ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਚੋਣ ਕਮਿਸ਼ਨ ਦੇ ਵਫ਼ਦ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੋਲਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਿਆ ਜਾਵੇ ਅਤੇ ਵੋਟਰਾਂ ਨੂੰ ਪੋਲਿੰਗ ਸਟੇਸ਼ਨਾਂ ‘ਤੇ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਟੀਮ ਨੂੰ ਭਰੋਸਾ ਦਿੱਤਾ ਕਿ ਉਹ 1 ਜੂਨ ਨੂੰ ਚੋਣਾਂ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣਗੇ।

ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਨੇ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਤੰਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਣਾ ਯਕੀਨੀ ਬਣਾਇਆ ਜਾਵੇ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...